ਸ਼੍ਰੋਮਣੀ ਅਕਾਲੀ ਦਲ ਪੰਜਾਬ ਹਿਤੈਸ਼ੀ ਪਾਰਟੀ- ਨਵਜੋਤ ਫੱਤੂਪੁਰ
ਕੋਟਲੀ ਸੂਰਤ ਮੱਲ੍ਹੀ, 20 ਅਗਸਤ (ਕੁਲਦੀਪ ਸਿੰਘ ਨਾਗਰਾ)-ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਹਮਦਰਦ ਪਾਰਟੀ ਹੈ, ਜਿਸ ਨੇ ਹਮੇਸ਼ਾਂ ਜਬਰ ਜ਼ੁਲਮ ਦਾ ਡਟ ਕੇ ਵਿਰੋਧ ਕਰਦਿਆਂ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕੀਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਜਨਰਲ ਸਕੱਤਰ ਨਵਜੋਤ ਸਿੰਘ ਫੱਤੂਪੁਰ ਨੇ ਸਾਥੀਆਂ ਸਮੇਤ ਗੱਲਬਾਤ ਕਰਦਿਆਂ ਕੀਤਾ।
ਕੋਟਲੀ ਸੂਰਤ ਮੱਲ੍ਹੀ, 20 ਅਗਸਤ (ਕੁਲਦੀਪ ਸਿੰਘ ਨਾਗਰਾ)-ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਹਮਦਰਦ ਪਾਰਟੀ ਹੈ, ਜਿਸ ਨੇ ਹਮੇਸ਼ਾਂ ਜਬਰ ਜ਼ੁਲਮ ਦਾ ਡਟ ਕੇ ਵਿਰੋਧ ਕਰਦਿਆਂ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕੀਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਜਨਰਲ ਸਕੱਤਰ ਨਵਜੋਤ ਸਿੰਘ ਫੱਤੂਪੁਰ ਨੇ ਸਾਥੀਆਂ ਸਮੇਤ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਪੰਜਾਬ ’ਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦਿਆਂ ਸੂਬੇ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਆਂਦਾ ਤੇ ਪੰਜਾਬ ’ਚ ਕਈ ਇਤਿਹਾਸਕ ਯਾਦਗਾਰਾਂ ਸਥਾਪਤ ਕੀਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਜਨਤਾ ਨੂੰ ਜੋ ਵੀ ਸਹੂਲਤਾਂ ਸ਼ੋ੍ਮਣੀ ਅਕਾਲੀ ਦਲ ਦੀਆਂ ਸਰਕਾਰਾਂ ਨੇ ਦਿੱਤੀਆਂ ਹਨ, ਉਹ ਵਿਰੋਧੀ ਪਾਰਟੀਆਂ ਸੋਚ ਵੀ ਨਹੀਂ ਸਕਦੀਆਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ’ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕੁਝ ਨਹੀਂ ਕੀਤਾ, ਜਿਸ ਕਰਕੇ ਸੂਬੇ ਦੀ ਜਨਤਾ ਸਰਕਾਰ ਨੂੰ ਚੋਣਾ ’ਚ ਸਬਕ ਸਿਖਾਉਣ ਲਈ ਉਤਾਵਲੀ ਹੋਈ ਪਈ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਆ ਰਹੀਆਂ ਵਿਧਾਨ ਸਭਾ ਚੋਣਾ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਏਗਾ। ਇਸ ਮੌਕੇ ਜਗੀਰ ਮਸੀਹ ਪੱਖੋਕੇ, ਸਵਿੰਦਰ ਸਿੰਘ ਗਵਾਰਾ, ਸੰਮੀ ਰੰਧਾਵਾ, ਚੈਨ ਮਸੀਹ ਨਬੀਨਗਰ, ਭੋਲੀ ਪ੍ਰਧਾਨ ਦੇਹੜ , ਪ੍ਰਿੰਥੀ ਚੰਦ ਅਠਵਾਲ, ਪ੍ਰੇਮ ਮਸੀਹ ਦਬੁਰਜੀ, ਸਾ. ਸਰਪੰਚ ਸਵਿੰਦਰ ਸਿੰਘ ਗਵਾਰਾ ਸਮੇਤ ਪਾਰਟੀ ਵਰਕਰ ਹਾਜ਼ਰ ਸਨ।