20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਬਾਵਾ ਨਾਗਾ ਸਰਵਹਿੱਤਕਾਰੀ ਵਿੱਦਿਆ ਮੰਦਿਰ, ਘਰੋਟਾ ’ਚ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਵਸ

ਘਰੋਟਾ, 19 ਅਗਸਤ (ਸੰਜੀਵ ਗੁਪਤਾ)-ਬਾਵਾ ਨਾਗਾ ਸਰਵਹਿੱਤਕਾਰੀ ਵਿੱਦਿਆ ਮੰਦਿਰ, ਘਰੋਟਾ ਵਿਚ 80ਵਾਂ ਆਜ਼ਾਦੀ ਦਿਵਸ ਸਮਾਗਮ ਧੂਮਧਾਮ ਨਾਲ ਮਨਾਇਆ ਗਿਆ । ਪ੍ਰੋਗਰਾਮ ਦੀ ਪ੍ਰਧਾਨਗੀ ਸਕੂਲ ਦੇ ਪ੍ਰਿੰਸੀਪਲ ਵਿਕਾਸ ਸਿੰਘ ਨੇ ਕੀਤੀ, ਜਦਕਿ ਮੁੱਖ ਮਹਿਮਾਨ ਵਜੋਂ ਸੇਵਾ ਮੁਕਤ ਨੇਵੀ ਕਮਾਂਡਰ ਅਸ਼ੋਕ ਸ਼ਰਮਾ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ।

Ad Position 21
No active advertisement
ਅਜੀਤ ਡੈਸਕ 20-08-2026
ਘਰੋਟਾ, 19 ਅਗਸਤ (ਸੰਜੀਵ ਗੁਪਤਾ)-ਬਾਵਾ ਨਾਗਾ ਸਰਵਹਿੱਤਕਾਰੀ ਵਿੱਦਿਆ ਮੰਦਿਰ, ਘਰੋਟਾ ਵਿਚ 80ਵਾਂ ਆਜ਼ਾਦੀ ਦਿਵਸ ਸਮਾਗਮ ਧੂਮਧਾਮ ਨਾਲ ਮਨਾਇਆ ਗਿਆ । ਪ੍ਰੋਗਰਾਮ ਦੀ ਪ੍ਰਧਾਨਗੀ ਸਕੂਲ ਦੇ ਪ੍ਰਿੰਸੀਪਲ ਵਿਕਾਸ ਸਿੰਘ ਨੇ ਕੀਤੀ, ਜਦਕਿ ਮੁੱਖ ਮਹਿਮਾਨ ਵਜੋਂ ਸੇਵਾ ਮੁਕਤ ਨੇਵੀ ਕਮਾਂਡਰ ਅਸ਼ੋਕ ਸ਼ਰਮਾ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ । ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਂਬਰ, ਪ੍ਰਿੰਸੀਪਲ, ਸਮੂਹ ਆਚਾਰਿਆ ਅਤੇ ਵਿਦਿਆਰਥੀ ਹਾਜ਼ਰ ਰਹੇ । ਝੰਡਾ ਲਹਿਰਾਉਣ ਤੋਂ ਬਾਅਦ ਵਿਦਿਆਰਥੀਆਂ ਨੇ ਤਿਰੰਗੇ ਨੂੰ ਸਲਾਮੀ ਦਿੱਤੀ ਤੇ ਰਾਸ਼ਟਰੀ ਗੀਤ ਦੇ ਨਾਲ ਪੂਰਾ ਮਾਹੌਲ ਦੇਸ਼ ਭਗਤੀ ਦੀ ਭਾਵਨਾ ਨਾਲ ਭਰ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਦੇਸ਼ ਭਗਤੀ ਅਤੇ ਰਾਸ਼ਟਰ ਪ੍ਰੇਮ ਨਾਲ ਓਤ-ਪੋਤ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ। ਇਸ ਮੌਕੇ ਜਸਵਿੰਦਰ ਸਿੰਘ, ਕਮੇਟੀ ਮੈਂਬਰ ਨਰੇਸ਼ ਕੁਮਾਰ, ਕੈਪਟਨ ਸੁਭਾਸ਼ ਸਿੰਘ, ਬਲਬੀਰ ਸਿੰਘ, ਰਣਜੀਤ ਸਿੰਘ, ਅਜੈ ਕੁਮਾਰ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਤਿੰਨ ਮਹੀਨੇ ਪਹਿਲਾਂ ਬਣੀ ਨੰਗਲ-ਕੰਦਰੋੜੀ ਸੜਕ ਦੀ ਹਾਲਤ ਖਸਤਾ, ਥਾਂ-ਥਾਂ ਪਏ ਖੱਡੇ ਅਗਲੀ ਖ਼ਬਰ ਸੀ.ਆਰ.ਐਮ. ਸਕੀਮ ਦੌਰਾਨ ਮਸ਼ੀਨਰੀ ਦੇ ਕੱਢੇ ਗਏ ਡਰਾਅ
Ad Position 24