21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਜਨਤਾ ਨਾਲ ਕੀਤੇ ਗਏ ਵਾਅਦੇ ਜਿੱਤਣ ਤੋਂ ਬਾਅਦ ਹੋਣਗੇ ਸਾਰੇ ਪੂਰੇ- ਡਾਕਟਰ ਬਾਜਵਾ

ਧਿਆਨਪੁਰ, 21 ਅਗਸਤ (ਕੁਲਦੀਪ ਸਿੰਘ ਸੋਨੂੰ)-ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਦੀ ਸਰਕਾਰ ਬਨਣ ’ਤੇ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕਰਕੇ ਸਾਰੇ ਵਰਗਾ ਦੇ ਲੋਕਾਂ ਨੂੰ ਬੇਅੰਤ ਸਹੂਲਤਾਂ ਨਾਲ ਨਿਵਾਜਿਆ ਜਾਏਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਸ਼ਕਤੀ ਪਾਰਟੀ ਦੇ ਕੌਮੀ ਪ੍ਰਧਾਨ ਡਾ.

Ad Position 21
No active advertisement
ਅਜੀਤ ਡੈਸਕ 22-08-2026
ਧਿਆਨਪੁਰ, 21 ਅਗਸਤ (ਕੁਲਦੀਪ ਸਿੰਘ ਸੋਨੂੰ)-ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਦੀ ਸਰਕਾਰ ਬਨਣ ’ਤੇ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕਰਕੇ ਸਾਰੇ ਵਰਗਾ ਦੇ ਲੋਕਾਂ ਨੂੰ ਬੇਅੰਤ ਸਹੂਲਤਾਂ ਨਾਲ ਨਿਵਾਜਿਆ ਜਾਏਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਸ਼ਕਤੀ ਪਾਰਟੀ ਦੇ ਕੌਮੀ ਪ੍ਰਧਾਨ ਡਾ.ਸਤਨਾਮ ਸਿੰਘ ਬਾਜਵਾ ਖਹਿਰਾ ਸੁਲਤਾਨ ਨੇ ਕੀਤਾ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ 2500 ਤੇ ਰਸੋਈ ਖਰਚੇ ਵਜੋਂ ਬੀਬੀਆਂ ਨੂੰ ਮਹੀਨੇ ਦਾ 2500 , ਏਸੇ ਤਰ੍ਹਾਂ ਲੜਕੀਆਂ ਦੇ ਵਿਆਹ ਤੇ ਸ਼ਗਨ ਸਕੀਮ ਵਜੋਂ 7500 ਰੁਪਏ ਦਿੱਤੇ ਜਾਣਗੇ। ਡਾ. ਬਾਜਵਾ ਨੇ ਦੱਸਿਆ ਕਿ ਕਿਸਾਨਾਂ ਦੇ ਹੱਕ ਵਿੱਚ ਹੀ ਸਾਰੇ ਫੈਸਲੇ ਲਏ ਜਾਣਗੇ, ਬੰਦੀ ਸਿੰਘਾਂ ਦੀ ਰਿਹਾਈ ਲਈ ਦਿਨ - ਰਾਤ ਇਕ ਕੀਤਾ ਜਾਵੇਗਾ , ਉਹਨਾਂ ਨੇ ਕਿਹਾ ਕਿ +2 ਵਿੱਚ ਪੜ੍ਹ ਰਹੀਆਂ ਵਿਦਿਆਰਥਣਾਂ ਨੂੰ ਸਾਈਕਲ ,ਪਹਿਲੀ ਦੂਜੀ ਤੇ ਤੀਸਰੀ ਪੁਜੀਸ਼ਨ ’ਤੇ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਐਕਟਵਾਂ ਸਕੂਟਰੀਆ ਦਿੱਤੀਆ ਜਾਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਭਿ੍ਸ਼ਟਾਚਾਰ ਕਰਨ ਵਾਲੀਆਂ ਸਰਕਾਰਾਂ ਨੂੰ ਘਰ ਭੇਜ ਦਿਓ। ਲੋਕ ਯੁਵਾ ਸ਼ਕਤੀ ਪਾਰਟੀ ਨੂੰ ਸ਼ਕਤੀ ਦੇ ਕੇ ਮਜਬੂਤ ਕਰਨ ਤੇ ਪੰਜਾਬ ਦੀ ਤਰੱਕੀ ਦੇ ਵਿਚ ਵੱਡਾ ਹਿੱਸਾ ਪਾਉਣ। ਇਸ ਸਮੇਂ ਇੰਦਰਜੀਤ ਸਿੰਘ ਪਵਾਰ, ਬਲਜੀਤ ਸਿੰਘ, ਹਰਭਜਨ ਸਿੰਘ, ਨਰਿੰਦਰ ਮੋਹਨ ਸ਼ਰਮਾ, ਮਹਿੰਦਰ ਪਾਲ ਅਤੇ ਕੁਲਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੀ.ਐਮ.ਐਸ.ਕਾਲਜ ਆਫ ਐਜ਼ੂਕੇਸ਼ਨ ਬਟਾਲਾ ਦੇ ਬੀ.ਐੱਡ. ਸਮੈਸਟਰ ਦੂਜਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਦੇ ਪੰਜਾਬ ਬੰਦ ਨੂੰ ਫ਼ਾਜ਼ਿਲਕਾ ਜ਼ਿਲ੍ਹੇ ’ਚ ਮਿਲਿਆ ਭਰਵਾਂ ਹੁੰਗਾਰਾ ਹਾਈਵੇ ਰਿਹਾ ਜਾਮ, ਬੱਸ ਸੇਵਾ ਠੱ...
Ad Position 24