19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਜੀ. ਐੱਸ. ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਤਗਮੇ

ਕੋਟਲੀ ਸੂਰਤ ਮੱਲ੍ਹੀ, 18 ਅਗਸਤ (ਕੁਲਦੀਪ ਸਿੰਘ ਨਾਗਰਾ)-ਜੀ. ਐਸ.

Ad Position 21
No active advertisement
ਅਜੀਤ ਡੈਸਕ 19-08-2026
ਕੋਟਲੀ ਸੂਰਤ ਮੱਲ੍ਹੀ, 18 ਅਗਸਤ (ਕੁਲਦੀਪ ਸਿੰਘ ਨਾਗਰਾ)-ਜੀ.ਐਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਚਮਾਕਇਆ। ਪ੍ਰਿੰਸੀਪਲ ਸੋਨੀਆ ਮਹਾਜਨ ਨੇ ਦੱਸਿਆ ਕਿ 77ਵੀਆਂ ਸਕੂਲ ਖੇਡਾਂ ਤਹਿਤ ਅੰਡਰ-14, 17 ਤੇ 19 ਲੜਕਿਆਂ ਦੇ ਜ਼ਿਲ੍ਹਾ ਪੱਧਰੀ ਵੁਸ਼ੂ ਮੁਕਾਬਲੇ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਸਾਡੇ ਸਕੂੁਲ ਦੇ ਅੰਡਰ-17 ਤੇ 19 ਵਰਗ ਦੇ ਖਿਡਾਰੀਆਂ ਨੇ ਵੱਖ-ਵੱਖ ਭਾਰ ਵਰਗਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਸਕੂਲ ਦੇ ਹੋਣਹਾਰ ਖਿਡਾਰੀ ਸੁਰਤਾਜ ਸਿੰਘ ਨੇ ਅੰਡਰ-17 ਦੇ 75 ਕਿਲੋਗ੍ਰਾਮ ਭਾਰ ਵਰਗ ’ਚ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਮਗਾ ਜਿੱਤਿਆ ਤੇ ਰਾਜ ਪੱਧਰੀ ਮੁਕਾਬਲੇ ਲਈ ਆਪਣੀ ਚੋਣ ਪੱਕੀ ਕੀਤੀ। ਇਸੇ ਤਰ੍ਹਾਂ ਰਾਜਵੀਰ ਸਿੰਘ ਤੇ ਜਪਨੂਰ ਸਿੰਘ ਨੇ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦੇ ਤਮਗੇ ਜਿੱਤੇ, ਜਦਕਿ ਸਵਰੂਪ ਸਿੰਘ ਨੇ 72 ਕਿਲੋਗ੍ਰਾਮ ਤੋਂ ਘੱਟ ਭਾਰ ਵਰਗ ਵਿਚ ਦੂਜਾ ਸਥਾਨ ਹਾਸਲ ਕੀਤਾ। ਅਭਿਜੋਤ ਸਿੰਘ ਨੇ 52 ਕਿਲੋਗ੍ਰਾਮ ਭਾਰ ਵਰਗ ’ਚ ਤੀਜਾ ਤੇ ਰਾਜਵੀਰ ਸਿੰਘ ਨੇ 52 ਕਿਲੋਗ੍ਰਾਮ ਭਾਰ ਵਰਗ ਵਿਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦੇ ਤਮਗੇ ਆਪਣੇ ਨਾਂਅ ਕੀਤੇ। ਪ੍ਰਿੰਸੀਪਲ ਸ਼੍ਰੀਮਤੀ ਸੋਨੀਆ ਮਹਾਜਨ, ਡਾਇਰੈਕਟਰ ਅਜੋਧ ਸਿੰਘ, ਐੱਮ.ਡੀ. ਹਰਦਿਆਲ ਸਿੰਘ ਅਤੇ ਚੇਅਰਪਰਸਨ ਬਲਜਿੰਦਰ ਕੌਰ ਨੇ ਸਮੂਹ ਖਿਡਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਸੁਰਤਾਜ ਸਿੰਘ ਨੂੰ ਰਾਜ ਪੱਧਰੀ ਮੁਕਾਬਲੇ ਲਈ ਵਿਸ਼ੇਸ਼ ਤੌਰ ’ਤੇ ਸ਼ੁਭਕਾਮਨਾਵਾਂ ਦਿੰਦਿਆਂ ਸਾਰੇ ਖਿਡਾਰੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਵਿਜੇ ਸੋਨੀ ਨੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ’ਚ ਸਾਇੰਸ ਪ੍ਰਦਰਸ਼ਨੀ ਲਗਾਈ
Ad Position 24