ਸਫਾਈ ਸੇਵਕ ਯੂਨੀਅਨ ਦੀ ਮੀਟਿੰਗ
ਪਠਾਨਕੋਟ, 19 ਅਗਸਤ (ਸੁਮਿਤ)-ਸਫਾਈ ਸੇਵਕ ਯੂਨੀਅਨ ਦੀ ਪ੍ਰਧਾਨ ਰਮੇਸ਼ ਕੁਮਾਰ ਕਟੋ ਦੀ ਅਗਵਾਈ ਹੇਠ ਵਿਸ਼ੇਸ਼ ਬੈਠਕ ਦਾ ਆਯੋਜਨ ਕੀਤਾ ਗਿਆ। ਬੈਠਕ ’ਚ ਡਰਾਈਵਰ ਯੂਨੀਅਨ ਤੇ ਸੀਵਰੇਜ ਯੂਨੀਅਨ ਦੇ ਆਗੂਆਂ ਸਮੇਤ ਕਈ ਮੈਂਬਰਾਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
ਪਠਾਨਕੋਟ, 19 ਅਗਸਤ (ਸੁਮਿਤ)-ਸਫਾਈ ਸੇਵਕ ਯੂਨੀਅਨ ਦੀ ਪ੍ਰਧਾਨ ਰਮੇਸ਼ ਕੁਮਾਰ ਕਟੋ ਦੀ ਅਗਵਾਈ ਹੇਠ ਵਿਸ਼ੇਸ਼ ਬੈਠਕ ਦਾ ਆਯੋਜਨ ਕੀਤਾ ਗਿਆ। ਬੈਠਕ ’ਚ ਡਰਾਈਵਰ ਯੂਨੀਅਨ ਤੇ ਸੀਵਰੇਜ ਯੂਨੀਅਨ ਦੇ ਆਗੂਆਂ ਸਮੇਤ ਕਈ ਮੈਂਬਰਾਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਬੈਠਕ ਦੌਰਾਨ ਯੂਨੀਅਨ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਸਫਾਈ ਸੇਵਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਚਰਚਾ ਕੀਤੀ ਗਈ । ਇਸ ਮੌਕੇ ਡਰਾਈਵਰ ਯੂਨੀਅਨ ਦੇ ਪ੍ਰਧਾਨ ਰੋਹਨ ਵਲੋਂ ਮਾਹੀ ਨੂੰ ਵਾਇਸ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸੇ ਤਰ੍ਹਾਂ ਸਚਿਵ ਰਾਕੇਸ਼ ਕੁਮਾਰ ਗਾਂਧੀ ਵਲੋਂ ਅਮਰਜੀਤ ਨੂੰ ਅਖਿਲ ਭਾਰਤੀ ਸਫਾਈ ਸੇਵਕ ਯੂਨੀਅਨ ਦਾ ਵਾਇਸ ਪ੍ਰਧਾਨ ਨਿਯੁਕਤ ਕੀਤਾ ਗਿਆ । ਨਵ-ਨਿਯੁਕਤ ਅਹੁਦੇਦਾਰਾਂ ਨੇ ਯੂਨੀਅਨ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਫਾਈ ਸੇਵਕਾਂ ਦੇ ਹੱਕਾਂ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਲਈ ਇਕਜੁੱਟ ਹੋ ਕੇ ਕੰਮ ਕੀਤਾ ਜਾਵੇਗਾ । ਇਸ ਮੌਕੇ ਯੂਨੀਅਨ ਦੇ ਆਗੂਆਂ ਤੇ ਮੈਂਬਰਾਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ।