ਸ਼੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵੈਰੋਨੰਗਲ ਵਿਖੇ ਆਜ਼ਾਦੀ ਦਿਵਸ ਮਨਾਇਆ
ਅੱਚਲ ਸਾਹਿਬ, 16 ਅਗਸਤ (ਗੁਰਚਰਨ ਸਿੰਘ)-ਸ਼੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵੈਰੋਨੰਗਲ ਵਿਖੇ ਆਜ਼ਾਦੀ ਦਿਵਸ ਬੜੇ ਉਤਸ਼ਾਹ, ਦੇਸ਼ ਭਗਤੀ ਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਤੇ ਰਾਸ਼ਟਰੀ ਗੀਤ ਨਾਲ ਕੀਤੀ ਗਈ।
ਅੱਚਲ ਸਾਹਿਬ, 16 ਅਗਸਤ (ਗੁਰਚਰਨ ਸਿੰਘ)-ਸ਼੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵੈਰੋਨੰਗਲ ਵਿਖੇ ਆਜ਼ਾਦੀ ਦਿਵਸ ਬੜੇ ਉਤਸ਼ਾਹ, ਦੇਸ਼ ਭਗਤੀ ਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਤੇ ਰਾਸ਼ਟਰੀ ਗੀਤ ਨਾਲ ਕੀਤੀ ਗਈ। ਇਸ ਮੌਕੇ ਸਕੂਲ ਦਾ ਸਮੁੱਚਾ ਵਾਤਾਵਰਨ ਦੇਸ਼ ਭਗਤੀ ਦੇ ਰੰਗ ’ਚ ਰੰਗਿਆ ਹੋਇਆ ਨਜ਼ਰ ਆਇਆ। ਸਕੂਲ ਦੇ ਡਾਇਰੈਕਟਰ . ਨਰਿੰਦਰ ਸਿੰਘ ਬਾਠ ਤੇ ਸ਼੍ਰੀਮਤੀ ਰਾਜਵੰਤ ਕੌਰ ਬਾਠ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਿੰਸੀਪਲ ਸ਼੍ਰੀਮਤੀ ਸ਼ਾਕਸ਼ੀ ਬੇਦੀ ਨੇ ਵੀ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਭਾਸ਼ਣ, ਸੱਭਿਆਚਾਰਕ ਪ੍ਰੋਗਰਾਮ ਤੇ ਹੋਰ ਰੰਗਾਰੰਗ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਕੋਚ ਜੁਗਰਾਜ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਅਨੁਸ਼ਾਸਨ ਅਤੇ ਜੋਸ਼ ਨਾਲ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ। ਸਮਾਗਮ ਨੂੰ ਸਫਲ ਬਣਾਉਣ ਵਿਚ ਸਮੂਹ ਸਟਾਫ਼ ਸੰਦੀਪ ਕੌਰ, ਹਰਪ੍ਰੀਤ ਕੌਰ ਬਾਠ, ਬਲਜੀਤ ਕੌਰ, ਰਾਮਨਦੀਪ ਕੌਰ, ਰਾਜਬੀਰ ਕੌਰ, ਰਮਨਪ੍ਰੀਤ ਕੌਰ, ਰਮਨਪ੍ਰੀਤ ਕੌਰ ਨਸੀਰਪੁਰ, ਹਰਪ੍ਰੀਤ ਕੌਰ ਨੱਟ, ਜਸ਼ਨਪ੍ਰੀਤ ਕੌਰ, ਸਿਮਰਨਜੀਤ ਕੌਰ, ਪਰਦੀਪ ਕੌਰ, ਅਰਸ਼ਪ੍ਰੀਤ ਕੌਰ, ਸਰਬਜੀਤ ਕੌਰ, ਮਨਜੀਤ ਕੌਰ, ਜਸਮੀਲ ਕੌਰ, ਜਸਵਿੰਦਰ ਕੌਰ ਨੇ ਮਹੱਤਵਪੂਰਨ ਯੋਗਦਾਨ ਪਾਇਆ।