ਡੇਰਾ ਬਾਬਾ ਨਾਨਕ ਵਿਖੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੀ ਮੀਟਿੰਗ
ਯੂਨੀਅਨ ਵਲੋਂ ਬਲਾਕ ਡੇਰਾ ਬਾਬਾ ਨਾਨਕ ਦੀ 11 ਮੈਂਬਰੀ ਕਮੇਟੀ ਦਾ ਗਠਿਤ
ਡੇਰਾ ਬਾਬਾ ਨਾਨਕ, 20 ਅਗਸਤ (ਹੀਰਾ ਸਿੰਘ ਮਾਂਗਟ)-ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਬਲਾਕ ਡੇਰਾ ਬਾਬਾ ਨਾਨਕ ਦੀ ਇਕਾਈ ਮੈਂਬਰਾਂ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਅਤੇ ਸੂਬਾ ਜਨਰਲ ਸਕੱਤਰ ਕੰਵਲਜੀਤ ਸਿੰਘ ਖੁਸ਼ਹਾਲਪੁਰ ਵਿਸ਼ੇਸ਼ ਤੌਰ ’ਤੇ ਪਹੁੰਚੇ।
ਪ
ਪਿੰਡ ਹਰਦਾਨ ਵਿਖੇ ਮੀਟਿੰਗ ਦੌਰਾਨ ਰਣਜੀਤ ਸਿੰਘ ਕਾਹਲੋਂ ਅਤੇ ਹੋਰ ਪਿੰਡ ਵਾਸੀ। ਤਸਵੀਰ: ਚੱਕਰਾਜਾ
21-08-2026
ਡੇਰਾ ਬਾਬਾ ਨਾਨਕ, 20 ਅਗਸਤ (ਹੀਰਾ ਸਿੰਘ ਮਾਂਗਟ)-ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਬਲਾਕ ਡੇਰਾ ਬਾਬਾ ਨਾਨਕ ਦੀ ਇਕਾਈ ਮੈਂਬਰਾਂ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਅਤੇ ਸੂਬਾ ਜਨਰਲ ਸਕੱਤਰ ਕੰਵਲਜੀਤ ਸਿੰਘ ਖੁਸ਼ਹਾਲਪੁਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੀਟਿੰਗ ਦੌਰਾਨ ਕਿਸਾਨਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ’ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਦੇ ਕਿਸਾਨਾਂ ਅਤੇ ਆਮ ਲੋਕਾਂ ’ਤੇ ਪੈਣ ਵਾਲੇ ਸੰਭਾਵਿਤ ਪ੍ਰਭਾਵਾਂ ਬਾਰੇ ਵੀ ਵਿਸਥਾਰ ਸਹਿਤ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਰੈੱਡ ਕੈਟਾਗਰੀ ਉਦਯੋਗਿਕ ਜ਼ੋਨ, ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰਨ, ਰਾਵੀ ਦਰਿਆ ਵਲੋਂ ਮੁੜ ਉਪਜਾਊ ਜ਼ਮੀਨਾਂ ਨੂੰ ਲਗਾਤਾਰ ਢਾਹ ਲਾਉਣ, ਸਰਹੱਦੀ ਇਲਾਕਿਆਂ ਦੀਆਂ ਜ਼ਮੀਨਾਂ ਅਤੇ ਕੰਡਿਆਲੀ ਤਾਰ ਤੋਂ ਪਾਰ ਸਥਿਤ ਜ਼ਮੀਨਾਂ ਦੇ ਮਾਲਕਾਂ ਨੂੰ ਦਰਪੇਸ਼ ਮੁਸ਼ਕਲਾਂ ਸਮੇਤ ਹੋਰ ਕਿਸਾਨੀ ਮਸਲਿਆਂ ’ਤੇ ਵੀ ਅਹਿਮ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਮੌਕੇ ਬਲਾਕ ਪ੍ਰਧਾਨ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 11 ਮੈਂਬਰੀ ਨਵੀਂ ਬਲਾਕ ਕਮੇਟੀ ਦਾ ਵੀ ਗਠਨ ਕੀਤਾ ਗਿਆ। ਕਮੇਟੀ ਵਿਚ ਪ੍ਰਕਾਸ਼ ਸਿੰਘ ਮਾਂਗਟ ਭਗਠਾਣਾ ਬੋਹੜਵਾਲ, ਹਰਵਿੰਦਰ ਸਿੰਘ ਮਾਨ, ਅਜੀਤ ਸਿੰਘ ਮਾਨ, ਧਰਮਿੰਦਰ ਸਿੰਘ ਸੰਧੂ ਮੰਗੀਆਂ, ਇੰਦਰਜੀਤ ਸਿੰਘ ਗਿੱਲ ਮਛਰਾਲਾ, ਬਲਵਿੰਦਰ ਸਿੰਘ ਵੈਰੋਕੇ, ਅਮਰੀਕ ਸਿੰਘ ਸਮਰਾਂ, ਵਰਿਆਮ ਸਿੰਘ ਤਲਵੰਡੀ ਗੁਰਾਇਆ, ਸਤਪਾਲ ਸਿੰਘ ਖੁਸ਼ਹਾਲਪੁਰ, ਸੁਖਦੇਵ ਸਿੰਘ ਚੁੰਦੂ ਨੰਗਲ, ਗੁਰਦੀਪ ਸਿੰਘ ਮੇਤਲਾ ਅਤੇ ਜੋਬਨਪ੍ਰੀਤ ਸਿੰਘ ਖਾਸਾਵਾਲਾ ਨੂੰ ਸ਼ਾਮਲ ਕੀਤਾ ਗਿਆ। ਇਸ ਮੌਕੇ ਸੂਬਾ ਆਗੂ ਪਰਮਪਾਲ ਸਿੰਘ ਮੇਤਲਾ, ਰਜਿੰਦਰ ਸਿੰਘ, ਸਤਿੰਦਰ ਸਿੰਘ ਭਗਠਾਣਾ ਤੁੱਲੀਆਂ, ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਵਡਾਲਾ ਬਾਂਗਰ, ਪ੍ਰਧਾਨ ਅਮਰੀਕ ਸਿੰਘ ਸ਼ਾਹਪੁਰ ਗੁਰਾਇਆ, ਨੰਬਰਦਾਰ ਸਰਵਣ ਸਿੰਘ ਢਿੱਲੋਂ ਅਤੇ ਸ਼ੇਰ ਅਮਰਜੀਤ ਸਿੰਘ ਰੰਧਾਵਾ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਆਗੂ ਹਾਜ਼ਰ ਸਨ।