19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਛੇਵੀਂ ਮਹਾਨ ਪੈਦਲ ਸ਼ਬਦ ਚੌਂਕੀ ਯਾਤਰਾ ਸੰਬੰਧੀ ਮੀਟਿੰਗ

ਧਿਆਨਪੁਰ, 18 ਅਗਸਤ (ਕੁਲਦੀਪ ਸਿੰਘ ਸੋਨੂੰ)-ਸ਼੍ਰੀ ਅਕਾਲ ਤਖਤ ਸਾਹਿਬ ਜੀ ਦੀ ਰਹਿਨੁਮਾਈ ਤੇ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਪ੍ਰੇਰਨਾ ਸਦਕਾ ਬਾਬਾ ਬੁੱਢਾ ਸਾਹਿਬ ਜੀ ਦੁਆਰਾ ਥਾਪੀ ਸ਼ਬਦ ਚੌਕੀ ਦੀ ਮਰਿਆਦਾ ਨਿਭਾਉਂਦੇ ਹੋਏ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਬਟਾਲਾ ਵਲੋਂ ਛੇਵੀ ਮਹਾਨ ਪੈਦਲ ਸ਼ਬਦ ਚੌਕੀ ਯਾਤਰਾ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਤੋਂ ਆਰੰਭ ਹੋਵੇਗੀ ਤੇ 32 ਦਿਨਾਂ ਬਾਅਦ ਗੁਰਦੁਆਰਾ ਦਾਤਾ ਬੰਦੀ ਛੋੜ ਕਿਲਾ ਗਵਾਲੀਅਰ ਮੱਧ ਪ੍ਰਦੇਸ਼ ਵਿਖੇ ਸਮਾਪਤ ਹੋਏਗੀ। ਇਸ ਸਬੰਧੀ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਦੇ ਮੁਖੀ ਡਾ.

Ad Position 21
No active advertisement
ਅਜੀਤ ਡੈਸਕ 19-08-2026
ਧਿਆਨਪੁਰ, 18 ਅਗਸਤ (ਕੁਲਦੀਪ ਸਿੰਘ ਸੋਨੂੰ)-ਸ਼੍ਰੀ ਅਕਾਲ ਤਖਤ ਸਾਹਿਬ ਜੀ ਦੀ ਰਹਿਨੁਮਾਈ ਤੇ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਪ੍ਰੇਰਨਾ ਸਦਕਾ ਬਾਬਾ ਬੁੱਢਾ ਸਾਹਿਬ ਜੀ ਦੁਆਰਾ ਥਾਪੀ ਸ਼ਬਦ ਚੌਕੀ ਦੀ ਮਰਿਆਦਾ ਨਿਭਾਉਂਦੇ ਹੋਏ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਬਟਾਲਾ ਵਲੋਂ ਛੇਵੀ ਮਹਾਨ ਪੈਦਲ ਸ਼ਬਦ ਚੌਕੀ ਯਾਤਰਾ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਤੋਂ ਆਰੰਭ ਹੋਵੇਗੀ ਤੇ 32 ਦਿਨਾਂ ਬਾਅਦ ਗੁਰਦੁਆਰਾ ਦਾਤਾ ਬੰਦੀ ਛੋੜ ਕਿਲਾ ਗਵਾਲੀਅਰ ਮੱਧ ਪ੍ਰਦੇਸ਼ ਵਿਖੇ ਸਮਾਪਤ ਹੋਏਗੀ। ਇਸ ਸਬੰਧੀ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਦੇ ਮੁਖੀ ਡਾ. ਗੁਰਦੇਵ ਸਿੰਘ ਧਾਰੋਵਾਲੀ ਨੇ ਦੱਸਿਆ ਕਿ ਇਹ ਮਹਾਨ ਪੈਦਲ ਸ਼ਬਦ ਚੌਕੀ ਯਾਤਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ, ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਦਮਦਮੀ ਟਕਸਾਲ, ਉਦਾਸੀ ਅਤੇ ਨਿਰਮਲੇ ਸਾਧੂ, ਕਾਰ ਸੇਵਾ ਤੋਂ ਇਲਾਵਾ ਸਮੂਹ ਪੰਥਕ ਜਥੇਬੰਦੀ ਦੀਆਂ ਦੇ ਸਾਂਝੇ ਸਹਿਯੋਗ ਨਾਲ ਸ਼੍ਰੀ ਅਕਾਲ ਤਖਤ ਸਾਹਿਬ ਜੀ ਤੋਂ 9 ਸਤੰਬਰ ਨੂੰ ਆਰੰਭ ਹੋਵੇਗੀ ਤੇ ਬਾਬਾ ਬੁੱਢਾ ਸਾਹਿਬ ਜੀ ਦੁਆਰਾ ਸਥਾਪਿਤ ਕੀਤੀ ਗਈ ਪੈਦਲ ਸ਼ਬਦ ਚੌਕੀ ਯਾਤਰਾ ਦੀ ਮਰਿਯਾਦਾ ਅਨੁਸਾਰ ਗਵਾਲੀਅਰ ਦੇ ਕਿਲੇ ਦੀ ਪ੍ਰਕਰਮਾ ਕਰ ਕੇ 7 ਅਕਤੂਬਰ ਨੂੰ ਸਮਾਪਤ ਹੋਵੇਗੀ। ਇਸ ਸਮੇਂ ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ, ਬਾਬਾ ਗੁਰਮੇਜ ਸਿੰਘ, ਬਾਬਾ ਸੁਖਜਿੰਦਰ ਸਿੰਘ, ਵਿਕਰਮਜੀਤ ਸਿੰਘ ਬਿੱਕਾ, ਜਤਿੰਦਰ ਸਿੰਘ ਢੋਲਕੀ, ਬਾਬਾ ਰਣਧੀਰ ਸਿੰਘ, ਬਾਬਾ ਬਲਵਿੰਦਰ ਸਿੰਘ, ਤਰਸੇਮ ਸਿੰਘ, ਪ੍ਰੋਫੈਸਰ ਗੁਰਵਿੰਦਰ ਸਿੰਘ ਮਾਣੂੰਕੇ, ਸੁਰਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵੈਰੋਨੰਗਲ ਵਿਖੇ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਹੋਲੀ ਚਾਈਲਡ ਸਕੂਲ ਛੋਹਣ ’ਚ ਸਿਸਟਰ ਸ਼ੈਰੀਨ ਦੀ ਅਗਵਾਈ ਹੇਠ ਬੂਟੇ ਲਗਾਏ
Ad Position 24