ਡਾ. ਅੱਮ. ਆਰ. ਐੱਸ. ਭੱਲਾ ਸਕੂਲ ’ਚ ਤੀਆਂ ਦਾ ਤਿਉਹਾਰ ਮਨਾਇਆ
ਬਟਾਲਾ, 18 ਅਗਸਤ (ਸਤਿੰਦਰ ਸਿੰਘ)-ਡਾ. ਐੱਮ.
ਬਟਾਲਾ, 18 ਅਗਸਤ (ਸਤਿੰਦਰ ਸਿੰਘ)-ਡਾ. ਐੱਮ.ਆਰ.ਐੱਸ. ਭੱਲਾ ਡੀ.ਏ.ਵੀ. ਸਕੂਲ, ਕਿਲ੍ਹਾ ਮੰਡੀ ਬਟਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਸਕੂਲ ਦੀ ਰੰਗ-ਬਿਰੰਗੀ ਸਜਾਵਟ, ਰਵਾਇਤੀ ਪਹਿਰਾਵੇ ਅਤੇ ਪੰਜਾਬੀ ਲੋਕ ਸੱਭਿਆਚਾਰ ਦੀ ਝਲਕ ਨੇ ਤੀਆਂ ਦੇ ਇਸ ਤਿਉਹਾਰ ਦੀ ਰੌਣਕ ਨੂੰ ਹੋਰ ਵੀ ਵਧਾ ਦਿੱਤਾ। ਸਕੂਲ ਪ੍ਰਿੰਸੀਪਲ ਰਿਚਾ ਮਹਾਜਨ ਨੇ ਸਮੂਹ ਵਿਦਿਆਰਥੀਆਂ ਤੇ ਸਟਾਫ਼ ਨੂੰ ਤੀਆਂ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਤਿਉਹਾਰ ਵਿਦਿਆਰਥੀਆਂ ਨੂੰ ਆਪਣੀ ਅਮੀਰ ਪੰਜਾਬੀ ਵਿਰਾਸਤ ਤੇ ਸੱਭਿਆਚਾਰ ਨਾਲ ਜੋੜਨ ਦੇ ਨਾਲ-ਨਾਲ ਆਪਸੀ ਪਿਆਰ, ਭਾਈਚਾਰੇ ਅਤੇ ਏਕਤਾ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।