ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਯੁੱਧ ਨਸ਼ਿਆਂ ਵਿਰੁੱਧ ਵਿਸ਼ੇ ’ਤੇ ਜਾਗਰੂਕਤਾ ਤੇ ਸਹੁੰ ਚੁੱਕ ਸਮਾਗਮ
ਗੁਰਦਾਸਪੁਰ, 19 ਅਗਸਤ (ਪੰਕਜ ਸ਼ਰਮਾ)-ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਯੁੱਧ ਨਸ਼ਿਆਂ ਵਿਰੁੱਧ ਵਿਸ਼ੇ ’ਤੇ ਜਾਗਰੂਕਤਾ ਤੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਯੂਨੀਵਰਸਿਟੀ ਦੇ ਐਨ.
ਗੁਰਦਾਸਪੁਰ, 19 ਅਗਸਤ (ਪੰਕਜ ਸ਼ਰਮਾ)-ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਯੁੱਧ ਨਸ਼ਿਆਂ ਵਿਰੁੱਧ ਵਿਸ਼ੇ ’ਤੇ ਜਾਗਰੂਕਤਾ ਤੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਯੂਨੀਵਰਸਿਟੀ ਦੇ ਐਨ.ਐਸ.ਐਸ, ਰੈੱਡ ਰਿਬਨ ਕਲੱਬ ਵਲੋਂ ਆਯੋਜਿਤ ਕੀਤਾ ਗਿਆ। ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਦਾ ਵਿਅਕਤੀ, ਪਰਿਵਾਰ ਤੇ ਸਮਾਜ ’ਤੇ ਪੈਣ ਵਾਲੇ ਗੰਭੀਰ ਨਤੀਜਿਆਂ ਪ੍ਰਤੀ ਜਾਗਰੂਕ ਕਰਨਾ ਸੀ। ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਤੇ ਸਕਾਰਾਤਮਕ ਜੀਵਨ-ਸ਼ੈਲੀ ਅਪਣਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ’ਚ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਫੈਲਾਉਣ ਦੀ ਸਹੁੰ ਵੀ ਚੁੱਕੀ। ਸਮਾਗਮ ’ਚ ਮਾਨਯੋਗ ਵਾਈਸ ਚਾਂਸਲਰ ਡਾ: ਐਸ.ਕੇ ਮਿਸਰਾ, ਰਜਿਸਟਰਾਰ ਡਾ: ਅਜੈ ਕੁਮਾਰ, ਡੀਨ ਵਿਦਿਆਰਥੀ ਮਾਮਲੇ ਡਾ: ਗੁਰਪ੍ਰਦਮ ਸਿੰਘ, ਐਨ.ਐਸ.ਐਸ ਪ੍ਰੋਗਰਾਮ ਕੋਆਰਡੀਨੇਟਰ ਡਾ : ਰਾਜੇਸ਼ ਸ਼ਰਮਾ, ਐਨ.ਐਸ.ਐਸ ਪ੍ਰੋਗਰਾਮ ਅਫਸਰ ਤਰੁਣ ਮਹਾਜਨ ਅਤੇ ਮਨੀਲਾ ਕਸ਼ਯਪ, ਐਸੋਸੀਏਟ ਡੀਨ ਵਿਦਿਆਰਥੀ ਮਾਮਲੇ ਜਸਪ੍ਰੀਤ ਕੌਰ, ਸੁਖਵਿੰਦਰ ਬੀਰ ਤੇ ਐਨ.ਸੀ.ਸੀ ਦੇ ਏ.ਏਨ.ਓ ਅਰੁਣ ਨੰਦਾ ਸਮੇਤ ਫੈਕਲਟੀ ਮੈਂਬਰਾਂ, ਸਟਾਫ ਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਵਾਈਸ ਚਾਂਸਲਰ ਡਾ: ਐਸ.ਕੇ ਮਿਸਰਾ ਨੇ ਕਿਹਾ ਕਿ ਨਸ਼ਿਆਂ ਦੀ ਦੁਰਵਰਤੋਂ ਸਮਾਜ ਲਈ ਗੰਭੀਰ ਚੁਣੌਤੀ ਹੈ।