ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ’ਚ ਸਾਇੰਸ ਪ੍ਰਦਰਸ਼ਨੀ ਲਗਾਈ
ਕੋਟਲੀ ਸੂਰਤ ਮੱਲ੍ਹੀ, 18 ਅਗਸਤ (ਕੁਲਦੀਪ ਸਿੰਘ ਨਾਗਰਾ)-ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਵਿਚ ਸਾਇੰਸ ਪ੍ਰਦਰਸ਼ਨੀ ਬੜੇ ਉਤਸ਼ਾਹ ਤੇ ਜੋਸ਼ ਨਾਲ ਲਗਾਈ ਗਈ। ਇਸ ਸਬੰਧੀ ਪ੍ਰਿੰਸੀਪਲ ਡਾ.
ਕੋਟਲੀ ਸੂਰਤ ਮੱਲ੍ਹੀ, 18 ਅਗਸਤ (ਕੁਲਦੀਪ ਸਿੰਘ ਨਾਗਰਾ)-ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਵਿਚ ਸਾਇੰਸ ਪ੍ਰਦਰਸ਼ਨੀ ਬੜੇ ਉਤਸ਼ਾਹ ਤੇ ਜੋਸ਼ ਨਾਲ ਲਗਾਈ ਗਈ। ਇਸ ਸਬੰਧੀ ਪ੍ਰਿੰਸੀਪਲ ਡਾ. ਰੇਨੂੰ ਪੰਚਾਲ ਨੇ ਦੱਸਿਆ ਕਿ ਇਸ ਸਾਇੰਸ ਪ੍ਰਦਰਸ਼ਨੀ ’ਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਤੇ ਆਪਣੇ ਵਲੋਂ ਤਿਆਰ ਕੀਤੇ ਗਏ ਵੱਖ-ਵੱਖ ਸਾਇੰਸ ਮਾਡਲ ਤੇ ਪ੍ਰਯੋਗ ਪੇਸ਼ ਕੀਤੇ। ਸਾਰੇ ਵਿਦਿਆਰਥੀਆਂ ਨੇ ਆਪਣੀ ਮਿਹਨਤ, ਰਚਨਾਤਮਕਤਾ ਅਤੇ ਵਿਗਿਆਨਕ ਸੋਚ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਲਖਵਿੰਦਰ ਸਿੰਘ ਮਾਨ ਲੈਕਚਰਾਰ ਤੇ ਜਸਬੀਰ ਸਿੰਘ ਮਾਨ ਲੈਕਚਰਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਪ੍ਰਦਰਸ਼ਨੀ ਵਿਚ ਲਗਾਏ ਗਏ ਸਾਰੇ ਮਾਡਲਾਂ ਤੇ ਵਿਦਿਆਰਥੀਆਂ ਵਲੋਂ ਕੀਤੇ ਗਏ ਵਿਗਿਆਨਕ ਪ੍ਰਯੋਗਾਂ ਨੂੰ ਧਿਆਨ ਨਾਲ ਦੇਖਿਆ। ਉਨ੍ਹਾਂ ਵਿਦਿਆਰਥੀਆਂ ਦੇ ਯਤਨਾਂ, ਰਚਨਾਤਮਕਤਾ ਤੇ ਆਤਮ-ਵਿਸ਼ਵਾਸ ਦੀ ਭਰਪੂਰ ਪ੍ਰਸ਼ੰਸਾ ਕੀਤੀ ਤੇ ਉਨ੍ਹਾਂ ਨੂੰ ਭਵਿੱਖ ਵਿਚ ਵੀ ਵਿਗਿਆਨ ਦੇ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਰੇਨੂ ਪੰਚਾਲ, ਐਮ.ਡੀ. ਗੁਰਪ੍ਰੀਤ ਸਿੰਘ ਤੇ ਤੇਜਪ੍ਰਤਾਪ ਸਿੰਘ ਨੇ ਵੀ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਪਵਨਪ੍ਰੀਤ ਸਿੰਘ, ਅਮਰੀਕ ਸਿੰਘ, ਮਨਦੀਪ ਕੌਰ, ਪੂਨਮ, ਊਸ਼ਾ ਰਾਣੀ, ਪਲਵਿੰਦਰ ਕੌਰ, ਹਰਮਨਪ੍ਰੀਤ ਕੌਰ, ਬਲਜੀਤ ਕੌਰ, ਪਲਕ, ਹਰਪ੍ਰੀਤ ਕੌਰ, ਲਵਪ੍ਰੀਤ ਕੌਰ, ਰਮਨਦੀਪ ਕੌਰ, ਫਤਿਹਪ੍ਰੀਤ ਸਿੰਘ, ਭਾਈ ਬੇਅੰਤ ਸਿੰਘ, ਗੁਰਪ੍ਰੀਤ ਕੌਰ, ਅਵਨੀਤ ਕੌਰ, ਜਸਵਿੰਦਰ ਕੌਰ, ਗੁਰਜੋਬਨ ਕੌਰ, ਪ੍ਰਭਜੋਤ ਕੌਰ, ਰਣਜੀਤ ਸਿੰਘ, ਸਹਿਜਪ੍ਰੀਤ ਕੌਰ ਸਮੇਤ ਸਕੂਲ ਅਧਿਆਪਕ ਤੇ ਬੱਚੇ ਹਾਜ਼ਰ ਸਨ।