ਐਮ. ਕਾਮ. ਸਮੈਸਟਰ-4 ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਦਾ ਨਤੀਜਾ ਰਿਹਾ ਸ਼ਾਨਦਾਰ
ਪਠਾਨਕੋਟ, 19 ਅਗਸਤ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਮ. ਕਾਮ.
ਪਠਾਨਕੋਟ, 19 ਅਗਸਤ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਮ.ਕਾਮ. ਸਮੈਸਟਰ-4 ਦਾ ਨਤੀਜਾ ਐਲਾਨਿਆ ਗਿਆ, ਜਿਸ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਪਠਾਨਕੋਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਲਜ ਦੀ ਵਿਦਿਆਰਥਣ ਨੇਹਾ ਨੇ 8.16 ਸੀ.ਜੀ.ਪੀ.ਏ. ਹਾਸਲ ਕਰਕੇ ਪਠਾਨਕੋਟ ਜ਼ਿਲ੍ਹੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ । ਇਸੇ ਨਤੀਜੇ ਵਿਚ ਵੰਸ਼ਿਕਾ ਮਹਾਜਨ ਨੇ 8.14 ਸੀ.ਜੀ.ਪੀ.ਏ. ਹਾਸਲ ਕਰਕੇ ਕਾਲਜ ਵਿੱਚ ਦੂਜਾ ਸਥਾਨ, ਜਦਕਿ ਭਾਵਨਾ ਨੇ 8.05 ਸੀ.ਜੀ.ਪੀ.ਏ. ਨਾਲ ਕਾਲਜ ਵਿੱਚ ਤੀਜਾ ਸਥਾਨ ਹਾਸਲ ਕੀਤਾ । ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲਬਧੀ ਨਾਲ ਕਾਲਜ ’ਚ ਖੁਸ਼ੀ ਦਾ ਮਾਹੌਲ ਹੈ । ਕਾਲਜ ਦੇ ਪ੍ਰਿੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨੇ ਸ਼੍ਰੀਮਤੀ ਨੇਹਾ ਦੱਤ, ਸ਼੍ਰੀ ਅੰਸ਼ੁਲ, ਸ਼੍ਰੀਮਤੀ ਰੂਪਜੋਤ, ਸ਼੍ਰੀਮਤੀ ਵਿਨਟਾ ਅਤੇ ਸ਼੍ਰੀਮਤੀ ਵੰਦਨਾ ਸਮੇਤ ਵਪਾਰ ਵਿਭਾਗ ਦੇ ਸਮੂਹ ਅਧਿਆਪਕਾਂ ਨੂੰ ਵੀ ਵਿਦਿਆਰਥੀਆਂ ਦੀ ਸਫਲਤਾ ਲਈ ਵਧਾਈ ਦਿੱਤੀ ।