20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਡਾ. ਬਲਜੀਤ ਕੌਰ ਵਲੋਂ ਗੁਰਦਾਸਪੁਰ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 8.33 ਕਰੋੜ ਜਾਰੀ ਕਰਨ ਦਾ ਐਲਾਨ

ਗੁਰਦਾਸਪੁਰ, 19 ਅਗਸਤ (ਚੱਕਰਾਜਾ)-ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਘੱਟ ਗਿਣਤੀ ਬਹੁਲ ਖੇਤਰਾਂ ’ਚ ਅਹਿਮ ਬੁਨਿਆਦੀ ਢਾਂਚਾਗਤ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ 8. 33 ਕਰੋੜ ਰੁਪਏ ਮਨਜ਼ੂਰ ਕਰਕੇ ਜਾਰੀ ਕੀਤੇ ਹਨ।

Ad Position 21
No active advertisement
ਅਜੀਤ ਡੈਸਕ 20-08-2026
ਗੁਰਦਾਸਪੁਰ, 19 ਅਗਸਤ (ਚੱਕਰਾਜਾ)-ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਘੱਟ ਗਿਣਤੀ ਬਹੁਲ ਖੇਤਰਾਂ ’ਚ ਅਹਿਮ ਬੁਨਿਆਦੀ ਢਾਂਚਾਗਤ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ 8.33 ਕਰੋੜ ਰੁਪਏ ਮਨਜ਼ੂਰ ਕਰਕੇ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਸੂਬਾ ਸਰਕਾਰ ਵਲੋਂ ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਘੱਟ ਗਿਣਤੀ ਭਾਈਚਾਰਿਆਂ ਦੇ ਵਿਦਿਅਕ, ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਕੀਤੀ ਜਾ ਰਹੀ ਦ੍ਰਿੜ ਵਚਨਬੱਧਤਾ ਦਾ ਪ੍ਰਤੀਕ ਹਨ, ਜਿਸ ਨਾਲ ਸਮਾਵੇਸ਼ੀ ਵਿਕਾਸ ਨੂੰ ਹੋਰ ਗਤੀ ਮਿਲੇਗੀ। ਡਾ: ਬਲਜੀਤ ਕੌਰ ਨੇ ਦੱਸਿਆ ਕਿ ਇਹ ਰਾਸ਼ੀ ਗੁਰਦਾਸਪੁਰ, ਕਲਾਨੌਰ, ਡੇਰਾ ਬਾਬਾ ਨਾਨਕ ਤੇ ਧਾਰੀਵਾਲ ਬਲਾਕਾਂ ਵਿਚ 258 ਆਂਗਣਵਾੜੀ ਕੇਂਦਰਾਂ, 4 ਕਮਿਊਨਿਟੀ ਕੰਪਲੈਕਸਾਂ ਤੇ 6 ਐਡੀਸ਼ਨਲ ਕਲਾਸ ਰੂਮਾਂ ਦੇ ਨਿਰਮਾਣ ਕਾਰਜ ਮੁਕੰਮਲ ਕਰਨ ਲਈ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਭਾਈਚਾਰਕ ਬੁਨਿਆਦੀ ਢਾਂਚਾ ਹੋਰ ਮਜ਼ਬੂਤ ਹੋਵੇਗਾ, ਲੋਕਾਂ ਨੂੰ ਬਿਹਤਰ ਜਨਤਕ ਸੇਵਾਵਾਂ ਮਿਲਣਗੀਆਂ ਤੇ ਬੱਚਿਆਂ, ਮਹਿਲਾਵਾਂ ਤੇ ਸਥਾਨਕ ਵਸਨੀਕਾਂ ਲਈ ਸੁਵਿਧਾਵਾਂ ’ਚ ਵਾਧਾ ਹੋਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਨਜ਼ੂਰਸ਼ੁਦਾ ਪ੍ਰੋਜੈਕਟਾਂ ’ਚ ਗੁਰਦਾਸਪੁਰ ਬਲਾਕ ’ਚ 78 ਆਂਗਣਵਾੜੀ ਕੇਂਦਰਾਂ ਤੇ 01 ਕਮਿਊਨਿਟੀ ਕੰਪਲੈਕਸ, ਡੇਰਾ ਬਾਬਾ ਨਾਨਕ ਬਲਾਕ ਵਿਚ 57 ਆਂਗਣਵਾੜੀ ਕੇਂਦਰਾਂ, 01 ਕਮਿਊਨਿਟੀ ਕੰਪਲੈਕਸ ਤੇ 5 ਐਡੀਸ਼ਨਲ ਕਲਾਸ ਰੂਮ, ਕਲਾਨੌਰ ਬਲਾਕ ’ਚ 51 ਆਂਗਣਵਾੜੀ ਕੇਂਦਰਾਂ, 01 ਕਮਿਊਨਿਟੀ ਕੰਪਲੈਕਸ ਤੇ 01 ਐਡੀਸ਼ਨਲ ਕਲਾਸ ਰੂਮ, ਧਾਰੀਵਾਲ ਬਲਾਕ ’ਚ 72 ਆਂਗਣਵਾੜੀ ਕੇਂਦਰਾਂ ਤੇ 01 ਕਮਿਊਨਿਟੀ ਕੰਪਲੈਕਸ ਦੇ ਨਿਰਮਾਣ ਕਾਰਜ ਮੁਕੰਮਲ ਕੀਤੇ ਜਾਣਗੇ। ਡਾ: ਬਲਜੀਤ ਕੌਰ ਨੇ ਕਿਹਾ ਕਿ ਇਹ ਪ੍ਰੋਜੈਕਟ ਸਥਾਈ ਭਾਈਚਾਰਕ ਸੰਪਤੀਆਂ ਸਿਰਜਣ ਦੇ ਨਾਲ-ਨਾਲ ਲੋਕਾਂ ਦੇ ਜੀਵਨ ਪੱਧਰ ’ਚ ਸੁਧਾਰ ਲਿਆਉਣਗੇ ਤੇ ਵਿਕਾਸ ਦੇ ਲਾਭ ਜ਼ਿਲ੍ਹੇ ਦੇ ਹਰ ਕੋਨੇ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣਗੇ। ਬਲਜੀਤ ਕੌਰ ਨੇ ਦੁਹਰਾਇਆ ਕਿ ਇਹ ਪ੍ਰੋਜੈਕਟ ਜ਼ਮੀਨੀ ਪੱਧਰ ’ਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਬਾਲ ਸੰਭਾਲ, ਸਿੱਖਿਆ ਤੇ ਭਾਈਚਾਰਕ ਸੇਵਾਵਾਂ ਦੀ ਗੁਣਵੱਤਾ ’ਚ ਸੁਧਾਰ ਲਿਆਉਣਗੇ, ਜਿਸ ਦਾ ਲਾਭ ਸਮਾਜ ਦੇ ਹਰ ਵਰਗ ਨੂੰ ਮਿਲੇਗਾ।
Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ ਤੋਂ ਬਹਿਰਾਮਪੁਰ ਜਾਣ ਵਾਲੀ ਸੜਕ ਕੰਢੇ ਪਿਆ ਪਾੜ ਦੇ ਸਕਦਾ ਹਾਦਸੇ ਨੂੰ ਸੱਦਾ ਅਗਲੀ ਖ਼ਬਰ ਗੁਰਦਾਸਪੁਰ ’ਚ ਮੀਟਿੰਗ ਦੌਰਾਨ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਤੇ ਪੰਥ ਦੇ ਹੱਕਾਂ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਦਿੱਤ...
Ad Position 24