20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਕੌਮੀ ਇਨਸਾਫ ਮੋਰਚੇ ਦੇ ਸੱਦੇ ’ਤੇ 21 ਨੂੰ ਪੰਜਾਬ ਬੰਦ ਨੂੰ ਸਫਲਤਾ ਲਈ ਯੋਗਦਾਨ ਪਾਵਾਂਗੇ : ਛੋਟੇਪੁਰ

ਧਾਰੀਵਾਲ, 19 ਅਗਸਤ (ਸਵਰਨ ਸਿੰਘ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਪੰਜਾਬ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਤੇ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਕੌਮੀ ਇਨਸਾਫ ਮੋਰਚੇ ਵਲੋਂ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ’ਤੇ ਪੰਥ ਹਿਤੈਸ਼ੀ ਤੇ ਪੰਜਾਬ ਹਰ ਵਰਗ ਦੇ ਲੋਕ ਸਹਿਯੋਗ ਦੇ ਕੇ ਪੰਜਾਬ ਬੰਦ ਨੂੰ ਸਫਲ ਬਣਾਉਣ ਵਿਚ ਯੋਗਦਾਨ ਪਾਉਣ। ਜਥੇਦਾਰ ਛੋਟੇਪੁਰ ਨੇ ਕਿਹਾ ਕਿ ਪਿਛਲੇ ਤਿੰਨ ਦਹਾਕਿਆਂ ਦੇ ਵੱਧ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਕੀਤੇ ਬੰਦੀ ਸਿੰਘ ਜੋ ਆਪਣੀਆਂ ਬਣਦੀਆਂ ਸਜਾਵਾਂ ਵੀ ਪੂਰੀਆਂ ਕਰ ਚੁੱਕੇ ਹਨ, ਪ੍ਰੰਤੂ ਅਜੇ ਤੱਕ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਗਿਆ।

Ad Position 21
No active advertisement
ਜਥੇ. ਸੁੱਚਾ ਸਿੰਘ ਛੋਟੇਪੁਰ 20-08-2026
ਧਾਰੀਵਾਲ, 19 ਅਗਸਤ (ਸਵਰਨ ਸਿੰਘ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਪੰਜਾਬ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਤੇ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਕੌਮੀ ਇਨਸਾਫ ਮੋਰਚੇ ਵਲੋਂ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ’ਤੇ ਪੰਥ ਹਿਤੈਸ਼ੀ ਤੇ ਪੰਜਾਬ ਹਰ ਵਰਗ ਦੇ ਲੋਕ ਸਹਿਯੋਗ ਦੇ ਕੇ ਪੰਜਾਬ ਬੰਦ ਨੂੰ ਸਫਲ ਬਣਾਉਣ ਵਿਚ ਯੋਗਦਾਨ ਪਾਉਣ। ਜਥੇਦਾਰ ਛੋਟੇਪੁਰ ਨੇ ਕਿਹਾ ਕਿ ਪਿਛਲੇ ਤਿੰਨ ਦਹਾਕਿਆਂ ਦੇ ਵੱਧ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਕੀਤੇ ਬੰਦੀ ਸਿੰਘ ਜੋ ਆਪਣੀਆਂ ਬਣਦੀਆਂ ਸਜਾਵਾਂ ਵੀ ਪੂਰੀਆਂ ਕਰ ਚੁੱਕੇ ਹਨ, ਪ੍ਰੰਤੂ ਅਜੇ ਤੱਕ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਗਿਆ। ਛੋਟੇਪੁਰ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਕੌਮੀ ਇਨਸਾਫ ਮੋਰਚੇ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਇਲਾਵਾ ਹੋਰ ਪਾਰਟੀਆਂ ਤੇ ਸਿੱਖ ਜਥੇਬੰਦੀਆਂ ਵਲੋਂ ਕੀਤੇ ਸਾਂਤਮਈ ਰੋਸ ਧਰਨੇ ਉੱਪਰ ਪੁਲਿਸ ਵਲੋਂ ਤਸ਼ੱਦਦ ਢਾਹੁਦਿਆਂ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਛੱਡ ਕੇ ਸਾਂਤਮਈ ਧਰਨਾ ਦੇਣ ਵਾਲਿਆਂ ਨੂੰ ਬੇਹੋਸ ਕਰ ਦਿੱਤਾ ਗਿਆ। ਜਥੇਦਾਰ ਛੋਟੇਪੁਰ ਨੇ ਕਿਹਾ ਕਿ ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਤੇ ਸਾਂਤਮਈ ਧਰਨੇ ਦੌਰਾਨ ਕੀਤੇ ਅੱਤਿਆਚਾਰ ਦੇ ਵਿਰੋਧ ਵਿਚ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਨੂੰ ਸਫਲ ਬਣਾਉਣ ਲਈ ਪੰਥਕ ਰਾਜਨੀਤਕ ਪਾਰਟੀਆਂ, ਜਥੇਬੰਦੀਆਂ ਅਤੇ ਪੰਜਾਬ ਦੇ ਵੱਖ-ਵੱਖ ਭਾਈਚਾਰੇ ਦੇ ਲੋਕ ਸਹਿਯੋਗ ਦੇਣ।
Ad Position 22
No active advertisement
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼:- ਰਣਧੀਰ ਸਿੰਘ ਭਲੇਰ ਘੁੰਮਣ ਕਲਾਂ ਅਗਲੀ ਖ਼ਬਰ ਪੀ.ਐਮ. ਸ੍ਰੀ ਸ.ਸ.ਸ. ਸਕੂਲ ਕਾਦੀਆਂ ਵਿਖੇ ਬਲਾਕ ਪੱਧਰੀ ਰੈੱਡ ਰਿਬਨ ਕੁਇਜ਼ ਤੇ ਰੋਲ ਪਲੇਅ ਮੁਕਾਬਲੇ ਕਰਵਾਏ
Ad Position 24