20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਤਿੰਨ ਮਹੀਨੇ ਪਹਿਲਾਂ ਬਣੀ ਨੰਗਲ-ਕੰਦਰੋੜੀ ਸੜਕ ਦੀ ਹਾਲਤ ਖਸਤਾ, ਥਾਂ-ਥਾਂ ਪਏ ਖੱਡੇ

ਪਠਾਨਕੋਟ, 19 ਅਗਸਤ (ਵਿਨੋਦ)- ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ ’ਤੇ ਪਿੰਡ ਨੰਗਲ ਤੋਂ ਕੰਦਰੋੜੀ ਨੂੰ ਜਾਂਦੀ ਸੜਕ, ਜੋ ਕਰੀਬ ਤਿੰਨ ਮਹੀਨੇ ਪਹਿਲਾਂ ਹੀ ਬਣਾਈ ਗਈ ਸੀ, ਹੁਣ ਖਸਤਾ ਹਾਲਤ ਵਿਚ ਪਹੁੰਚ ਗਈ ਹੈ। ਸੜਕ ਦੀ ਹਾਲਤ ਨੂੰ ਲੈ ਕੇ ਸਥਾਨਿਕ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 20-08-2026
ਪਠਾਨਕੋਟ, 19 ਅਗਸਤ (ਵਿਨੋਦ)- ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ ’ਤੇ ਪਿੰਡ ਨੰਗਲ ਤੋਂ ਕੰਦਰੋੜੀ ਨੂੰ ਜਾਂਦੀ ਸੜਕ, ਜੋ ਕਰੀਬ ਤਿੰਨ ਮਹੀਨੇ ਪਹਿਲਾਂ ਹੀ ਬਣਾਈ ਗਈ ਸੀ, ਹੁਣ ਖਸਤਾ ਹਾਲਤ ਵਿਚ ਪਹੁੰਚ ਗਈ ਹੈ। ਸੜਕ ਦੀ ਹਾਲਤ ਨੂੰ ਲੈ ਕੇ ਸਥਾਨਿਕ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਅਨੁਸਾਰ ਵਿਭਾਗ ਵਲੋਂ ਸੜਕ ਦੇ ਨਿਰਮਾਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਵਾਲਾ ਬੋਰਡ ਵੀ ਲਗਾਇਆ ਗਿਆ ਸੀ, ਪਰ ਕੁਝ ਹੀ ਮਹੀਨਿਆਂ ਬਾਅਦ ਸੜਕ ਵਿਚ ਥਾਂ-ਥਾਂ ਖੱਡੇ ਪੈ ਗਏ ਹਨ । ਸਥਾਨਿਕ ਵਸਨੀਕਾਂ ਨੇ ਦੱਸਿਆ ਕਿ ਕਰੀਬ ਪੰਜ ਸਾਲਾਂ ਬਾਅਦ ਇਸ ਸੜਕ ਦਾ ਨਿਰਮਾਣ ਹੋਇਆ ਸੀ ਅਤੇ ਲੋਕਾਂ ਨੂੰ ਉਮੀਦ ਸੀ ਕਿ ਹੁਣ ਲੰਬੇ ਸਮੇਂ ਤੱਕ ਆਵਾਜਾਈ ਦੀ ਸਮੱਸਿਆ ਤੋਂ ਰਾਹਤ ਮਿਲੇਗੀ, ਪਰ ਤਿੰਨ ਮਹੀਨੇ ਬਾਅਦ ਹੀ ਸੜਕ ਦੀ ਹਾਲਤ ਖਰਾਬ ਹੋਣ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਮੁੜ ਵੱਧ ਗਈਆਂ ਹਨ । ਉਨ੍ਹਾਂ ਕਿਹਾ ਕਿ ਸੜਕ ’ਤੇ ਸਕੂਲ ਵੀ ਸਥਿਤ ਹਨ ਅਤੇ ਰੋਜ਼ਾਨਾ ਵੱਡੀ ਗਿਣਤੀ ਵਿਚ ਵਿਦਿਆਰਥੀ ਇੱਥੋਂ ਲੰਘਦੇ ਹਨ । ਖੱਡਿਆਂ ਕਾਰਨ ਵਿਦਿਆਰਥੀਆਂ ਅਤੇ ਹੋਰ ਰਾਹਗੀਰਾਂ ਲਈ ਹਾਦਸਿਆਂ ਦਾ ਖ਼ਤਰਾ ਬਣਿਆ ਹੋਇਆ ਹੈ । ਲੋਕਾਂ ਦੋਸ਼ ਲਗਾਇਆ ਕਿ ਇਸ ਸੜਕ ’ਤੇ ਰੋਜ਼ਾਨਾ ਰੇਤਾ-ਬੱਜਰੀ ਨਾਲ ਭਰੇ ਭਾਰੀ ਟਰੱਕ ਲੰਘਦੇ ਹਨ, ਜਿਸ ਕਾਰਨ ਸੜਕ ਨੂੰ ਨੁਕਸਾਨ ਪਹੁੰਚ ਰਿਹਾ ਹੈ । ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੜਕ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਅਤੇ ਇਸ ਦੇ ਖਰਾਬ ਹੋਣ ਦੇ ਕਾਰਨਾਂ ਦੀ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ । ਮਾਮਲੇ ਸਬੰਧੀ ਜਦੋਂ ਮੰਡੀ ਬੋਰਡ ਦੇ ਅਧਿਕਾਰੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸੜਕ ਦੀ ਖਸਤਾ ਹਾਲਤ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਹੈ । ਅਧਿਕਾਰੀ ਨੇ ਕਿਹਾ ਕਿ ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਤੈਅ ਕੀਤੀ ਜਾਵੇਗੀ । ਬਰਸਾਤਾਂ ਕਾਰਨ ਮੁਰੰਮਤ ਦਾ ਕੰਮ ਸ਼ੁਰੂ ਨਹੀਂ ਹੋ ਸਕਿਆ, ਪਰ ਜਲਦ ਹੀ ਸੜਕ ਦੀ ਮੁਰੰਮਤ ਕਰਵਾਈ ਜਾਵੇਗੀ । ਇਸ ਦੇ ਨਾਲ ਹੀ ਭਾਰੀ ਵਾਹਨਾਂ ਦੀ ਆਵਾਜਾਈ ਨੂੰ ਰੋਕਣ ਲਈ ਵੀ ਲੋੜੀਂਦੇ ਕਦਮ ਚੁੱਕੇ ਜਾਣਗੇ ।
Ad Position 22
No active advertisement
ਪਿਛਲੀ ਖ਼ਬਰ ਮੁਹੱਲਾ ਸ਼ੰਕਰ ਨਗਰ ਵਿਚ ਮਹਿਲਾਵਾਂ ਨੇ ਮਨਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਬਾਵਾ ਨਾਗਾ ਸਰਵਹਿੱਤਕਾਰੀ ਵਿੱਦਿਆ ਮੰਦਿਰ, ਘਰੋਟਾ ’ਚ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਵਸ
Ad Position 24