24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸਕੂਲ ਆਫ ਐਮੀਨੈਂਸ ਬਟਾਲਾ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਮੱਲਾਂ ਮਾਰੀਆਂ ਅੱਡਾ ਅੰਮੋ ਨੰਗਲ ’ਚ

ਬਟਾਲਾ, 23 ਅਗਸਤ (ਸਤਿੰਦਰ ਸਿੰਘ)- ਸਕੂਲ ਆਫ ਐਮੀਨੇਂਸ ਬਟਾਲਾ ਦੀ ਪ੍ਰਿੰ. ਸੁਨੀਤਾ ਸ਼ਰਮਾ ਦੀ ਯੋਗ ਅਗਵਾਈ ਹੇਠ ਸਕੂਲ ਦੀਆਂ ਵਿਦਿਆਰਥਣਾਂ ਨੇ ਸਿੱਖਿਆ ਵਿਭਾਗ ਵਲੋਂ 2026-27 ਸਹਿ ਅਕਾਦਮਿਕ ਗਤਿਵਿਧੀ ਦੇ ਕਰਵਾਏ ਵੱਖ-ਵੱਖ ਮੁਕਾਬਲਿਆਂ ’ਚ ਸ਼ਾਨਦਾਰ ਮੱਲਾਂ ਮਾਰੀਆਂ ਹਨ।

Ad Position 21
No active advertisement
ਅਜੀਤ ਡੈਸਕ 24-08-2026
ਬਟਾਲਾ, 23 ਅਗਸਤ (ਸਤਿੰਦਰ ਸਿੰਘ)- ਸਕੂਲ ਆਫ ਐਮੀਨੇਂਸ ਬਟਾਲਾ ਦੀ ਪ੍ਰਿੰ. ਸੁਨੀਤਾ ਸ਼ਰਮਾ ਦੀ ਯੋਗ ਅਗਵਾਈ ਹੇਠ ਸਕੂਲ ਦੀਆਂ ਵਿਦਿਆਰਥਣਾਂ ਨੇ ਸਿੱਖਿਆ ਵਿਭਾਗ ਵਲੋਂ 2026-27 ਸਹਿ ਅਕਾਦਮਿਕ ਗਤਿਵਿਧੀ ਦੇ ਕਰਵਾਏ ਵੱਖ-ਵੱਖ ਮੁਕਾਬਲਿਆਂ ’ਚ ਸ਼ਾਨਦਾਰ ਮੱਲਾਂ ਮਾਰੀਆਂ ਹਨ। ਸਕੂਲ ਪ੍ਰਿੰ. ਸੁਨੀਆ ਸ਼ਰਮਾ ਨੇ ਦੱਸਿਆ ਕਿ ਬਾਰਵੀਂ ਸ਼ੇ੍ਣੀ ਦੀ ਵਿਦਿਆਰਥਣ ਜਸਕੀਰਤ ਕੌਰ ਸੋਹਲ ਨੇ ਜ਼ਿਲ੍ਹਾਂ ਪੱਧਰ ਦੀ 10 ਮੀਟਰ ਰਾਈਫਲ ਸੂਟਿੰਗ (ਅੰਡਰ-19) ਵਿਚ ਪਹਿਲਾ ਸਥਾਨ ਹਾਸਿਲ ਕਰਕੇ ਉਸਦੀ ਰਾਜ ਪੱਧਰ ਮੁਕਾਬਲੇ ਲਈ ਚੋਣ ਹੋਈ ਹੈ। ਇਸੇ ਤਰ੍ਹਾਂ ਰੈੱਡ ਰੀਬਨ ਕੁਇਜ਼ ਪਲੇਅ ਦੇ ਮੁਕਾਬਲੇ ’ਚ ਸਕੂਲ ਦੀ ਟੀਮ ਨੇ ਪਹਿਲਾ ਬਲਾਕ ਪੱਧਰ ਮੁਕਾਬਲੇ ’ਚ ਫਿਰ ਜ਼ਿਲ੍ਹਾ ਪੱਧਰੀ ਮੁਕਾਬਲੇ ’ਚ ਪਹਿਲਾ ਸਥਾਨ ਹਾਸਿਲ ਕੀਤਾ ਜਿਸ ਤੋਂ ਟੀਮ ਦੀ ਰਾਜ ਪੱਧਰੀ ਮੁਕਾਬਲੇ ਵਾਸਤੇ ਚੋਣ ਹੋਈ ਹੈ। ਪ੍ਰਿੰ. ਸੁਨੀਤਾ ਸ਼ਰਮਾ ਵਲੋਂ ਜੇਤੂ ਵਿਦਿਆਰਥਣਾਂ ਨੂੰ ਸਵੇਰ ਦੀ ਸਭਾ ’ਚ ਸਨਮਾਨਿਤ ਕੀਤਾ ਤੇ ਰਾਜ ਪੱਧਰੀ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ’ਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲੋਕਾਂ ਦੀ ਸਹੂਲਤ ਨੂੰ ਮੁੱਖ ਰ... ਅਗਲੀ ਖ਼ਬਰ ਵੱਖ-ਵੱਖ ਮੁਕੱਦਮਿਆਂ ’ਚ ਗੁਰਦਾਸਪੁਰ ਪੁਲਿਸ ਵਲੋਂ ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ ਔਰਤ ਸਣੇ 4 ਕਾਬੂ
Ad Position 24