18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਆਦਰਸ਼ ਭਾਰਤੀ ਕਾਲਜ ਵਿਚ ਚੱਲ ਰਹੇ ਧਰਨੇ ਦਾ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਨਹੀਂ ਪਵੇਗਾ ਕੋਈ ਅਸਰ-ਪ੍ਰਿੰ: ਕੁਲਦੀਪ ਗੁਪਤਾ

ਪਠਾਨਕੋਟ, 18 ਅਗਸਤ (ਸੰਧੂ)-ਆਦਰਸ਼ ਭਾਰਤੀ ਮਹਾਂਵਿਦਿਆਲਿਆ ਪਠਾਨਕੋਟ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੇ ਸਿੱਖਿਆ ਲਈ ਵਚਨਬੱਧ ਹੈ । ਕਾਲਜ ਵਿਚ ਕੁਝ ਅਧਿਆਪਕਾਂ ਵਲੋਂ ਕੀਤੇ ਜਾ ਰਹੇ ਧਰਨੇ-ਪ੍ਰਦਰਸ਼ਨ ਦਾ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਕੋਈ ਅਸਰ ਨਹੀਂ ਪੈਣ ਦਿੱਤਾ ਜਾਵੇਗਾ ।

Ad Position 21
No active advertisement
ਅਜੀਤ ਡੈਸਕ 19-08-2026
ਪਠਾਨਕੋਟ, 18 ਅਗਸਤ (ਸੰਧੂ)-ਆਦਰਸ਼ ਭਾਰਤੀ ਮਹਾਂਵਿਦਿਆਲਿਆ ਪਠਾਨਕੋਟ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੇ ਸਿੱਖਿਆ ਲਈ ਵਚਨਬੱਧ ਹੈ । ਕਾਲਜ ਵਿਚ ਕੁਝ ਅਧਿਆਪਕਾਂ ਵਲੋਂ ਕੀਤੇ ਜਾ ਰਹੇ ਧਰਨੇ-ਪ੍ਰਦਰਸ਼ਨ ਦਾ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਕੋਈ ਅਸਰ ਨਹੀਂ ਪੈਣ ਦਿੱਤਾ ਜਾਵੇਗਾ । ਇਹ ਪ੍ਰਗਟਾਵਾ ਕਾਲਜ ਦੇ ਪ੍ਰਿੰਸੀਪਲ ਕੁਲਦੀਪ ਕੁਮਾਰ ਗੁਪਤਾ ਨੇ ਕੀਤਾ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਪੜ੍ਹਾਈ ਸਬੰਧੀ ਫੈਲਾਈਆਂ ਜਾ ਰਹੀਆਂ ਭ੍ਰਾਂਤੀਆਂ ਬੇਬੁਨਿਆਦ ਹਨ । ਜੇਕਰ ਕਿਸੇ ਵਿਦਿਆਰਥੀ ਦਾ ਕੋਈ ਸਿਲੇਬਸ ਰਹਿ ਜਾਂਦਾ ਹੈ, ਤਾਂ ਵਾਧੂ ਕਲਾਸਾਂ ਲਗਾ ਕੇ ਉਸ ਨੂੰ ਪੂਰਾ ਕਰਵਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਕਾਲਜ ਵਿਚ ਜਲਦ ਹੀ ਸਥਿਤੀ ਆਮ ਹੋਣ ਦੀ ਉਮੀਦ ਹੈ । ਪ੍ਰਿੰਸੀਪਲ ਗੁਪਤਾ ਨੇ ਕਿਹਾ ਕਿ ਕਾਲਜ ਵਲੋਂ ਵਿਦਿਆਰਥੀਆਂ ਨੂੰ ਸ਼ੈਖ਼ਸ਼ਣਿਕ, ਸੱਭਿਆਚਾਰਕ ਅਤੇ ਖੇਡ ਗਤੀਵਿਧੀਆਂ ’ਚ ਭਾਗ ਲੈਣ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਹੈ । ਆਉਣ ਵਾਲੇ ਦਿਨਾਂ ’ਚ ਵੀ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ, ਤਾਂ ਜੋ ਵਿਦਿਆਰਥੀਆਂ ਦੀਆਂ ਛੁਪੀਆਂ ਪ੍ਰਤਿਭਾਵਾਂ ਨੂੰ ਉਜਾਗਰ ਕਰਕੇ ਉਨ੍ਹਾਂ ਨੂੰ ਆਪਣੀ ਕਾਬਲੀਅਤ ਦਿਖਾਉਣ ਲਈ ਢੁੱਕਵਾਂ ਮੰਚ ਪ੍ਰਦਾਨ ਕੀਤਾ ਜਾ ਸਕੇ ।
Ad Position 22
No active advertisement
ਪਿਛਲੀ ਖ਼ਬਰ ਨਰੋਟ ਦੇ ਜੈ ਦੁਰਗਾ ਪੈਲੇਸ ਵਿਖੇ ਸਰਹੱਦੀ ਲੋਕ ਸੇਵਾ ਕਮੇਟੀ ਵਲੋਂ ਮੀਟਿੰਗ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦਾ ਪੀ. ਏ. ਸੀ. ਮੈਂਬਰ ਬਣਨ ’ਤੇ ਸਨਮਾਨ
Ad Position 24