ਰਮਾ ਚੋਪੜਾ ਐਸ.ਡੀ. ਕੰਨਿਆ ਮਹਾਂਵਿਦਿਆਲਾ ਦਾ ਨਤੀਜਾ ਰਿਹਾ ਸ਼ਾਨਦਾਰ
ਪਠਾਨਕੋਟ, 19 ਅਗਸਤ (ਸੰਧੂ)-ਸ੍ਰੀਮਤੀ ਰਮਾ ਚੋਪੜਾ ਐਸ. ਡੀ.
ਪਠਾਨਕੋਟ, 19 ਅਗਸਤ (ਸੰਧੂ)-ਸ੍ਰੀਮਤੀ ਰਮਾ ਚੋਪੜਾ ਐਸ.ਡੀ. ਕੰਨਿਆ ਮਹਾਂਵਿਦਿਆਲਾ ਦੀਆਂ ਬੀ.ਐਸ.ਸੀ. ਆਈ.ਟੀ. ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰੀਖਿਆ ਨਤੀਜਾ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ । ਰੀਆ ਕੋਹਲ ਨੇ 7.64 ਐਸ.ਜੀ.ਪੀ.ਏ. ਨਾਲ ਪਹਿਲਾ ਸਥਾਨ ਹਾਸਲ ਕਰਦਿਆਂ ਜ਼ਿਲ੍ਹੇ ’ਚ ਤੀਜਾ ਸਥਾਨ ਪ੍ਰਾਪਤ ਕੀਤਾ । ਕ੍ਰਿਤਿਕਾ ਨੇ 7.55 ਐਸ.ਜੀ.ਪੀ.ਏ. ਨਾਲ ਦੂਜਾ ਅਤੇ ਸਿਮਰਨ ਨੇ 7.41 ਐਸ.ਜੀ.ਪੀ.ਏ. ਨਾਲ ਤੀਜਾ ਸਥਾਨ ਹਾਸਲ ਕੀਤਾ । ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ: ਪ੍ਰਿਯੰਕਾ ਚੁੱਘ ਨੇ ਰੀਆ ਕੋਹਲ, ਕ੍ਰਿਤਿਕਾ ਅਤੇ ਸਿਮਰਨ ਨੂੰ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੇ ਨਿਰੰਤਰ ਮਾਰਗ ਦਰਸ਼ਨ ਸਦਕਾ ਇਹ ਸਫਲਤਾ ਹਾਸਲ ਹੋਈ ਹੈ । ਉਨ੍ਹਾਂ ਕੰਪਿਊਟਰ ਵਿਭਾਗ ਦੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਵਿਦਿਆਰਥਣਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ।