23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਜ਼ਿਲ੍ਹਾ ਗਾਈਡੈਂਸ ਕੌਂਸਲਰ ਤੇ ਬਲਾਕ ਗਾਈਡੈਂਸ ਕੌਂਸਲਰਜ਼ ਨੇ ਵੱਖ-ਵੱਖ ਸਕੂਲਾਂ ਦਾ ਕੀਤਾ ਦੌਰਾ * ਗਾਈਡੈਂਸ, ਸੱਭਿਆਚਾਰਕ ਅਤੇ ਨਸ਼ਾ ਵਿਰੋਧੀ ਗਤੀਵਿਧੀਆਂ ਦੀ ਕੀਤੀ ਸਮੀਖਿਆ

ਗੁਰਦਾਸਪੁਰ, 22 ਅਗਸਤ (ਚੱਕਰਾਜਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਰਜੇਸ਼ ਕੁਮਾਰ ਸ਼ਰਮਾ ਸਟੇਟ ਐਵਾਰਡੀ ਦੀ ਦੇਖਰੇਖ ਅਤੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਦੀ ਅਗਵਾਈ ਵਿਚ ਬਲਾਕ ਗਾਈਡੈਂਸ ਕੌਂਸਲਰਜ਼ ਦੀ ਟੀਮ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਗਾਈਡੈਂਸ ਤੇ ਵਿਦਿਆਰਥੀ-ਕੇਂਦਰਿਤ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਸਰਕਾਰੀ ਹਾਈ ਸਕੂਲ ਡੁਗਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਰਾਂਗਲਾ, ਸਰਕਾਰੀ ਹਾਈ ਸਕੂਲ ਭਟੋਇਆ, ਸਰਕਾਰੀ ਮਿਡਲ ਸਕੂਲ ਦਬੁਰਜੀ ਸ਼ਾਮ ਸਿੰਘ ਬਲਾਕ ਦੀਨਾਨਗਰ-1, ਸਰਕਾਰੀ ਹਾਈ ਸਕੂਲ ਬੱਬਰੀ, ਮੈਰੀਟੋਰੀਅਸ ਸਕੂਲ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 23-08-2026
ਗੁਰਦਾਸਪੁਰ, 22 ਅਗਸਤ (ਚੱਕਰਾਜਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਰਜੇਸ਼ ਕੁਮਾਰ ਸ਼ਰਮਾ ਸਟੇਟ ਐਵਾਰਡੀ ਦੀ ਦੇਖਰੇਖ ਅਤੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਦੀ ਅਗਵਾਈ ਵਿਚ ਬਲਾਕ ਗਾਈਡੈਂਸ ਕੌਂਸਲਰਜ਼ ਦੀ ਟੀਮ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਗਾਈਡੈਂਸ ਤੇ ਵਿਦਿਆਰਥੀ-ਕੇਂਦਰਿਤ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਸਰਕਾਰੀ ਹਾਈ ਸਕੂਲ ਡੁਗਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਰਾਂਗਲਾ, ਸਰਕਾਰੀ ਹਾਈ ਸਕੂਲ ਭਟੋਇਆ, ਸਰਕਾਰੀ ਮਿਡਲ ਸਕੂਲ ਦਬੁਰਜੀ ਸ਼ਾਮ ਸਿੰਘ ਬਲਾਕ ਦੀਨਾਨਗਰ-1, ਸਰਕਾਰੀ ਹਾਈ ਸਕੂਲ ਬੱਬਰੀ, ਮੈਰੀਟੋਰੀਅਸ ਸਕੂਲ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਬਲਾਕ ਗਾਈਡੈਂਸ ਕੌਂਸਲਰਜ਼ ਹਰੀਸ਼ ਬਾਵਾ, ਜਸਬੀਰ ਸਿੰਘ, ਵੀਰ ਕਲਭੂਸ਼ਣ, ਅਸ਼ਵਨੀ ਤੇ ਸਾਹਿਲ ਕਲੋਤਰਾ ਵਲੋਂ ਆਪੋ-ਆਪਣੇ ਬਲਾਕਾਂ ਦੇ ਸਕੂਲਾਂ ਵਿਚ ਗਾਈਡੈਂਸ ਗਤੀਵਿਧੀਆਂ ਦੀ ਨਿਗਰਾਨੀ ਤੇ ਸਮੀਖਿਆ ਕੀਤੀ ਗਈ। ਟੀਮ ਵਲੋਂ ਸਕੂਲ ਮੁਖੀਆਂ ਅਤੇ ਅਧਿਆਪਕਾਂ ਨਾਲ ਵਿਚਾਰ-ਵਟਾਂਦਰਾ ਕਰਕੇ ਵਿਦਿਆਰਥੀਆਂ ਦੀਆਂ ਲੋੜਾਂ ਅਨੁਸਾਰ ਗਾਈਡੈਂਸ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲੋੜੀਂਦੇ ਸੁਝਾਅ ਦਿੱਤੇ ਗਏ। ਜਦੋਂ ਕਿ ਸਕੂਲਾਂ ਵਿਚ ਚੱਲ ਰਹੀਆਂ ਕੈਰੀਅਰ ਗਾਈਡੈਂਸ ਤੇ ਕੌਂਸਲਿੰਗ ਗਤੀਵਿਧੀਆਂ, ਗਾਈਡੈਂਸ ਕਾਰਨਰਾਂ ਦੀ ਕਾਰਗੁਜ਼ਾਰੀ, ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਗਤੀਵਿਧੀਆਂ ਦੀ ਸਮੀਖਿਆ ਕੀਤੀ ਗਈ। ਵਿਦਿਆਰਥੀਆਂ ਨਾਲ ਰੂ-ਬ-ਰੂ ਹੁੰਦਿਆਂ ਮੁਕੇਸ਼ ਵਰਮਾ ਅਤੇ ਬਲਾਕ ਗਾਈਡੈਂਸ ਕੌਂਸਲਰਜ਼ ਵਲੋਂ ਰੁਚੀ, ਯੋਗਤਾ ਅਤੇ ਸਮਰੱਥਾ ਅਨੁਸਾਰ ਸਹੀ ਕੈਰੀਅਰ ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਨਸ਼ਾ-ਮੁਕਤ ਜੀਵਨ, ਸਕਾਰਾਤਮਕ ਸੋਚ, ਖੇਡਾਂ ਤੇ ਸਿਰਜਣਾਤਮਕ ਗਤੀਵਿਧੀਆਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਮੁਕੇਸ਼ ਵਰਮਾ ਨੇ ਕਿਹਾ ਕਿ ਕੈਰੀਅਰ ਗਾਈਡੈਂਸ ਸਿਰਫ਼ ਵਿਦਿਆਰਥੀਆਂ ਨੂੰ ਰੁਜ਼ਗਾਰ ਦੀ ਦਿਸ਼ਾ ਦਿਖਾਉਣ ਤੱਕ ਸੀਮਿਤ ਨਹੀਂ, ਸਗੋਂ ਉਨ੍ਹਾਂ ਨੂੰ ਸਹੀ ਫੈਸਲੇ ਲੈਣ ਵਾਲੇ, ਆਤਮ-ਵਿਸ਼ਵਾਸੀ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣ ਦੀ ਨਿਰੰਤਰ ਪ੍ਰਕਿਰਿਆ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਹੀ ਕੈਰੀਅਰ ਮਾਰਗ ਦਰਸ਼ਨ ਦੇ ਨਾਲ-ਨਾਲ ਚੰਗੇ ਸੰਸਕਾਰ, ਨੈਤਿਕ ਕਦਰਾਂ-ਕੀਮਤਾਂ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦੇਣਾ ਸਮੇਂ ਦੀ ਮੁੱਖ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਬਟਾਲਾ ਪੁਲਿਸ ਨੇ 300 ਮੋਬਾਈਲ ਫੋਨ ਬਰਾਮਦ ਕਰ ਕੇ ਅਸਲ ਮਾਲਕਾਂ ਦੇ ਕੀਤੇ ਹਵਾਲੇ ਅਗਲੀ ਖ਼ਬਰ ਪਿੰਡ ਨੌਸ਼ਹਿਰਾ ਵਿਖੇ ਅਭਿਨਵ ਚੌਧਰੀ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
Ad Position 24