ਖ਼ਾਲਸਾ ਕਾਲਜ ਗੁਰਦਾਸਨੰਗਲ ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਮੈਰਾਥਨ ਦੌੜਾਂ ਵਿਚ ਮਾਰੀ ਬਾਜ਼ੀ
ਧਾਰੀਵਾਲ, 22 ਅਗਸਤ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਪਿ੍ੰਸੀਪਲ ਡਾ. ਗੁਰਜੀਤ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਦੌੜਾਂ ਵਿਚ ਵਧੀਆ ਪ੍ਰਦਰਸ਼ਨ ਕਰ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ।
ਧਾਰੀਵਾਲ, 22 ਅਗਸਤ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਪਿ੍ੰਸੀਪਲ ਡਾ. ਗੁਰਜੀਤ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਦੌੜਾਂ ਵਿਚ ਵਧੀਆ ਪ੍ਰਦਰਸ਼ਨ ਕਰ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਯੂਥ ਵੈਲਫੇਅਰ ਵਿਭਾਗ ਗੁਰਦਾਸਪੁਰ ਪੰਜਾਬ ਵਲੋਂ ਕਰਵਾਈ ਗਈ ਮੈਰਾਥਨ ਦੌੜ ਵਿਚ ਰੈੱਡ ਰਿਬਨ ਕਲੱਬ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਦੇ ਵਲੰਟੀਅਰਾਂ ਵਲੋਂ ਭਾਗ ਲਿਆ ਗਿਆ। ਕਾਲਜ ਦੀ ਬੀ.ਐੱਸ.ਸੀ. ਦੀ ਵਿਦਿਆਰਥਣ ਕਮਲਪ੍ਰੀਤ ਕੌਰ ਨੇ ਜ਼ਿਲ੍ਹੇ ਵਿਚੋਂ ਤੀਸਰਾ ਸਥਾਨ ਹਾਸਲ ਕਰ ਕੇ ਆਪਣਾ ਤੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਕਮਲਪ੍ਰੀਤ ਕੌਰ ਅਕਤੂਬਰ ਮਹੀਨੇ ਚੰਡੀਗੜ੍ਹ ਵਿਖੇ ਸੂਬਾ ਪੱਧਰ ’ਤੇ ਹੋਣ ਵਾਲੀ ਮੈਰਾਥਨ ਦੌੜ ਵਿਚ ਹਿੱਸਾ ਲਵੇਗੀ, ਜੋ ਕਾਲਜ ਲਈ ਮਾਣ ਵਾਲੀ ਗੱਲ ਹੈ। ਇਸ ਤਰ੍ਹਾਂ ਕਾਲਜ ਦੀ ਬੀ.ਏ. ਜਮਾਤ ਦੀ ਵਿਦਿਆਰਥਣ ਜਸਬੀਰ ਕੌਰ ਜ਼ਿਲ੍ਹੇ ਵਿਚੋਂ ਚੌਥੇ ਸਥਾਨ ’ਤੇ ਰਹੀ। ਪਿ੍ੰਸੀਪਲ ਡਾ. ਗੁਰਜੀਤ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਹਮੇਸ਼ਾ ਮੋਹਰੀ ਰਿਹਾ ਹੈ। ਉਨ੍ਹਾਂ ਯੂਥ ਵੈਲਫੇਅਰ ਵਿਭਾਗ ਗੁਰਦਾਸਪੁਰ ਵਲੋਂ ਕਰਵਾਈਆਂ ਮੈਰਾਥਨ ਦੌੜਾਂ ਨੂੰ ਵਧੀਆ ਉਪਰਾਲਾ ਦੱਸਿਆ। ਉਨ੍ਹਾਂ ਜੇਤੂ ਕਾਲਜ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਤਾ- ਪਿਤਾ ਨੂੰ ਵਧਾਈ ਦਿੱਤੀ। ਇਸ ਮੌਕੇ ਕਾਲਜ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।