23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ’ਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਮਿੱਥੇ ਸਮੇਂ ਅੰਦਰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਕੀਤੀ ਹਦਾਇਤ

ਬਟਾਲਾ, 23 ਅਗਸਤ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਸ਼ਹਿਰ ’ਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਅਧਿਕਾਰੀਆਂ ਨੂੰ ਮਿੱਥੇ ਸਮੇਂ ਅੰਦਰ ਵਿਕਾਸ ਕਾਰਜ ਮੁਕੰਮਲ ਕਰਨ ਦੀ ਹਦਾਇਤ ਕੀਤੀ। ਵਿਧਾਇਕ ਸ਼ੈਰੀ ਕਲਸੀ ਵਲੋਂ ਹੰਸਲੀ ਦੇ ਨਾਲੇ ਦੀ ਨੇੜਲੀ ਸੜਕ, ਵਾਰਡਾਂ ’ਚ ਬਣ ਰਹੀਆਂ ਗਲੀਆਂ, ਨਵੇਂ ਤਹਿਸੀਲ ਕੰਪਲੈਕਸ, ਪੁਲਿਸ ਲਾਈਨ ਵਿਖੇ ਵਸੀਕਾ ਨਵੀਸ, ਫੋਟੋ ਸਟੇਟ ਵਾਲੇ ਤੇ ਟਾਈਪਿਸਟਾਂ ਲਈ ਬਣ ਰਹੇ ਨਵੇਂ ਬੂਥਾਂ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 24-08-2026
ਬਟਾਲਾ, 23 ਅਗਸਤ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਸ਼ਹਿਰ ’ਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਅਧਿਕਾਰੀਆਂ ਨੂੰ ਮਿੱਥੇ ਸਮੇਂ ਅੰਦਰ ਵਿਕਾਸ ਕਾਰਜ ਮੁਕੰਮਲ ਕਰਨ ਦੀ ਹਦਾਇਤ ਕੀਤੀ। ਵਿਧਾਇਕ ਸ਼ੈਰੀ ਕਲਸੀ ਵਲੋਂ ਹੰਸਲੀ ਦੇ ਨਾਲੇ ਦੀ ਨੇੜਲੀ ਸੜਕ, ਵਾਰਡਾਂ ’ਚ ਬਣ ਰਹੀਆਂ ਗਲੀਆਂ, ਨਵੇਂ ਤਹਿਸੀਲ ਕੰਪਲੈਕਸ, ਪੁਲਿਸ ਲਾਈਨ ਵਿਖੇ ਵਸੀਕਾ ਨਵੀਸ, ਫੋਟੋ ਸਟੇਟ ਵਾਲੇ ਤੇ ਟਾਈਪਿਸਟਾਂ ਲਈ ਬਣ ਰਹੇ ਨਵੇਂ ਬੂਥਾਂ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲ ਤੋਂ ਉਹ ਬਟਾਲਾ ਦੇ ਵਿਕਾਸ ਲਈ ਦਿਨ-ਰਾਤ ਕਾਰਜ ਕਰ ਰਹੇ ਹਨ ਤੇ ਖੁਦ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਕਾਰਪੋਰੇਸ਼ਨ ਬਟਾਲਾ ਦੇ ਹਾਊਸ ਦੀ ਪਹਿਲੀ ਮੀਟਿੰਗ ’ਚ ਬਟਾਲਾ ਵਾਸੀਆਂ ਦੇ ਹਿੱਤ ’ਚ 27 ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ ਹਨ, ਜਿਨ੍ਹਾਂ ਵਿਚ ਕੂੜੇ ਦੀ ਸਮੱਸਿਆ ਦੇ ਪੱਕੇ ਹੱਲ ਲਈ ਸ਼ਹਿਰ ਤੋਂ ਬਾਹਰਵਾਰ ਜ਼ਮੀਨ ਖਰੀਦ ਕੇ ਕੂੜੇ ਦੀ ਸੰਭਾਲ ਲਈ ਪ੍ਰੋਸੈਸਿੰਗ ਪਲਾਂਟ ਲਗਾਇਆ ਜਾਵੇਗਾ ਤਾਂ ਜੋ ਕੂੜੇ ਦੀ ਸੁਚਾਰੂ ਢੰਗ ਨਾਲ ਸੰਭਾਲ ਹੋ ਸਕੇ ਸਮੇਤ ਵੱਖ-ਵੱਖ ਲੋਕਪੱਖੀ ਮਤੇ ਪਾਸ ਹੋਏ ਹਨ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਮਾਨਿਕ ਮਹਿਤਾ, ਸੀਨੀਅਰ ਆਗੂ ਪ੍ਰਦੀਪ ਕੁਮਾਰ, ਵੀਨੂੰ ਕਾਹਲੋਂ, ਹਨੀ ਚੌਹਾਨ, ਮਨਜੀਤ ਸਿੰਘ ਬਮਰਾਹ, ਦਲਵਿੰਦਰ ਸਿੰਘ, ਸੁਨੀਲ ਕੁਮਾਰ ਨੀਟਾ, ਅਮਰੀਕ ਸਿੰਘ ਲੰਬੜਦਾਰ, ਅਜਮੇਰ ਬੰਟੀ ਅਤੇ ਅਮਨ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬਟਾਲਾ ’ਚ ਗਹਿਣਿਆਂ ਦੀ ਬੰਦ ਦੁਕਾਨ ’ਤੇ ਰਾਤ ਸਮੇਂ ਚੱਲੀ ਗੋਲੀ ਪੁਲਿਸ ਕੋਲ ਨਹੀਂ ਪੁੱਜੀ ਕੋਈ ਸ਼ਿਕਾਇਤ- ਐਸ.ਐਚ.ਓ. ਅਗਲੀ ਖ਼ਬਰ ਸਕੂਲ ਆਫ ਐਮੀਨੈਂਸ ਬਟਾਲਾ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਮੱਲਾਂ ਮਾਰੀਆਂ ਅੱਡਾ ਅੰਮੋ ਨੰਗਲ ’ਚ
Ad Position 24