20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਮੁੱਖ ਮੰਤਰੀ ਦੇ ਪਿੰਡ ’ਚ ਰੈਲੀ 23 ਨੂੰ

ਕਾਹਨੂੰਵਾਨ, 19 ਅਗਸਤ (ਨਿਸ਼ਾਨ ਸਿੰਘ ਚਾਹਲ)-ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਰਾਜ ਭਰ ਦੇ ਸਰਕਾਰੀ ਮੁਲਾਜ਼ਮਾਂ ਵਲੋਂ 23 ਅਗਸਤ ਨੂੰ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੇ ਜੱਦੀ ਪਿੰਡ ਸਤੋਜ ਵਿਚ ਇਕ ਰੋਸ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਅੱਜ ਇਕ ਬੈਠਕ ਵਾਟਰ ਸਪਲਾਈ ਦਫ਼ਤਰ ਕਾਹਨੂੰਵਾਨ ਵਿਖੇ ਹੋਈ। ਬੈਠਕ ਉਪਰੰਤ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਪ੍ਰੀਤ ਸਿੰਘ ਰੋੜਾਂਵਾਲੀ ਅਤੇ ਹਰਜੀਤ ਸਿੰਘ ਕਾਹਨੂੰਵਾਨ ਨੇ ਦੱਸਿਆ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਪਾਰਟੀ ਨੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ’ਤੇ ਉਨ੍ਹਾਂ ਦੀ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲਾਗੂ ਕੀਤਾ ਜਾਵੇਗਾ, ਪਰ ਸਰਕਾਰ ਦੇ ਕਾਰਜਕਾਲ ਦਾ ਸਮਾਂ ਸਾਢੇ 4 ਸਾਲ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਵਲੋਂ ਮੁਲਾਜ਼ਮਾਂ ਦੀ ਇਸ ਮੰਗ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਅਤੇ ਸਰਕਾਰ ਮੁਲਾਜ਼ਮਾਂ ਦੀ ਡੀ.

Ad Position 21
No active advertisement
ਅਜੀਤ ਡੈਸਕ 20-08-2026
ਕਾਹਨੂੰਵਾਨ, 19 ਅਗਸਤ (ਨਿਸ਼ਾਨ ਸਿੰਘ ਚਾਹਲ)-ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਰਾਜ ਭਰ ਦੇ ਸਰਕਾਰੀ ਮੁਲਾਜ਼ਮਾਂ ਵਲੋਂ 23 ਅਗਸਤ ਨੂੰ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੇ ਜੱਦੀ ਪਿੰਡ ਸਤੋਜ ਵਿਚ ਇਕ ਰੋਸ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਅੱਜ ਇਕ ਬੈਠਕ ਵਾਟਰ ਸਪਲਾਈ ਦਫ਼ਤਰ ਕਾਹਨੂੰਵਾਨ ਵਿਖੇ ਹੋਈ। ਬੈਠਕ ਉਪਰੰਤ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਪ੍ਰੀਤ ਸਿੰਘ ਰੋੜਾਂਵਾਲੀ ਅਤੇ ਹਰਜੀਤ ਸਿੰਘ ਕਾਹਨੂੰਵਾਨ ਨੇ ਦੱਸਿਆ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਪਾਰਟੀ ਨੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ’ਤੇ ਉਨ੍ਹਾਂ ਦੀ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲਾਗੂ ਕੀਤਾ ਜਾਵੇਗਾ, ਪਰ ਸਰਕਾਰ ਦੇ ਕਾਰਜਕਾਲ ਦਾ ਸਮਾਂ ਸਾਢੇ 4 ਸਾਲ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਵਲੋਂ ਮੁਲਾਜ਼ਮਾਂ ਦੀ ਇਸ ਮੰਗ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਅਤੇ ਸਰਕਾਰ ਮੁਲਾਜ਼ਮਾਂ ਦੀ ਡੀ.ਏ. ਦੀ ਕਿਸ਼ਤ ਵੀ ਦੇਣ ਤੋਂ ਭੱਜ ਰਹੀ ਹੈ, ਜਿਸ ਕਰ ਕੇ ਰਾਜ ਭਰ ਦੇ ਸਰਕਾਰੀ ਮੁਲਾਜ਼ਮਾਂ ਅੰਦਰ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬੁਲਾਰਿਆਂ ਨੇ ਕਿਹਾ ਕਿ 23 ਅਗਸਤ ਨੂੰ ਪਿੰਡ ਸਤੋਜ ਵਿਚ ਹੋਣ ਜਾ ਰਹੀ ਰੈਲੀ ਵਿਚ ਜ਼ਿਲ੍ਹਾ ਭਰ ਤੋਂ ਵੱਡੀ ਗਿਣਤੀ ਵਿਚ ਸਰਕਾਰੀ ਮੁਲਾਜ਼ਮ ਸ਼ਮੂਲੀਅਤ ਕਰਨਗੇ। ਬੈਠਕ ਨੂੰ ਸਿਮਰਨਜੀਤ ਸਿੰਘ, ਰਛਪਾਲ ਸਿੰਘ, ਜਗਜੀਤ ਸਿੰਘ, ਸਤਿੰਦਰਜੀਤ ਸਿੰਘ, ਜਗਜੀਤ ਸਿੰਘ ਛਿਛਰਾਂ, ਰੇਸ਼ਮ ਸਿੰਘ, ਅੰਮ੍ਰਿਤਪਾਲ ਸਿੰਘ, ਓਮ ਪ੍ਰਕਾਸ਼, ਉੱਤਮ ਸਿੰਘ, ਹਰਪ੍ਰੀਤ ਸਿੰਘ, ਸਤਿੰਦਰ ਸਿੰਘ, ਸੰਦੀਪ ਕੁਮਾਰ, ਹਰਮਿੱਤਰ ਸਿੰਘ ਅਤੇ ਬਲਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬੇਰਿੰਗ ਕਾਲਜ ਦੇ ਐਮ.ਕਾਮ. ਸਮੈਸਟਰ ਚੌਥਾ ਦੇ ਨਤੀਜੇ ਰਹੇ ਸ਼ਾਨਦਾਰ ਅਗਲੀ ਖ਼ਬਰ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਜਥੇਦਾਰ ਸੁਖਜੀਤ ਸਿੰਘ ਕਾਲਾ ਅਫਗਾਨਾ ਦਾ ਦਿਹਾਂਤ
Ad Position 24