20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਕੌਮੀ ਇਨਸਾਫ਼ ਮੋਰਚੇ ਵਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਸਮੁੱਚੀਆਂ ਜਥੇਬੰਦੀਆਂ ਸਹਿਯੋਗ ਕਰਨ- ਗੁਰਿੰਦਰ ਸਿੰਘ ਬਾਜਵਾ

ਬਟਾਲਾ, 19 ਅਗਸਤ (ਸਤਿੰਦਰ ਸਿੰਘ)-ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਤੇ ਕੌਮੀ ਇਨਸਾਫ ਮੋਰਚੇ ਦੀ ਤਾਲਮੇਲ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਜਵਾ ਨੇ ਆਖਿਆ ਕਿ ਸਮੁੱਚੀਆ ਰਾਜਨੀਤਿਕ, ਧਾਰਮਿਕ, ਸਮਾਜਿਕ ਤੇ ਕਿਸਾਨ ਜਥੇਬੰਦੀਆਂ ਨੂੰ ਕੌਮੀ ਇਨਸਾਫ ਮੋਰਚੇ ਵਲੋ 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ 32-32 ਸਾਲਾਂ ਤੋਂ ਜੇਲ੍ਹਾਂ ’ਚ ਬੰਦ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਤੇ 15 ਅਗਸਤ ਨੂੰ ਮੋਰਚੇ ਵਲੋਂ ਕੀਤੇ ਸ਼ਾਂਤਮਈ ਰੋਸ ਧਰਨੇ ਉੱਪਰ ਪੁਲਿਸ ਵਲੋਂ ਤਸ਼ੱਦਦ ਕਰਨ ਅਤੇ ਆਗੂਆਂ ’ਤੇ ਕੀਤੇ ਪਰਚੇ ਖਾਰਜ ਕਰਨ ਲਈ ਸਰਕਾਰ ’ਤੇ ਦਬਾਅ ਬਣਾਇਆ ਜਾ ਸਕੇ। ਉਨ੍ਹਾਂ ਆਖਿਆ ਕਿ ਜਿਸ ਤਰ੍ਹਾਂ 15 ਅਗਸਤ ਨੂੰ ਮੋਰਚੇ ਵਲੋਂ ਸਮੁੱਚੀਆਂ ਪੰਥਕ ਜਥੇਬੰਦੀਆਂ ਨੂੰ ਨਾਲ ਲੈ ਕੇ ਸਾਂਤਮਈ ਰੋਸ ਮਾਰਚ ਰਾਜਪਾਲ ਭਵਨ ਤੱਕ ਕਰਨਾ ਸੀ, ਪਰ ਮੋਰਚੇ ਵਿਚੋ ਚਾਲੇ ਪਾਉਂਦਿਆਂ ਹੀ ਸੰਗਤਾਂ ਉਪਰ ਪੁਲਿਸ ਵਲੋਂ ਗੰਦੇ ਪਾਣੀ ਦੀਆਂ ਬੁਛਾੜਾਂ ਤੇ ਡਰੋਨ ਰਾਹੀਂ ਅੱਥਰੂ ਗੈਸ ਦੇ ਗੋਲੇ ਦਾਗਣੇ ਸ਼ੁਰੂ ਕਰ ਦਿੱਤੇ।

Ad Position 21
No active advertisement
ਅਜੀਤ ਡੈਸਕ 20-08-2026
ਬਟਾਲਾ, 19 ਅਗਸਤ (ਸਤਿੰਦਰ ਸਿੰਘ)-ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਤੇ ਕੌਮੀ ਇਨਸਾਫ ਮੋਰਚੇ ਦੀ ਤਾਲਮੇਲ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਜਵਾ ਨੇ ਆਖਿਆ ਕਿ ਸਮੁੱਚੀਆ ਰਾਜਨੀਤਿਕ, ਧਾਰਮਿਕ, ਸਮਾਜਿਕ ਤੇ ਕਿਸਾਨ ਜਥੇਬੰਦੀਆਂ ਨੂੰ ਕੌਮੀ ਇਨਸਾਫ ਮੋਰਚੇ ਵਲੋ 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ 32-32 ਸਾਲਾਂ ਤੋਂ ਜੇਲ੍ਹਾਂ ’ਚ ਬੰਦ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਤੇ 15 ਅਗਸਤ ਨੂੰ ਮੋਰਚੇ ਵਲੋਂ ਕੀਤੇ ਸ਼ਾਂਤਮਈ ਰੋਸ ਧਰਨੇ ਉੱਪਰ ਪੁਲਿਸ ਵਲੋਂ ਤਸ਼ੱਦਦ ਕਰਨ ਅਤੇ ਆਗੂਆਂ ’ਤੇ ਕੀਤੇ ਪਰਚੇ ਖਾਰਜ ਕਰਨ ਲਈ ਸਰਕਾਰ ’ਤੇ ਦਬਾਅ ਬਣਾਇਆ ਜਾ ਸਕੇ। ਉਨ੍ਹਾਂ ਆਖਿਆ ਕਿ ਜਿਸ ਤਰ੍ਹਾਂ 15 ਅਗਸਤ ਨੂੰ ਮੋਰਚੇ ਵਲੋਂ ਸਮੁੱਚੀਆਂ ਪੰਥਕ ਜਥੇਬੰਦੀਆਂ ਨੂੰ ਨਾਲ ਲੈ ਕੇ ਸਾਂਤਮਈ ਰੋਸ ਮਾਰਚ ਰਾਜਪਾਲ ਭਵਨ ਤੱਕ ਕਰਨਾ ਸੀ, ਪਰ ਮੋਰਚੇ ਵਿਚੋ ਚਾਲੇ ਪਾਉਂਦਿਆਂ ਹੀ ਸੰਗਤਾਂ ਉਪਰ ਪੁਲਿਸ ਵਲੋਂ ਗੰਦੇ ਪਾਣੀ ਦੀਆਂ ਬੁਛਾੜਾਂ ਤੇ ਡਰੋਨ ਰਾਹੀਂ ਅੱਥਰੂ ਗੈਸ ਦੇ ਗੋਲੇ ਦਾਗਣੇ ਸ਼ੁਰੂ ਕਰ ਦਿੱਤੇ। ਸ: ਬਾਜਵਾ ਨੇ ਆਖਿਆ ਕਿ ਸਰਕਾਰਾਂ ਦਾ ਅਜਿਹਾ ਵਤੀਰਾ ਸਿੱਖਾਂ ਨੂੰ ਇਸ ਦੇਸ਼ ’ਚ ਦੂਸਰੇ ਦਰਜੇ ਦੇ ਸ਼ਹਿਰੀ ਹੋਣ ਦਾ ਅਹਿਸਾਸ ਕਰਵਾਉਂਦਾ ਹੈ। ਉਨ੍ਹਾਂ ਆਖਿਆ ਕਿ ਸਮੁੱਚੇ ਇਨਸਾਫ ਪਸੰਦ ਲੋਕਾਂ ਨੂੰ ਪੰਜਾਬ ਬੰਦ ਦੇ ਇਸ ਸੱਦੇ ਨੂੰ ਸਫਲ ਬਣਾਉਣ ਲਈ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਰਸੂਲਪੁਰ ਟੱਪਰੀਆਂ ’ਚ ਔਰਤਾਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪਿੰਡ ਔਲਖ ਵਿਖੇ 21 ਅਗਸਤ ਨੂੰ 33 ਸ੍ਰੀ ਅਖੰਡ ਪਾਠਾਂ ਦੀ ਲੜੀ ਦੀ ਹੋਵੇਗੀ ਆਰੰਭਤਾ
Ad Position 24