ਜੀ.ਟੀ.ਬੀ.ਆਈ. ਸਕੂਲ ਵਿਖੇ ਭਾਸ਼ਨ ਤੇ ਡਿਬੇਟ ਮੁਕਾਬਲੇ ਕਰਵਾਏ
ਧਾਰੀਵਾਲ, 20 ਅਗਸਤ (ਸਵਰਨ ਸਿੰਘ)- ਗੁਰੂ ਤੇਗ ਬਹਾਦਰ ਇੰਟਰਨੈਸਨਲ ਸਕੂਲ, ਕਲਿਆਣਪੁਰ ਵਿਖੇ ਭਾਸ਼ਣ ਅਤੇ ਡਿਬੇਟ ਮੁਕਾਬਲੇ ਕਰਵਾਏ ਗਏ, ਸਕੂਲ ਦੇ ਮੈਨੇਜਿੰਗ ਡਾਇਰੈਕਟਰ ਐਡਵੋਕੇਟ ਪਿ੍ਰਤਪਾਲ ਸਿੰਘ ਤੇ ਪਿ੍ੰ. ਸੈਮੂਅਲ ਦਾਸ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਭਾਸ਼ਣ ਮੁਕਾਬਲੇ ਵਿਚ ਅੱਠਵੀਂ ਜਮਾਤ ਦੀ ਵਿਦਿਆਰਥਣ ਦਿਲਮਨਪ੍ਰੀਤ ਕੌਰ ਨੇ ਪਹਿਲਾ, ਨੌਵੀਂ ਜਮਾਤ ਦੇ ਵਿਦਿਆਰਥੀ ਗੁਰਵਿੰਦਰ ਸਿੰਘ ਨੇ ਦੂਜਾ, ਜਦਕਿ ਅੱਠਵੀਂ ਜਮਾਤ ਦੀ ਨਵਦੀਪ ਕੌਰ ਤੇ ਨੌਵੀਂ ਜਮਾਤ ਦੀ ਹਰਸਿਮਰਨ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ।
ਧਾਰੀਵਾਲ, 20 ਅਗਸਤ (ਸਵਰਨ ਸਿੰਘ)- ਗੁਰੂ ਤੇਗ ਬਹਾਦਰ ਇੰਟਰਨੈਸਨਲ ਸਕੂਲ, ਕਲਿਆਣਪੁਰ ਵਿਖੇ ਭਾਸ਼ਣ ਅਤੇ ਡਿਬੇਟ ਮੁਕਾਬਲੇ ਕਰਵਾਏ ਗਏ, ਸਕੂਲ ਦੇ ਮੈਨੇਜਿੰਗ ਡਾਇਰੈਕਟਰ ਐਡਵੋਕੇਟ ਪਿ੍ਰਤਪਾਲ ਸਿੰਘ ਤੇ ਪਿ੍ੰ. ਸੈਮੂਅਲ ਦਾਸ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਭਾਸ਼ਣ ਮੁਕਾਬਲੇ ਵਿਚ ਅੱਠਵੀਂ ਜਮਾਤ ਦੀ ਵਿਦਿਆਰਥਣ ਦਿਲਮਨਪ੍ਰੀਤ ਕੌਰ ਨੇ ਪਹਿਲਾ, ਨੌਵੀਂ ਜਮਾਤ ਦੇ ਵਿਦਿਆਰਥੀ ਗੁਰਵਿੰਦਰ ਸਿੰਘ ਨੇ ਦੂਜਾ, ਜਦਕਿ ਅੱਠਵੀਂ ਜਮਾਤ ਦੀ ਨਵਦੀਪ ਕੌਰ ਤੇ ਨੌਵੀਂ ਜਮਾਤ ਦੀ ਹਰਸਿਮਰਨ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਡਿਬੇਟ ਮੁਕਾਬਲਿਆਂ ’ਚ ਜੂਨੀਅਰ ਵਰਗ ਵਿਚ ਛੇਵੀਂ ਕਲਾਸ ਦੇ ਵਿਦਿਆਰਥੀ ਸਰਵੇਸ ਨੇ ਪਹਿਲਾ ਸਥਾਨ ਅਤੇ ਅਤੇ ਸੱਤਵੀਂ ਕਲਾਸ ਵਿਚੋਂ ਏਕਮਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਸੀਨੀਅਰ ਵਰਗ ’ਚ ਅੱਠਵੀਂ ਤੇ ਨੌਵੀਂ ਜਮਾਤ ਵਿੱਚੋਂ ਯਾਦਲੀਨ ਕੌਰ ਅਤੇ ਗੁਰਕੀਰਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਅੰਤ ਵਿੱਚ ਸਕੂਲ ਮੈਨੇਜਮੈਂਟ ਵਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ਵਿਚ ਵੀ ਅਜਿਹੇ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।