ਉਸਮਾਨਪੁਰ ਸਿਟੀ ਬਟਾਲਾ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਤਹਿਤ’ 3 ਬੱਸਾਂ ਰਵਾਨਾ
ਬਟਾਲਾ, 19 ਅਗਸਤ (ਸਤਿੰਦਰ ਸਿੰਘ)-‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਵਿਧਾਇਕ ਸ਼ੈਰੀ ਕਲਸੀ ਦੀ ਰਿਹਾਇਸ਼ ਉਸਮਾਨਪੁਰ ਸਿਟੀ ਬਟਾਲਾ ਤੋਂ ਤਿੰਨ ਏ. ਸੀ.
ਬਟਾਲਾ, 19 ਅਗਸਤ (ਸਤਿੰਦਰ ਸਿੰਘ)-‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਵਿਧਾਇਕ ਸ਼ੈਰੀ ਕਲਸੀ ਦੀ ਰਿਹਾਇਸ਼ ਉਸਮਾਨਪੁਰ ਸਿਟੀ ਬਟਾਲਾ ਤੋਂ ਤਿੰਨ ਏ.ਸੀ. ਸਲੀਪਰ ਬੱਸਾਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਸਮੇਤ ਰਵਾਨਾ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਰਾਜਬੀਰ ਕੌਰ ਕਲਸੀ ਧਰਮਪਤਨੀ ਵਿਧਾਇਕ ਸ਼ੈਰੀ ਕਲਸੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭ ਇੱਛਾਵਾਂ ਦਿੰਦਿਆਂ ਉਨ੍ਹਾਂ ਦੇ ਸੁੱਖਮਈ ਅਤੇ ਸੁਰੱਖਿਅਤ ਸਫ਼ਰ ਦੀ ਕਾਮਨਾ ਕੀਤੀ। ਇਸ ਮੌਕੇ ਯਾਤਰਾ ’ਤੇ ਜਾਣ ਵਾਲੀ ਸੰਗਤ ਵਿਚ ਭਾਰੀ ਉਤਸ਼ਾਹ ਤੇ ਖੁਸ਼ੀ ਦੇਖਣ ਨੂੰ ਮਿਲੀ। ਰਵਾਨਾ ਹੋਈਆਂ ਤਿੰਨੋਂ ਏ.ਸੀ. ਸਲੀਪਰ ਬੱਸਾਂ ਵਿੱਚ ਕੁੱਲ 9 9 ਸ਼ਰਧਾਲੂ ਸਵਾਰ ਹਨ, ਜਿਨ੍ਹਾਂ ਵਿਚ ਹਰੇਕ ਬੱਸ ਵਿਚ 33 ਸ਼ਰਧਾਲੂ ਯਾਤਰਾ ਕਰ ਰਹੇ ਹਨ। ਇਕ ਬੱਸ ਖਾਟੂ ਸ਼ਿਆਮ ਜੀ ਤੇ ਸਾਲਾਸਰ ਧਾਮ, ਦੂਜੀ ਬੱਸ ਮਥੁਰਾ ਤੇ ਵਰਿੰਦਾਵਨ ਅਤੇ ਤੀਜੀ ਬੱਸ ਹਰਿਦੁਆਰ ਤੇ ਰਿਸ਼ੀਕੇਸ਼ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਈ। ਸ੍ਰੀਮਤੀ ਰਾਜਬੀਰ ਕੌਰ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਟਾਲਾ ਵਾਸੀਆਂ ਲਈ ਬਹੁਤ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਵੱਲੋਂ ਤੀਰਥ ਯਾਤਰਾ ਲਈ ਬਟਾਲਾ ਵਿਧਾਨ ਸਭਾ ਹਲਕੇ ਤੋਂ ਤਿੰਨ ਨਵੇਂ ਰੂਟ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੰਗਤਾਂ ਨੂੰ ਸ੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ-ਏ-ਖਾਲਸਾ, ਸ੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਸਮੇਤ ਵੱਖ-ਵੱਖ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ।