19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਹੋਲੀ ਚਾਈਲਡ ਸਕੂਲ ਛੋਹਣ ’ਚ ਸਿਸਟਰ ਸ਼ੈਰੀਨ ਦੀ ਅਗਵਾਈ ਹੇਠ ਬੂਟੇ ਲਗਾਏ

ਕਲਾਨੌਰ, 18 ਅਗਸਤ (ਪੁਰੇਵਾਲ)-ਨੇੜਲੇ ਪਿੰਡ ਛੋਹਣ ’ਚ ਸਥਿਤ ਆਈ. ਸੀ.

Ad Position 21
No active advertisement
ਅਜੀਤ ਡੈਸਕ 19-08-2026
ਕਲਾਨੌਰ, 18 ਅਗਸਤ (ਪੁਰੇਵਾਲ)-ਨੇੜਲੇ ਪਿੰਡ ਛੋਹਣ ’ਚ ਸਥਿਤ ਆਈ.ਸੀ.ਐਸ.ਈ. ਹੋਲੀ ਚਾਇਲਡ ਸਕੂਲ ’ਚ ਵਾਤਾਵਰਨ ਦੀ ਸੰਭਾਲ ਦਾ ਹੋਕਾ ਦਿੰਦਿਆਂ ਪ੍ਰਿੰਸੀਪਲ ਸਿਸਟਰ ਸ਼ੈਰੀਨ ਦੀ ਅਗਵਾਈ ਹੇਠ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਪ੍ਰਿੰਸੀਪਲ ਸਿਸਟਰ ਸ਼ੈਰੀਨ ਨੇ ਬੱਚਿਆਂ ਨੂੰ ਦੱਸਿਆ ਕਿ ਦਿਨੋ-ਦਿਨ ਵਧ ਰਹੇ ਪ੍ਰਦੂਸ਼ਣ ਤੇ ਗਲੋਬਲ ਵਾਰਮਿੰਗ ਵਾਤਾਵਰਨ ਲਈ ਖ਼ਤਰੇ ਦੀ ਘੰਟੀ ਹੈ ਤੇ ਇਸ ਤੋਂ ਧਰਤੀ ਨੂੰ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਾਉਣੇ ਜ਼ਰੂਰੀ ਹਨ। ਸਿਸਟਰ ਸ਼ੈਰੀਨ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਪ੍ਰਤੀ ਸਾਨੂੰ ਸਾਰਿਆਂ ਨੂੰ ਸੁਚੇਤ ਹੋਣ ਦੀ ਲੋੜ ਹੈ ਤੇ ਇਸ ਕਾਰਜ ਲਈ ਸਾਨੂੰ ਸਾਰਿਆਂ ਨੂੰ ਰਲ ਕੇ ਨਾ ਸਿਰਫ਼ ਬੂਟੇ ਲਗਾਊਣੇ ਚਾਹੀਦੇ ਹਨ, ਸਗੋਂ ਉਨ੍ਹਾਂ ਦੀ ਨਿਯਮਤ ਤੌਰ ’ਤੇ ਦੇਖਭਾਲ ਕਰਨ ਤੇ ਉਨ੍ਹਾਂ ਨੂੰ ਵੱਡਾ ਰੁੱਖ ਬਣਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ। ਸਿਸਟਰ ਸ਼ੈਰੀਨ ਨੇ ਦੱਸਿਆ ਕਿ ਅੱਜ ਵਿਦਿਆਰਥੀਆਂ ਵਲੋਂ ਮਿਲ ਕੇ ਸਕੂਲ ਦੀ ਪਾਰਕ ਤੇ ਖਾਲੀ ਥਾਵਾਂ ’ਤੇ ਵੱਖ-ਵੱਖ ਕਿਸਮਾਂ ਦੇ ਛਾਂਦਾਰ ਤੇ ਫਲਦਾਰ ਬੂਟੇ ਲਗਾਏ ਗਏ, ਜਿਸ ’ਚ ਨਿੰਮ, ਜਾਮਣ ਅਤੇ ਅਮਰੂਦ ਆਦਿ ਬੂਟੇ ਪ੍ਰਮੁੱਖ ਸਨ। ਇਸ ਮੌਕੇ ’ਤੇ ਸਕੂਲ ਦੇ ਉਪ ਪ੍ਰਿੰਸੀਪਲ ਸਿਸਟਰ ਪ੍ਰਮੀਤਾ, ਕੋਆਰਡੀਨੇਟਰ ਸੁਖਬੀਰ ਕੌਰ, ਰੀਟਾ ਵੀ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਛੇਵੀਂ ਮਹਾਨ ਪੈਦਲ ਸ਼ਬਦ ਚੌਂਕੀ ਯਾਤਰਾ ਸੰਬੰਧੀ ਮੀਟਿੰਗ ਅਗਲੀ ਖ਼ਬਰ ਪੰਡਤ ਮੋਹਨ ਲਾਲ ਐੱਸ. ਡੀ. ਕਾਲਜ ’ਚ ‘ਆਗਾਜ਼ 2026’ ਸਮਾਗਮ ਕਰਵਾਇਆ ਖੁਸ਼ਵੀਨ ਕੌਰ ਬਣੀ ‘ਮਿਸ ਫਰੈਸ਼ਰ’
Ad Position 24