ਚੇਅਰਮੈਨ ਸੌਰਭ ਬਹਿਲ ਦੀ ਪਹਿਲਕਦਮੀ ਰੰਗ ਲਿਆਈ
ਪਠਾਨਕੋਟ, 19 ਅਗਸਤ (ਸੰਧੂ)-ਪਿਛਲੇ ਕਈ ਦਹਾਕਿਆਂ ਤੋਂ ਆਪਣੀ ਬਦਹਾਲੀ ਤੇ ਮਾੜੀ ਹਾਲਤ ਕਾਰਨ ਲੋਕਾਂ ਲਈ ਮੁਸ਼ਕਿਲਾਂ ਦਾ ਕਾਰਨ ਬਣੀ ਆ ਰਹੀ ਇਤਿਹਾਸਕ ਕਾਲੀ ਮਾਤਾ ਮੰਦਿਰ ਰੋਡ ਦੀ ਤਸਵੀਰ ਹੁਣ ਬਦਲ ਚੁੱਕੀ ਹੈ। ਨਗਰ ਸੁਧਾਰ ਟਰੱਸਟ ਪਠਾਨਕੋਟ ਦੇ ਚੇਅਰਮੈਨ ਸੌਰਭ ਬਹਿਲ ਦੀ ਪਹਿਲਕਦਮੀ ਅਤੇ ਅਗਵਾਈ ਹੇਠ ਕਰੀਬ 22 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਸੜਕ ਦੇ ਸੁਧਾਰ ਕਾਰਜ ਨੇ ਨਾ ਸਿਰਫ਼ ਇਸ ਰਸਤੇ ਦੀ ਹਾਲਤ ਵਿਚ ਸੁਧਾਰ ਲਿਆਂਦਾ ਹੈ, ਸਗੋਂ ਸਾਲਾਂ ਤੋਂ ਚੱਲੀ ਆ ਰਹੀ ਬਰਸਾਤੀ ਪਾਣੀ ਦੀ ਗੰਭੀਰ ਸਮੱਸਿਆ ਤੋਂ ਵੀ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ।
ਪ
ਪਠਾਨਕੋਟ ਦੇ ਕਾਲੀ ਮਾਤਾ ਮੰਦਰ ਰੋਡ ਭਾਰੀ ਮੀਂਹ ਦੇ ਬਾਵਜੂਦ ਵੀ ਬਰਸਾਤੀ ਪਾਣੀ ਤੋਂ ਬਚੇ ਹੋਣ ਦਾ ਦ੍ਰਿਸ਼ ਤੇ ਗੱਲਬਾਤ ਕਰਦੇ ਹੋਏ ਚੇਅਰਮੈਨ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੌਰਭ ਬਹਿਲ । ਤਸਵੀਰ: ਸੰਧੂ
20-08-2026
ਪਠਾਨਕੋਟ, 19 ਅਗਸਤ (ਸੰਧੂ)-ਪਿਛਲੇ ਕਈ ਦਹਾਕਿਆਂ ਤੋਂ ਆਪਣੀ ਬਦਹਾਲੀ ਤੇ ਮਾੜੀ ਹਾਲਤ ਕਾਰਨ ਲੋਕਾਂ ਲਈ ਮੁਸ਼ਕਿਲਾਂ ਦਾ ਕਾਰਨ ਬਣੀ ਆ ਰਹੀ ਇਤਿਹਾਸਕ ਕਾਲੀ ਮਾਤਾ ਮੰਦਿਰ ਰੋਡ ਦੀ ਤਸਵੀਰ ਹੁਣ ਬਦਲ ਚੁੱਕੀ ਹੈ। ਨਗਰ ਸੁਧਾਰ ਟਰੱਸਟ ਪਠਾਨਕੋਟ ਦੇ ਚੇਅਰਮੈਨ ਸੌਰਭ ਬਹਿਲ ਦੀ ਪਹਿਲਕਦਮੀ ਅਤੇ ਅਗਵਾਈ ਹੇਠ ਕਰੀਬ 22 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਸੜਕ ਦੇ ਸੁਧਾਰ ਕਾਰਜ ਨੇ ਨਾ ਸਿਰਫ਼ ਇਸ ਰਸਤੇ ਦੀ ਹਾਲਤ ਵਿਚ ਸੁਧਾਰ ਲਿਆਂਦਾ ਹੈ, ਸਗੋਂ ਸਾਲਾਂ ਤੋਂ ਚੱਲੀ ਆ ਰਹੀ ਬਰਸਾਤੀ ਪਾਣੀ ਦੀ ਗੰਭੀਰ ਸਮੱਸਿਆ ਤੋਂ ਵੀ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ । ਇਤਿਹਾਸਕ ਕਾਲੀ ਮਾਤਾ ਮੰਦਿਰ ਨੂੰ ਜਾਣ ਵਾਲੀ ਇਹ ਸੜਕ ਪਿਛਲੇ ਕਈ ਦਹਾਕਿਆਂ ਤੋਂ ਆਪਣੀ ਦੁਰਦਸ਼ਾ ਕਾਰਨ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੀ ਹੋਈ ਸੀ । ਖ਼ਾਸ ਕਰਕੇ ਬਰਸਾਤ ਦੇ ਮੌਸਮ ਦੌਰਾਨ ਸਥਿਤੀ ਹੋਰ ਵੀ ਗੰਭੀਰ ਹੋ ਜਾਂਦੀ ਸੀ । ਭਾਰੀ ਮੀਂਹ ਹੋਣ ’ਤੇ ਸੜਕ ’ਤੇ 3 ਤੋਂ 4 ਫੁੱਟ ਤੱਕ ਪਾਣੀ ਖੜ੍ਹਾ ਹੋ ਜਾਂਦਾ ਸੀ, ਜਿਸ ਕਾਰਨ ਮੰਦਿਰ ਵਿਚ ਆਉਣ ਵਾਲੇ ਸ਼ਰਧਾਲੂਆਂ, ਦੁਕਾਨਦਾਰਾਂ, ਰਾਹਗੀਰਾਂ ਤੇ ਨੇੜਲੇ ਮੁਹੱਲਾ ਵਾਸੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ । ਲੋਕਾਂ ਦੀ ਇਸ ਲੰਮੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਨਗਰ ਸੁਧਾਰ ਟਰੱਸਟ ਪਠਾਨਕੋਟ ਦੇ ਚੇਅਰਮੈਨ ਸੌਰਭ ਬਹਿਲ ਦੀ ਅਗਵਾਈ ਹੇਠ ਬਰਸਾਤੀ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਕਰੀਬ 22 ਲੱਖ ਰੁਪਏ ਦੀ ਲਾਗਤ ਨਾਲ ਕਾਲੀ ਮਾਤਾ ਮੰਦਿਰ ਰੋਡ ਦਾ ਸੁਧਾਰ ਕਰਵਾਇਆ ਗਿਆ । ਕੰਮ ਦੌਰਾਨ ਸੜਕ ਦੀ ਹਾਲਤ ਦੇ ਨਾਲ-ਨਾਲ ਬਰਸਾਤੀ ਪਾਣੀ ਦੀ ਨਿਕਾਸੀ ਨੂੰ ਵੀ ਵਿਸ਼ੇਸ਼ ਤੌਰ ’ਤੇ ਧਿਆਨ ਵਿਚ ਰੱਖਿਆ ਗਿਆ । ਇਸ ਵਿਕਾਸ ਕਾਰਜ ਦਾ ਅਸਲ ਨਤੀਜਾ ਹੁਣ ਸਾਹਮਣੇ ਆਇਆ ਹੈ । ਪਿਛਲੇ ਕਈ ਦਿਨਾਂ ਤੋਂ ਸ਼ਹਿਰ ਵਿਚ ਰੁਕ-ਰੁਕ ਕੇ ਹੋ ਰਹੀ ਭਾਰੀ ਬਰਸਾਤ ਕਾਰਨ ਜਿੱਥੇ ਸ਼ਹਿਰ ਦੀਆਂ ਕਈ ਸੜਕਾਂ ’ਤੇ ਪਾਣੀ ਖੜ੍ਹਾ ਹੋਣ ਕਾਰਨ ਲੋਕ ਪ੍ਰੇਸ਼ਾਨ ਹਨ, ਉੱਥੇ ਕਾਲੀ ਮਾਤਾ ਮੰਦਿਰ ਰੋਡ ’ਤੇ ਭਾਰੀ ਬਰਸਾਤ ਦੇ ਬਾਵਜੂਦ ਪਾਣੀ ਖੜ੍ਹਾ ਨਾ ਹੋਣਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ । ਜਿੱਥੇ ਪਹਿਲਾਂ 3 ਤੋਂ 4 ਫੁੱਟ ਤੱਕ ਪਾਣੀ ਖੜ੍ਹਾ ਹੋ ਜਾਂਦਾ ਸੀ, ਉੱਥੇ ਹੁਣ ਲੋਕ ਬਿਨਾਂ ਕਿਸੇ ਵੱਡੀ ਪ੍ਰੇਸ਼ਾਨੀ ਦੇ ਆ-ਜਾ ਰਹੇ ਹਨ । ਚੇਅਰਮੈਨ ਸੌਰਭ ਬਹਿਲ ਨੇ ਕਿਹਾ ਕਿ ਲੋਕਾਂ ਦੀ ਸਮੱਸਿਆ ਦਾ ਸਥਾਈ ਹੱਲ ਕਰਨਾ ਹੀ ਵਿਕਾਸ ਕਾਰਜਾਂ ਦਾ ਅਸਲ ਮਕਸਦ ਹੈ । ਉਨ੍ਹਾਂ ਕਿਹਾ ਕਿ ਕਾਲੀ ਮਾਤਾ ਮੰਦਿਰ ਰੋਡ ਦੀ ਸਮੱਸਿਆ ਲੰਮੇ ਸਮੇਂ ਤੋਂ ਲੋਕਾਂ ਲਈ ਪ੍ਰੇਸ਼ਾਨੀ ਬਣੀ ਹੋਈ ਸੀ, ਇਸ ਲਈ ਇਸ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਉਪਰਾਲਾ ਕੀਤਾ ਗਿਆ । ਉਨ੍ਹਾਂ ਕਿਹਾ ਕਿ ਹੁਣ ਭਾਰੀ ਬਰਸਾਤ ਦੇ ਬਾਵਜੂਦ ਸੜਕ ’ਤੇ ਪਾਣੀ ਨਾ ਖੜ੍ਹਾ ਹੋਣ ਨਾਲ ਉਨ੍ਹਾਂ ਨੂੰ ਖੁਸ਼ੀ ਹੈ ਕਿ ਇਹ ਕੰਮ ਲੋਕਾਂ ਲਈ ਸਿੱਧੀ ਰਾਹਤ ਦਾ ਕਾਰਨ ਬਣਿਆ ਹੈ । ਸੌਰਭ ਬਹਿਲ ਨੇ ਇਸ ਵਿਕਾਸ ਕਾਰਜ ਲਈ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਲੋਕਲ ਬਾਡੀਜ਼ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਦੀ ਲੋਕ-ਪੱਖੀ ਸੋਚ ਅਤੇ ਸਹਿਯੋਗ ਨਾਲ ਸ਼ਹਿਰ ਵਿਚ ਅਜਿਹੇ ਵਿਕਾਸ ਕਾਰਜਾਂ ਨੂੰ ਗਤੀ ਮਿਲ ਰਹੀ ਹੈ ।