20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਗੁੱਡਵਿਲ ਸਕੂਲ ’ਚ ਪੰਜਾਬੀ ਵਿਰਸੇ ਦੀਆਂ ਪੇਸ਼ਕਾਰੀਆਂ ਦੀ ਲੜੀ ਦਾ ਆਰੰਭ

ਬਟਾਲਾ, 20 ਅਗਸਤ (ਸਤਿੰਦਰ ਸਿੰਘ)-ਗੁੱਡਵਿਲ ਇੰਟਰਨੈਸ਼ਨਲ ਸਕੂਲ (ਸੀ. ਬੀ.

Ad Position 21
No active advertisement
ਅਜੀਤ ਡੈਸਕ 21-08-2026
ਬਟਾਲਾ, 20 ਅਗਸਤ (ਸਤਿੰਦਰ ਸਿੰਘ)-ਗੁੱਡਵਿਲ ਇੰਟਰਨੈਸ਼ਨਲ ਸਕੂਲ (ਸੀ.ਬੀ.ਐੱਸ.ਈ.) ਢਡਿਆਲਾ ਨੱਤ ਨੇ ਪੰਜਾਬੀ ਸੱਭਿਆਚਾਰ ਤੇ ਵਿਰਸੇ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬੀ ਲੋਕ ਨਾਚ ਗਿੱਧਾ-ਭੰਗੜਾ ਤੇ ਗੀਤਾਂ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ। ਇਸ ਲੜੀ ਤਹਿਤ ਲੜਕੀਆਂ ਦੀਆ ਜੂਨੀਅਰ ਤੇ ਸੀਨੀਅਰ ਟੀਮਾਂ ਵਲੋਂ ਲੋਕ ਨਾਚ ਗਿੱਧੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜੂਨੀਅਰ ਤੇ ਸੀਨੀਅਰ ਲੜਕਿਆਂ ਦੀਆਂ ਭੰਗੜੇ ਦੀਆਂ ਟੀਮਾਂ ਵਲੋਂ ਆਪਣੇ ਪੇਸ਼ਕਾਰੀ ਕੀਤੀ ਗਈ ਤੇ ਪੰਜਾਬ ਦਾ ਲੋਕ ਨਾਚ ਭੰਗੜਾ ਪੇਸ਼ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬੀ ਲੋਕ ਗੀਤ ਘੋੜੀਆਂ, ਸੁਹਾਗ, ਸਿੱਠਣੀਆਂ, ਟੱਪੇ ਤੇ ਲੋਰੀਆਂ ਆਦਿ ਦਾ ਪ੍ਰੋਗਰਾਮ ਵੀ ਪੇਸ਼ ਕੀਤੇ ਜਾਣਗੇ। ਇਸ ਪ੍ਰੋਗਰਾਮ ਦਾ ਮਨੋਰਥ ਵਿਦਿਆਰਥੀਆਂ ਨੂੰ ਆਪਣੇ ਪੁਰਾਤਨ ਸੱਭਿਆਚਾਰ ਨਾਲ ਰੁ-ਬ-ਰੂ ਕਰਾਉਣਾ ਹੈ। ਇਨ੍ਹਾਂ ਪ੍ਰੋਗਰਾਮਾਂ ਦੀ ਸਿੱਖਆ ਤੇ ਸਿਖਲਾਈ ਅਧਿਆਪਕ ਰਾਜਬੀਰ ਕੌਰ ਤੇ ਹਰਦੀਪ ਸਿੰਘ ਕਰ ਰਹੇ ਹਨ। ਪ੍ਰਿੰਸੀਪਲ ਜਸਬਿੰਦਰ ਕੌਰ ਵਲੋਂ ਬੱਚਿਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਗੁਰਦਿਆਲ ਸਿੰਘ ਚੇਅਰਮੈਨ ਨੇ ਦੱਸਿਆ ਕਿ ਪੰਜਾਬੀ ਵਿਰਸੇ ਦੇ ਪ੍ਰੋਗਰਾਮ ’ਚ ਵੱਧ ਤੋਂ ਵੱਧ ਬੱਚਿਆਂ ਨੂੰ ਸ਼ਾਮਲ ਕੀਤਾ ਜਾਵੇਗਾ ਤੇ ਇਹ ਪ੍ਰੋਗਰਾਮ ਅੱਗੇ ਤੋਂ ਵੀ ਪ੍ਰਭਾਵਸ਼ਾਲੀ ਢੰਗ ਨਾਲ ਜਾਰੀ ਰੱਖਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਰਵੀਕਰਨ ਸਿੰਘ ਕਾਹਲੋਂ ਨੇ ਫ਼ਤਹਿਗੜ੍ਹ ਚੂੜੀਆਂ ਤੋਂ ਚੋਣ ਲੜਨ ਦਾ ਕੀਤਾ ਐਲਾਨ ਵਰਕਰਾਂ ਨੂੰ ਤਕੜੇ ਹੋਣ ਦਾ ਦਿੱਤਾ ਸੁਨੇਹਾ ਅਗਲੀ ਖ਼ਬਰ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਜਥੇਦਾਰ ਸੁਖਜੀਤ ਸਿੰਘ ਕਾਲਾ ਅਫਗਾਨਾ ਦਾ ਅੰਤਿਮ ਸੰਸਕਾਰ ਵੱਡੀ ਗਿਣਤੀ ’ਚ ਧਾਰਮਿ...
Ad Position 24