ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ, ਭਾਸ਼ਨਾਂ ਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਬੰਨ੍ਹਿਆਂ ਰੰਗ
ਡੇਹਰੀਵਾਲ ਦਰੋਗਾ, 18 ਅਗਸਤ (ਹਰਦੀਪ ਸਿੰਘ ਸੰਧੂ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਲਿਟਲ ਚੈਂਪਸ ਇੰਟਰਨੈਸ਼ਨਲ ਸਕੂਲ ਤੇ ਸਪੋਰਟਸ ਅਕੈਡਮੀ ਡੇਹਰੀਵਾਲ ਦਰੋਗਾ ਵਿਖੇ ਡਾਇਰੈਕਟਰ ਜਸਪ੍ਰੀਤ ਸਿੰਘ ਕੋਹਾੜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਸੀਨੀਅਰ ਮੈਡਮ ਬੰਦਨਾ ਅਤੇ ਨਵਜੀਤ ਕੌਰ ਨੇ ਆਜ਼ਾਦੀ ਦਿਹਾੜੇ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ।
ਡੇਹਰੀਵਾਲ ਦਰੋਗਾ, 18 ਅਗਸਤ (ਹਰਦੀਪ ਸਿੰਘ ਸੰਧੂ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਲਿਟਲ ਚੈਂਪਸ ਇੰਟਰਨੈਸ਼ਨਲ ਸਕੂਲ ਤੇ ਸਪੋਰਟਸ ਅਕੈਡਮੀ ਡੇਹਰੀਵਾਲ ਦਰੋਗਾ ਵਿਖੇ ਡਾਇਰੈਕਟਰ ਜਸਪ੍ਰੀਤ ਸਿੰਘ ਕੋਹਾੜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਸੀਨੀਅਰ ਮੈਡਮ ਬੰਦਨਾ ਅਤੇ ਨਵਜੀਤ ਕੌਰ ਨੇ ਆਜ਼ਾਦੀ ਦਿਹਾੜੇ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਸਮਾਗਮ ਦੌਰਾਨ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਲਈ ਵੱਖ-ਵੱਖ ਦਿਲਚਸਪ ਮੁਕਾਬਲੇ ਵੀ ਕਰਵਾਏ ਗਏ। ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਵਿਚ ਦੇਸ਼ ਭਗਤੀ ਅਤੇ ਉਤਸ਼ਾਹ ਦਾ ਮਾਹੌਲ ਪੈਦਾ ਕਰ ਦਿੱਤਾ। ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਮੈਡਮ ਕੁਲਜੀਤ ਕੌਰ, ਸੁਖਜਿੰਦਰ ਕੌਰ, ਕਿਰਨਦੀਪ ਕੌਰ, ਮਨਪ੍ਰੀਤ ਕੌਰ, ਸ਼ਰਨਜੀਤ ਕੌਰ, ਕਵਲਜੀਤ ਕੌਰ, ਹਰਪ੍ਰੀਤ ਕੌਰ, ਬਬਲੀਨ ਕੌਰ, ਪੂਜਾ ਦੇਵੀ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।