20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਗੁਰੂ ਨਾਨਕ ਸਰਕਾਰੀ ਕਾਲਜ ਕਾਲਾ ਅਫਗਾਨਾ ਵਿਖੇ 80ਵਾਂ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ

ਫਤਹਿਗੜ੍ਹ ਚੂੜੀਆਂ, 19 ਅਗਸਤ (ਅਵਤਾਰ ਸਿੰਘ ਰੰਧਾਵਾ)-ਗੁਰੂ ਨਾਨਕ ਸਰਕਾਰੀ ਕਾਲਜ ਕਾਲਾ ਅਫਗਾਨਾ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਸਮੂਹ ਅਧਿਆਪਕਾਂ ਤੇ ਸਟਾਫ਼ ਵਲੋਂ ਉਤਸ਼ਾਹ, ਦੇਸ਼-ਭਗਤੀ ਤੇ ਮਾਣ-ਸਨਮਾਨ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਵਿਖੇ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਸਮੂਹ ਸਟਾਫ਼ ਵਲੋਂ ਰਾਸ਼ਟਰੀ ਗੀਤ ਗਾ ਕੇ ਤਿਰੰਗੇ ਨੂੰ ਸਤਿਕਾਰ ਭੇਟ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 20-08-2026
ਫਤਹਿਗੜ੍ਹ ਚੂੜੀਆਂ, 19 ਅਗਸਤ (ਅਵਤਾਰ ਸਿੰਘ ਰੰਧਾਵਾ)-ਗੁਰੂ ਨਾਨਕ ਸਰਕਾਰੀ ਕਾਲਜ ਕਾਲਾ ਅਫਗਾਨਾ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਸਮੂਹ ਅਧਿਆਪਕਾਂ ਤੇ ਸਟਾਫ਼ ਵਲੋਂ ਉਤਸ਼ਾਹ, ਦੇਸ਼-ਭਗਤੀ ਤੇ ਮਾਣ-ਸਨਮਾਨ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਵਿਖੇ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਸਮੂਹ ਸਟਾਫ਼ ਵਲੋਂ ਰਾਸ਼ਟਰੀ ਗੀਤ ਗਾ ਕੇ ਤਿਰੰਗੇ ਨੂੰ ਸਤਿਕਾਰ ਭੇਟ ਕੀਤਾ ਗਿਆ। ਪ੍ਰਿੰਸੀਪਲ ਡਾ. ਅਰੁਣਾ ਰਾਣੀ ਨੇ ਸਮੂਹ ਸਟਾਫ਼ ਨੂੰ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਸਾਨੂੰ ਆਪਣੇ ਅਧਿਕਾਰਾਂ ਦੇ ਨਾਲ-ਨਾਲ ਦੇਸ਼ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਇਮਾਨਦਾਰੀ ਨਾਲ ਨਿਭਾਉਣ ਦਾ ਸੰਦੇਸ਼ ਦਿੰਦੀ ਹੈ। ਇਸ ਮੌਕੇ ਸਮੂਹ ਸਟਾਫ਼ ਨੇ ਰਾਸ਼ਟਰੀ ਏਕਤਾ, ਭਾਈਚਾਰਕ ਸਾਂਝ ਅਤੇ ਦੇਸ਼ ਦੀ ਖੁਸ਼ਹਾਲੀ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਅਮਨਦੀਪ ਜੈਂਤੀਪੁਰ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਮੀਟਿੰਗ ਅਗਲੀ ਖ਼ਬਰ ਫਜ਼ਲਾਬਾਦ ਦੇ ਡੇਰੇ ’ਚ ਚੋਰਾਂ ਨੇ ਦਾਖ਼ਲ ਹੋ ਕੇ ਲੱਖਾਂ ਦੇ ਗਹਿਣੇ ਤੇ ਨਕਦੀ ਕੀਤੀ ਚੋਰੀ
Ad Position 24