21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸਿੱਖੀ ਸੇਵਾ ਮਿਸ਼ਨ ਯੂ.ਕੇ. ਵਲੋਂ ਲਗਾਇਆ ਅੱਖਾਂ ਦਾ ਮੁਫ਼ਤ ਕੈਂਪ

ਡੇਰਾ ਬਾਬਾ ਨਾਨਕ, 19 ਅਗਸਤ (ਵਿਜੇ ਸ਼ਰਮਾ)-ਮਨੁੱਖਤਾ ਦੀ ਭਲਾਈ ਨੂੰ ਸਮਰਪਿਤ ਸਿੱਖੀ ਸੇਵਾ ਮਿਸ਼ਨ ਯੂ. ਕੇ.

Ad Position 21
No active advertisement
ਅਜੀਤ ਡੈਸਕ 20-08-2026
ਡੇਰਾ ਬਾਬਾ ਨਾਨਕ, 19 ਅਗਸਤ (ਵਿਜੇ ਸ਼ਰਮਾ)-ਮਨੁੱਖਤਾ ਦੀ ਭਲਾਈ ਨੂੰ ਸਮਰਪਿਤ ਸਿੱਖੀ ਸੇਵਾ ਮਿਸ਼ਨ ਯੂ.ਕੇ. ਵਲੋਂ ਸਰਹੱਦੀ ਖੇਤਰ ਦੇ ਪਿੰਡਾਂ ਅੰਦਰ ਲਗਾਏ ਜਾ ਰਹੇ ਮੁਫ਼ਤ ਅੱਖਾਂ ਦੇ ਕੈਂਪਾਂ ਦੀ ਲੜੀ ਤਹਿਤ ਪਿੰਡ ਟਰਪੱਲਾ ਵਿਖੇ ਗੁਰੂ ਨਾਨਕ ਨਾਮ ਸੇਵਾ ਮਿਸ਼ਨ ਡੇਰਾ ਬਾਬਾ ਨਾਨਕ ਦੇ ਪ੍ਰਬੰਧਾਂ ਹੇਠ ਅੱਖਾਂ ਦਾ ਕੈਂਪ ਲਗਾਇਆ ਗਿਆ। ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਨਾਨਕ ਦੇਵ ਜੀ ਦੀ 16ਵੀਂ ਪੀੜ੍ਹੀ ਬਾਬਾ ਬਲਬੀਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੇ ਡਾਕਟਰ ਨਰਿੰਦਰ ਕੁਮਾਰ ਵਲੋਂ 115 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਤੇ ਮਿਸ਼ਨ ਵਲੋਂ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਤੇ ਐਨਕਾਂ ਦੀ ਵੰਡ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਿੱਖੀ ਸੇਵਾ ਮਿਸ਼ਨ ਯੂ. ਕੇ. ਦੇ ਚੇਅਰਮੈਨ ਰਾਜਬੀਰ ਸਿੰਘ ਕੁਲਾਰ ਦੀ ਅਗਵਾਈ ਵਿਚ ਸਰਹੱਦੀ ਖੇਤਰ ਦੇ ਪਿੰਡਾਂ ਹਰ ਮਹੀਨੇ ਦੇ ਕੈਂਪ ਲਗਾਏ ਜਾਂਦੇ ਹਨ, ਜਿਸ ਦੌਰਾਨ ਜਿੱਥੇ ਆਧੁਨਿਕ ਮਸ਼ੀਨਾਂ ਰਾਹੀਂ ਅੱਖਾਂ ਦੀ ਜਾਂਚ ਕੀਤੀ ਜਾਂਦੀ ਹੈ ਉੱਥੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਤੇ ਐਨਕਾਂ ਦੀ ਵੰਡ ਵੀ ਕੀਤੀ ਜਾਂਦੀ ਹੈ। ਇਸ ਮੌਕੇ ਸਮਸ਼ੇਰ ਸਿੰਘ ਪ੍ਰਧਾਨ, ਸਤਨਾਮ ਸਿੰਘ ਸਰਪੰਚ, ਰਣਜੀਤ ਸਿੰਘ, ਗੁਰਚਰਨ ਸਿੰਘ, ਬਲਕਾਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ ਵਿਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਰਾਵੀ ਦਰਿਆ ਦੇ ਪੱਤਨ ਮਕੌੜਾ ’ਤੇ ਪਾਣੀ ਦਾ ਪੱਧਰ ਵਧਿਆ * ਕਿਸ਼ਤੀ ਚੱਲਣੀ ਹੋਈ ਬੰਦ-ਇਲਾਕੇ ਦੇ 7 ਪਿੰਡਾਂ ਦਾ ਸੰਪਰਕ ਪੰਜਾ...
Ad Position 24