ਵਿਜੇ ਸੋਨੀ ਨੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
ਕੋਟਲੀ ਸੂਰਤ ਮੱਲ੍ਹੀ, 18 ਅਗਸਤ (ਕੁਲਦੀਪ ਸਿੰਘ ਨਾਗਰਾ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਭਾਜਪਾ ਦੀ ਟਿਕਟ ਦੇ ਦਾਅਵੇਦਾਰ ਤੇ ਭਾਜਪਾ ਦੇ ਜ਼ਿਲ੍ਹਾ ਵਪਾਰ ਸੈੱਲ ਦੇ ਕਨਵੀਨਰ ਵਿਜੇ ਕੁਮਾਰ ਸੋਨੀ ਨੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਪੰਜਾਬ ਨਾਲ ਸਬੰਧਤ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਵਿਜੇ ਕੁਮਾਰ ਸੋਨੀ ਨੇ ਦੱਸਿਆ ਕਿ ਉਨ੍ਹਾਂ ਸੂਬਾ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਨਾਲ ਜਿਥੇ ਹਲਕਾ ਡੇਰਾ ਬਾਬਾ ਨਾਨਕ ਦੇ ਮੌਜੂਦਾ ਹਲਾਤ ’ਤੇ ਗੱਲਬਾਤ ਕੀਤੀ, ਉਥੇ ਪੰਜਾਬ ਦੇ ਮੌਜੂਦਾ ਹਾਲਾਤ, ਲੋਕਾਂ ਦੀਆਂ ਸਮੱਸਿਆਵਾਂ, ਸੂਬੇ ਦੇ ਵਿਕਾਸ ਤੇ ਲੋਕ ਹਿੱਤ ਨਾਲ ਜੁੜੇ ਵੱਖ-ਵੱਖ ਵਿਸ਼ਿਆਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ।
ਕੋਟਲੀ ਸੂਰਤ ਮੱਲ੍ਹੀ, 18 ਅਗਸਤ (ਕੁਲਦੀਪ ਸਿੰਘ ਨਾਗਰਾ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਭਾਜਪਾ ਦੀ ਟਿਕਟ ਦੇ ਦਾਅਵੇਦਾਰ ਤੇ ਭਾਜਪਾ ਦੇ ਜ਼ਿਲ੍ਹਾ ਵਪਾਰ ਸੈੱਲ ਦੇ ਕਨਵੀਨਰ ਵਿਜੇ ਕੁਮਾਰ ਸੋਨੀ ਨੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਪੰਜਾਬ ਨਾਲ ਸਬੰਧਤ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਵਿਜੇ ਕੁਮਾਰ ਸੋਨੀ ਨੇ ਦੱਸਿਆ ਕਿ ਉਨ੍ਹਾਂ ਸੂਬਾ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਨਾਲ ਜਿਥੇ ਹਲਕਾ ਡੇਰਾ ਬਾਬਾ ਨਾਨਕ ਦੇ ਮੌਜੂਦਾ ਹਲਾਤ ’ਤੇ ਗੱਲਬਾਤ ਕੀਤੀ, ਉਥੇ ਪੰਜਾਬ ਦੇ ਮੌਜੂਦਾ ਹਾਲਾਤ, ਲੋਕਾਂ ਦੀਆਂ ਸਮੱਸਿਆਵਾਂ, ਸੂਬੇ ਦੇ ਵਿਕਾਸ ਤੇ ਲੋਕ ਹਿੱਤ ਨਾਲ ਜੁੜੇ ਵੱਖ-ਵੱਖ ਵਿਸ਼ਿਆਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪੰਜਾਬ ਦੀ ਤਰੱਕੀ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਤੇ ਆਮ ਲੋਕਾਂ ਦੀ ਭਲਾਈ ਲਈ ਭਵਿੱਖ ਦੀ ਰਣਨੀਤੀ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਦੱਸਿਆ ਕਿ ਸ: ਢਿੱਲੋਂ ਨੇ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਤੇ ਲੋਕ ਹਿੱਤ ਵਿਚ ਨਿਰੰਤਰ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਉਹ ਹਲਕਾ ਡੇਰਾ ਬਾਬਾ ਨਾਨਕ ਦੇ ਲੋਕਾਂ ਲਈ ਦਿਨ-ਰਾਤ ਕੰਮ ਕਰ ਰਹੇ ਹਨ ਤੇੇ ਲੋਕਾਂ ਦੇ ਮੁਸ਼ਕਿਲਾਂ ਦੇ ਹੱਲ ਲਈ ਨਿਰੰਤਰ ਯਤਨਸ਼ੀਲ ਰਹਿੰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਡੇਰਾ ਬਾਬਾ ਨਾਨਕ ’ਚ ਭਾਜਪਾ ਨੂੰ ਲੋਕਾਂ ਦਾ ਬਹੁਤ ਵੱਡਾ ਹੁੰਗਾਰਾ ਮਿਲ ਰਿਹਾ ਹੈ ਤੇ ਉਹ ਭਾਜਪਾ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਰੋਹਿਤ ਖੰਨਾ ਸਮੇਤ ਭਾਜਪਾ ਵਰਕਰ ਹਾਜ਼ਰ ਸਨ।