20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਡਿਵਾਈਨ ਪਬਲਿਕ ਸਕੂਲ ਮਾਲੇਵਾਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਫ਼ਤਹਿਗੜ੍ਹ ਚੂੜੀਆਂ, 18 ਅਗਸਤ (ਅਵਤਾਰ ਸਿੰਘ ਰੰਧਾਵਾ)-ਇਲਾਕੇ ਦੀ ਸਿਰਮੌਰ ਸਿੱਖਿਆ ਸੰਸਥਾ ਮਾਲੇਵਾਲ ਡਿਵਾਈਨ ਪਬਲਿਕ ਸਕੂਲ ’ਚ ਆਜ਼ਾਦੀ ਦਿਹਾੜਾ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਤੇ ਰਾਸ਼ਟਰੀ ਗਾਣ ਨਾਲ ਹੋਈ।

Ad Position 21
No active advertisement
ਅਜੀਤ ਡੈਸਕ 19-08-2026
ਫ਼ਤਹਿਗੜ੍ਹ ਚੂੜੀਆਂ, 18 ਅਗਸਤ (ਅਵਤਾਰ ਸਿੰਘ ਰੰਧਾਵਾ)-ਇਲਾਕੇ ਦੀ ਸਿਰਮੌਰ ਸਿੱਖਿਆ ਸੰਸਥਾ ਮਾਲੇਵਾਲ ਡਿਵਾਈਨ ਪਬਲਿਕ ਸਕੂਲ ’ਚ ਆਜ਼ਾਦੀ ਦਿਹਾੜਾ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਤੇ ਰਾਸ਼ਟਰੀ ਗਾਣ ਨਾਲ ਹੋਈ। ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਭਰਪੂਰ ਗੀਤ, ਕਵਿਤਾਵਾਂ, ਭਾਸ਼ਣ ਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਤੇ ਦੇਸ਼ ਦੇ ਸੂਰਬੀਰਾਂ ਨੂੰ ਯਾਦ ਕਰਦਿਆਂ ਦੇਸ਼ ਪ੍ਰਤੀ ਆਪਣੇ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਸਮਾਗਮ ’ਚ ਪਹੁੰਚੇ ਮੁੱਖ ਮਹਿਮਾਨ ਸ਼੍ਰੀਮਾਨ ਕੁਲਦੀਪ ਸਿੰਘ ਚੀਮਾ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦੇ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਦੇਸ਼ ਦੀ ਤਰੱਕੀ ਲਈ ਹਰ ਨਾਗਰਿਕ ਨੂੰ ਆਪਣੇ ਫਰਜ਼ ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਨਿਭਾਉਣੇ ਚਾਹੀਦੇ ਹਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੋਨੂੰ ਬਾਲਾ, ਅਨਿਲ ਨੇਬ ਤੇ ਅਕਾਦਮਿਕ ਡਾਇਰੈਕਟਰ ਅਮਿਤ ਅਬਰੋਲ ਨੇ ਵੀ ਬੱਚਿਆਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਸਮਾਗਮ ਦੇ ਅੰਤ ਵਿਚ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਦੇਸ਼ ਦੀ ਖੁਸ਼ਹਾਲੀ ਸ਼ਾਂਤੀ ਤੇ ਤਰੱਕੀ ਲਈ ਆਪਣੀਆਂ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ। ਪੂਰਾ ਸਕੂਲ ਕੈਂਪਸ ਭਾਰਤ ਮਾਤਾ ਦੀ ਜੈ ਅਤੇ ਵੰਦੇ ਮਾਤਰਮ ਦੇ ਨਾਲ ਗੂੰਜ ਉਠਿਆ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦਾ ਦੋ ਸਾਲਾ ਸੰਪੂਰਨਤਾ ਦਿਵਸ ਸਮਾਗਮ ਅਗਲੀ ਖ਼ਬਰ ਵੁੱਡ ਬਲਾਜ਼ਮ ਸਕੂਲ ’ਚ ਆਜ਼ਾਦੀ ਦਿਹਾੜਾ ਮਨਾਇਆ
Ad Position 24