ਸਿੱਖਿਆ ਵਿਭਾਗ ਦੇ ਕਰਮਚਾਰੀ ਚੇਤਨ ਅੱਤਰੀ ਦਾ ਸਨਮਾਨ
ਪਠਾਨਕੋਟ, 18 ਅਗਸਤ (ਸੰਧੂ)-ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਸਿੱਖਿਆ ਵਿਭਾਗ ਦੇ ਜ਼ਿਲ੍ਹਾ ਦਫ਼ਤਰ ’ਚ ਤਾਇਨਾਤ ਕਰਮਚਾਰੀ ਚੇਤਨ ਅੱਤਰੀ ਨੂੰ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚਕ, ਡਿਪਟੀ ਕਮਿਸ਼ਨਰ ਪਠਾਨਕੋਟ ਡਾ.
ਪਠਾਨਕੋਟ, 18 ਅਗਸਤ (ਸੰਧੂ)-ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਸਿੱਖਿਆ ਵਿਭਾਗ ਦੇ ਜ਼ਿਲ੍ਹਾ ਦਫ਼ਤਰ ’ਚ ਤਾਇਨਾਤ ਕਰਮਚਾਰੀ ਚੇਤਨ ਅੱਤਰੀ ਨੂੰ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚਕ, ਡਿਪਟੀ ਕਮਿਸ਼ਨਰ ਪਠਾਨਕੋਟ ਡਾ. ਪੱਲਵੀ ਤੇ ਐੱਸ.ਐੱਸ.ਪੀ. ਪਠਾਨਕੋਟ ਦਿਲਜਿੰਦਰ ਐਨ. ਢਿੱਲੋਂ ਵਲੋਂ ਪ੍ਰਦਾਨ ਕੀਤਾ ਗਿਆ । ਇਸ ਮੌਕੇ ਚੇਤਨ ਅੱਤਰੀ ਦੀ ਵਿਭਾਗੀ ਕੰਮਕਾਜ ਪ੍ਰਤੀ ਲਗਨ, ਜ਼ਿੰਮੇਵਾਰੀ ਤੇ ਸ਼ਲਾਘਾਯੋਗ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕੀਤੀ ਗਈ। ਸਨਮਾਨ ਮਿਲਣ ’ਤੇ ਚੇਤਨ ਅੱਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਭਵਿੱਖ ’ਚ ਹੋਰ ਵੀ ਸਮਰਪਣ ਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕਰੇਗਾ।