20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਅੱਜ ਪੰਜਾਬ ਬੰਦ ਦੇ ਸੱਦੇ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਵਲੋਂ ਪੂਰਨ ਹਮਾਇਤ

ਅੱਚਲ ਸਾਹਿਬ, 20 ਅਗਸਤ (ਗੁਰਚਰਨ ਸਿੰਘ)-ਬੰਦੀ ਸਿੰਘਾਂ ਦੀ ਰਿਹਾਈ ਤੇ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਇਨਸਾਫ ਮੋਰਚੇ ਵਲੋਂ 21 ਅਗਸਤ ਨੂੰ ਬੰਦ ਦੇ ਸੱਦੇ ਨੂੰ ਲੈ ਕੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਢਾਡੀ ਸਭਾ ਦੇ ਪ੍ਰਧਾਨ ਗਿਆਨੀ ਬਲਦੇਵ ਸਿੰਘ ਐਮ. ਏ.

Ad Position 21
No active advertisement
ਅਜੀਤ ਡੈਸਕ 21-08-2026
ਅੱਚਲ ਸਾਹਿਬ, 20 ਅਗਸਤ (ਗੁਰਚਰਨ ਸਿੰਘ)-ਬੰਦੀ ਸਿੰਘਾਂ ਦੀ ਰਿਹਾਈ ਤੇ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਇਨਸਾਫ ਮੋਰਚੇ ਵਲੋਂ 21 ਅਗਸਤ ਨੂੰ ਬੰਦ ਦੇ ਸੱਦੇ ਨੂੰ ਲੈ ਕੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਢਾਡੀ ਸਭਾ ਦੇ ਪ੍ਰਧਾਨ ਗਿਆਨੀ ਬਲਦੇਵ ਸਿੰਘ ਐਮ.ਏ. ਤੇ ਸਕੱਤਰ ਢਾਡੀ ਸ਼ਮਸ਼ੇਰ ਸਿੰਘ ਮਿਸ਼ਰਪੁਰ ਦੀ ਅਗਵਾਈ ਹੇਠ ਵਿਸ਼ੇਸ਼ ਇਕੱਤਰਤਾ ਹੋਈ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਵਿਚ ਕੇਂਦਰ ਦੀਆਂ ਸਰਕਾਰਾਂ ਨੇ ਸਿੱਖਾਂ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਉਨ੍ਹਾਂ ਕਿਹਾ ਕਿ ਤਤਕਾਲੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਿਲ ਸਜ਼ਾ ਭੁਗਤ ਕੇ ਜੇਲ੍ਹਾਂ ਤੋਂ ਬਾਹਰ ਘੁੰਮ ਰਹੇ ਹਨ, ਇਸ ਦੇ ਉਲਟ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਇਸ ਤੋਂ ਕੇਂਦਰ ਦੀਆਂ ਦੋਗਲੀਆਂ ਨੀਤੀਆਂ ਸਾਹਮਣੇ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਤੇ ਖਾਸਕਰ ਸਿੱਖਾਂ ਨੇ ਦਿੱਤੀਆਂ। ਉਨ੍ਹਾਂ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਹੀਂ ਦਿੱਤੀ ਜਾ ਰਹੀ, ਜਦਕਿ ਉਨ੍ਹਾਂ ਦੀ ਮਾਤਾ ਬਿਮਾਰ ਹੋਣ ਤੋਂ ਵੀ ਪੈਰੋਲ ਦੇਣ ਦੀ ਬਜਾਏ ਨਾਟਕ ਕੀਤੇ ਜਾ ਰਹੇ ਹਨ। ਪੰਜਾਬ ਦੇ ਹਰ ਵਰਗ ਦੇ ਲੋਕ ਉਨ੍ਹਾਂ ਨਾਲ ਹਮਦਰਦੀ ਰੱਖਦੇ ਹੋਏ ਅੱਜ 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਸਹਿਯੋਗ ਦੇਣਗੇ। ਇਸ ਮੌਕੇ ਢਾਡੀ ਗਿਆਨੀ ਬਲਦੇਵ ਸਿੰਘ ਐਮ.ਏ., ਸ਼ਮਸ਼ੇਰ ਸਿੰਘ ਮਿਸ਼ਰਪੁਰ, ਗਿਆਨੀ ਖੜਕ ਸਿੰਘ ਪਠਾਨਕੋਟ, ਗਿ. ਕੁਲਬੀਰ ਸਿੰਘ, ਗਿ. ਗੁਲਜ਼ਾਰ ਸਿੰਘ ਖੇੜਾ, ਗਿ. ਸੁਰਜੀਤ ਸਿੰਘ ਖਾਲਸਾ, ਗਿ. ਗੁਰਜੀਤ ਸਿੰਘ ਮਾਨੋਚਾਹਲ, ਗਿ. ਬਲਦੇਵ ਸਿੰਘ, ਗਿ. ਗੁਰਸ਼ਰਨ ਸਿੰਘ ਝਬਾਲ, ਗਿ. ਮਨਜੀਤ ਸਿੰਘ ਵਡਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀ.ਟੀ.ਬੀ.ਆਈ. ਸਕੂਲ ਵਿਖੇ ਭਾਸ਼ਨ ਤੇ ਡਿਬੇਟ ਮੁਕਾਬਲੇ ਕਰਵਾਏ ਅਗਲੀ ਖ਼ਬਰ ਮੀਟਿੰਗਾਂ ਮੁਲਤਵੀ ਕਰਨ ਦੇ ਵਿਰੋਧ ’ਚ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਦੇ ਲਾਰਿਆਂ ਦੀ ਫੂਕੀ ਪੰਡ
Ad Position 24