20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਮੀਟਿੰਗਾਂ ਮੁਲਤਵੀ ਕਰਨ ਦੇ ਵਿਰੋਧ ’ਚ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਦੇ ਲਾਰਿਆਂ ਦੀ ਫੂਕੀ ਪੰਡ

ਗੁਰਦਾਸਪੁਰ, 20 ਅਗਸਤ (ਪੰਕਜ ਸ਼ਰਮਾ)-ਸਰਕਾਰੀ ਸਕੂਲਾਂ ’ਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਵਲੋਂ ਵਾਰ ਵਾਰ ਮੀਟਿੰਗਾਂ ਮੁਲਤਵੀ ਕਰਨ ਦੇ ਵਿਰੋਧ ’ਚ ਅੱਜ ਕੰਪਿਊਟਰ ਅਧਿਆਪਕਾਂ ਵਲੋਂ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਲਾਰਿਆਂ ਦੀ ਪੰਡ ਫੂਕੀ ਗਈ। ਇਸ ਮੌਕੇ ਯੂਨੀਅਨ ਪ੍ਰਧਾਨ ਗੁਰਪਿੰਦਰ ਸਿੰਘ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਹੱਲ ਲਈ ਵਿੱਤ ਮੰਤਰੀ ਨਾਲ 18 ਅਗਸਤ ਨੂੰ ਮੀਟਿੰਗ ਤੈਅ ਕੀਤੀ ਸੀ।

Ad Position 21
No active advertisement
ਅਜੀਤ ਡੈਸਕ 21-08-2026
ਗੁਰਦਾਸਪੁਰ, 20 ਅਗਸਤ (ਪੰਕਜ ਸ਼ਰਮਾ)-ਸਰਕਾਰੀ ਸਕੂਲਾਂ ’ਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਵਲੋਂ ਵਾਰ ਵਾਰ ਮੀਟਿੰਗਾਂ ਮੁਲਤਵੀ ਕਰਨ ਦੇ ਵਿਰੋਧ ’ਚ ਅੱਜ ਕੰਪਿਊਟਰ ਅਧਿਆਪਕਾਂ ਵਲੋਂ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਲਾਰਿਆਂ ਦੀ ਪੰਡ ਫੂਕੀ ਗਈ। ਇਸ ਮੌਕੇ ਯੂਨੀਅਨ ਪ੍ਰਧਾਨ ਗੁਰਪਿੰਦਰ ਸਿੰਘ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਹੱਲ ਲਈ ਵਿੱਤ ਮੰਤਰੀ ਨਾਲ 18 ਅਗਸਤ ਨੂੰ ਮੀਟਿੰਗ ਤੈਅ ਕੀਤੀ ਸੀ। ਜਿਸ ’ਤੇ ਕੰਪਿਊਟਰ ਅਧਿਆਪਕਾਂ ਨੂੰ ਉਮੀਦ ਸੀ ਕਿ ਸਰਕਾਰ ਉਨ੍ਹਾਂ ਦੇ ਮਸਲਿਆਂ ਦਾ ਹੱਲ ਕਰਨ ਲਈ ਕਦਮ ਚੁੱਕੇਗੀ। ਪਰ ਹੁਣ ਸਰਕਾਰ ਨੇ ਇਹ ਮੀਟਿੰਗ ਵੀ 27 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕ ਪਿਛਲੇ ਕਰੀਬ ਦੋ ਦਹਾਕੇ ਤੋਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ 27 ਅਗਸਤ ਦੀ ਮੀਟਿੰਗ ਨੂੰ ਮੁੜ ਮੁਲਤਵੀ ਕਰਨ ਦੀ ਬਜਾਏ ਇਸ ਨੂੰ ਗੰਭੀਰਤਾ ਨਾਲ ਲਿਆ ਜਾਵੇ ਤੇ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ ਮੰਗਾਂ ਦਾ ਹੱਲ ਕੀਤਾ ਜਾਵੇ। ਇਸ ਮੌਕੇ ਨਰਿੰਦਰਪਾਲ, ਗਗਨਦੀਪ ਸਿੰਘ, ਇੰਦਰਜੀਤ ਸਿੰਘ, ਕਰਮਜੀਤ ਪੁਰੀ, ਨਰੇਸ਼ ਕੁਮਾਰ, ਅਜੇਪਾਲ ਸਿੰਘ, ਮਨਦੀਪ, ਕੇਵਲ ਕ੍ਰਿਸ਼ਨ, ਪ੍ਰਦੀਪ ਕੁਮਾਰ, ਪਲਵਿੰਦਰ ਸਿੰਘ, ਤਰਸੇਮ ਸਿੰਘ, ਜਸਪਾਲ ਸਿੰਘ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਵਲੋਂ ਪੂਰਨ ਹਮਾਇਤ ਅਗਲੀ ਖ਼ਬਰ ਡੇਰਾ ਬਾਬਾ ਨਾਨਕ ਵਿਖੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੀ ਮੀਟਿੰਗ ਯੂਨੀਅਨ ਵਲੋਂ ਬਲਾਕ ਡੇਰਾ ਬਾਬਾ ਨਾਨਕ ਦੀ 11 ਮੈਂਬਰ...
Ad Position 24