19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਇਨਸਾਫ ਮੋਰਚੇ ਵਲੋਂ 21 ਨੂੰ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਕਰਦੇ ਹਾਂ-ਭਾਈ ਜਫ਼ਰਵਾਲ

ਧਾਰੀਵਾਲ, 18 ਅਗਸਤ (ਸਵਰਨ ਸਿੰਘ)-ਬੰਦੀ ਸਿੰਘਾਂ ਦੀ ਰਿਹਾਈ ਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ‘ਇਨਸਾਫ ਮੋਰਚਾ’ ਵਲੋਂ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਭਾਈ ਵੱਸਣ ਸਿੰਘ ਜਫ਼ਰਵਾਲ ਨਾਮਵਰ ਪੰਥਕ ਆਗੂ ਨੇ ਹਮਾਇਤ ਕੀਤੀ ਹੈ। ਭਾਈ ਵੱਸਣ ਸਿੰਘ ਜਫ਼ਰਵਾਲ ਨੇ ਕਿਹਾ ਕਿ ਭਾਰਤ ਦੇਸ਼ ਅੰਦਰ ਹੀ ਕੇਂਦਰ ਦੀਆਂ ਸਰਕਾਰਾਂ ਨੇ ਸਿੱਖਾਂ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 19-08-2026
ਧਾਰੀਵਾਲ, 18 ਅਗਸਤ (ਸਵਰਨ ਸਿੰਘ)-ਬੰਦੀ ਸਿੰਘਾਂ ਦੀ ਰਿਹਾਈ ਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ‘ਇਨਸਾਫ ਮੋਰਚਾ’ ਵਲੋਂ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਭਾਈ ਵੱਸਣ ਸਿੰਘ ਜਫ਼ਰਵਾਲ ਨਾਮਵਰ ਪੰਥਕ ਆਗੂ ਨੇ ਹਮਾਇਤ ਕੀਤੀ ਹੈ। ਭਾਈ ਵੱਸਣ ਸਿੰਘ ਜਫ਼ਰਵਾਲ ਨੇ ਕਿਹਾ ਕਿ ਭਾਰਤ ਦੇਸ਼ ਅੰਦਰ ਹੀ ਕੇਂਦਰ ਦੀਆਂ ਸਰਕਾਰਾਂ ਨੇ ਸਿੱਖਾਂ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਉਨ੍ਹਾਂ ਕਿਹਾ ਕਿ ਤਤਕਾਲੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲ ਸਜਾ ਭੁਗਤ ਕੇ ਜੇਲ੍ਹਾਂ ਤੋਂ ਬਾਹਰ ਘੁੰਮ ਰਹੇ ਹਨ, ਜਦੋਂ ਕਿ ਇਸ ਦੇ ਉਲਟ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ, ਜਿਸ ਤੋਂ ਕੇਂਦਰ ਸਰਕਾਰ ਦੀ ਦੋਹਰੀ ਨੀਤੀ ਸਾਹਮਣੇ ਆਉਂਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਅਤੇ ਖਾਸ ਕਰ ਕੇ ਸਿੱਖਾਂ ਨੇ ਦਿੱਤੀਆਂ, ਪਰ ਉਸ ਦਾ ਖਮਿਆਜਾ ਵਿਤਕਰਾ ਕਰਕੇ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਸਮੇਂ ਦੇਸ਼ ਦੇ ਵੱਡੇ-ਵੱਡੇ ਲੀਡਰਾਂ ਨੇ ਸਿੱਖਾਂ ਦੇ ਵੱਧ ਹੱਕਾਂ ਲਈ ਲਿਖਤੀ ਸਮਝੌਤੇ ਵੀ ਕੀਤੇ, ਪਰ ਬਾਅਦ ਵਿਚ ਹੁਣ ਤੱਕ ਅੱਖਾਂ ਫੇਰ ਲਈਆਂ ਹਨ। ਦੁੂਜੇ ਪਾਸੇ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ’ਤੇ ਭਾਈ ਵੱਸਣ ਸਿੰਘ ਜ਼ਫ਼ਰਵਾਲ ਨੇ ਕਿਹਾ ਕਿ ਡੇਰਾ ਸਾਧ ਨੂੰ ਜਦੋਂ ਮਰਜ਼ੀ ਲੰਬੀ ਪੈਰੋਲ ਦਿੱਤੀ ਜਾਂਦੀ ਹੈ, ਪਰ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਬਿਮਾਰ ਹੋਣ ’ਤੇ ਵੀ ਪੈਰੋਲ ਦੇਣ ਦੀ ਬਜਾਏ ਨਾਟਕ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਕਾਰੋਬਾਰੀਆਂ ਤੇ ਹਰ ਵਰਗ ਦੇ ਲੋਕਾਂ ਨੂੰ ਹਮਦਰਦੀ ਰੱਖਦੇ ਹੋਏ ਇਸ 21 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਨੂੰ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਕਿ ਇਨਸਾਫ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਪ੍ਰਸਿੱਧ ਕਾਰੋਬਾਰੀ, ਸਮਾਜ ਸੇਵੀ ਤੇ ਧਾਰਮਿਕ ਸ਼ਖ਼ਸੀਅਤ ਗੁਰਬਖਸ਼ ਰਾਏ ਵੋਹਰਾ ਨੂੰ ਰਸਮ ਪੱਗੜੀ ’ਤੇ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦਾ ਦੋ ਸਾਲਾ ਸੰਪੂਰਨਤਾ ਦਿਵਸ ਸਮਾਗਮ
Ad Position 24