ਵੁੱਡ ਬਲਾਜ਼ਮ ਸਕੂਲ ’ਚ ਆਜ਼ਾਦੀ ਦਿਹਾੜਾ ਮਨਾਇਆ
ਬਟਾਲਾ, 18 ਅਗਸਤ (ਸਤਿੰਦਰ ਸਿੰਘ)-ਵੁੱਡ ਬਲਾਜ਼ਮ ਸਕੂਲ ’ਚ 80ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਚੇਅਰਪਰਸਨ ਡਾ.
ਬਟਾਲਾ, 18 ਅਗਸਤ (ਸਤਿੰਦਰ ਸਿੰਘ)-ਵੁੱਡ ਬਲਾਜ਼ਮ ਸਕੂਲ ’ਚ 80ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਚੇਅਰਪਰਸਨ ਡਾ. ਸਤਿੰਦਰਜੀਤ ਕੌਰ ਨਿੱਝਰ, ਡਾ. ਸਤਨਾਮ ਸਿੰਘ ਨਿੱਝਰ ਅਕਾਦਮਿਕ, ਡਾਇਰੈਕਟਰ ਸ੍ਰੀਮਤੀ ਵਸੁਧਾ ਸ਼ਰਮਾ ਤੇ ਮੁੱਖ ਅਧਿਆਪਕਾ ਗੁਰਮੀਨ ਕੌਰ ਦੀ ਵਿਸ਼ੇਸ਼ ਹਾਜ਼ਰੀ ਰਹੀ। ਇਸ ਮੌਕੇ ਮਹਾਨ ਸ਼ਹੀਦਾਂ ਤੇ ਆਜ਼ਾਦੀ ਸੈਨਾਨੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਵਿਦਿਆਰਥੀਆਂ ਤੇ ਅਧਿਆਪਕਾਂ ਨੇ ਦੇਸ਼ ਭਗਤੀ ਨਾਲ ਭਰਪੂਰ ਪੇਸ਼ਕਾਰੀਆਂ ਰਾਹੀਂ ਆਜ਼ਾਦੀ ਸੈਨਾਨੀਆਂ ਦੇ ਬਲਿਦਾਨ ਨੂੰ ਯਾਦ ਕੀਤਾ। ਇਸ ਮੌਕੇ ਸਭ ਨੇ ਇਹ ਸੰਕਲਪ ਲਿਆ ਕਿ ਉਹ ਹਿੰਮਤ, ਸ਼ਾਂਤੀ, ਏਕਤਾ ਤੇ ਰਾਸ਼ਟਰੀ ਸਦਭਾਵਨਾ ਦੇ ਮੁੱਲਾਂ ਨੂੰ ਅਪਣਾਉਂਦੇ ਹੋਏ ਦੇਸ਼ ਦੀ ਤਰੱਕੀ ’ਚ ਆਪਣਾ ਯੋਗਦਾਨ ਪਾਉਣਗੇ।