23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸ੍ਰੀ ਹਰਿਗੋਬਿੰਦਪੁਰ ਵਿਖੇ ‘ਆਪ’ ਆਗੂ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ‘ਮੇਲਾ ਸਖੀਆ’ ਕਰਵਾਇਆ ਬੈਂਕ ਸਖੀਆ ਦੇ ਖ਼ਾਤਿਆਂ ’ਚ 5 ਹਜ਼ਾਰ ਰੁਪਏ ਸਰਕਾਰ ਵਲੋਂ ਪਾਏ ਜਾਣਗੇ : ਲਾਡੀ

ਸ੍ਰੀ ਹਰਿਗੋਬਿੰਦਪੁਰ, 23 ਅਗਸਤ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਵਿਖੇ ਗੁਰਦਾਸਪੁਰ ਰੋਡ ’ਤੇ ਸਥਿਤ ਲੱਕੀ ਰਿਜ਼ੋਰਟ ’ਚ ਆਮ ਆਦਮੀ ਪਾਰਟੀ ਦੇ ਆਗੂ ਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ‘ਮੇਲਾ ਸਖੀਆ’ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਵੱਖ-ਵੱਖ ਪਿੰਡਾਂ ਤੋਂ ਬੀਬੀਆਂ, ਭੈਣਾਂ ਵਲੋਂ ਸ਼ਿਰਕਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 24-08-2026
ਸ੍ਰੀ ਹਰਿਗੋਬਿੰਦਪੁਰ, 23 ਅਗਸਤ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਵਿਖੇ ਗੁਰਦਾਸਪੁਰ ਰੋਡ ’ਤੇ ਸਥਿਤ ਲੱਕੀ ਰਿਜ਼ੋਰਟ ’ਚ ਆਮ ਆਦਮੀ ਪਾਰਟੀ ਦੇ ਆਗੂ ਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ‘ਮੇਲਾ ਸਖੀਆ’ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਵੱਖ-ਵੱਖ ਪਿੰਡਾਂ ਤੋਂ ਬੀਬੀਆਂ, ਭੈਣਾਂ ਵਲੋਂ ਸ਼ਿਰਕਤ ਕੀਤੀ ਗਈ। ਇਸ ਸਮੇਂ ਮੁੱਖ ਮਹਿਮਾਨ ਵੱਜੋਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਤੇ ਉਨ੍ਹਾਂ ਦੀ ਧਰਮਪਤਨੀ ਸਰਬਜੀਤ ਕੌਰ ਪੁੱਜੇ। ਇਸ ਮੌਕੇ ਆਮ ਆਦਮੀ ਪਾਰਟੀ ਵਲੋਂ ਚੋਣ ਇੰਚਾਰਜ ਰੇਖਾ ਮਨੀ, ਹਲਕਾ ਕੋਆਰਡੀਨੇਟਡ ਜਤਿੰਦਰ ਕਲੇਰ, ਜ਼ਿਲ੍ਹਾ ਪ੍ਰਧਾਨ ਨੀਲਮ ਘੁਮਾਣ, ਰੁਪਿੰਦਰ ਕੌਰ ਬਲਾਕ ਸੰਮਤੀ ਚੇਅਰਮੈਨ ਕਾਦੀਆਂ, ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਦੇ ਪ੍ਰਧਾਨ ਨਵਦੀਪ ਸਿੰਘ ਪੰਨੂੰ, ਰੁਪਿੰਦਰ ਸਿੰਘ ਰੋਮੀ ਮਾੜੀ ਟਾਂਡਾ ਆਦਿ ਬੁਲਾਰਿਆਂ ਨੇ ਇੱਕਤਰ ਹੋਈਆਂ ਸਖੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਵਲੋਂ 5-5 ਹਜ਼ਾਰ ਰੁਪਏ ਉਨ੍ਹਾਂ ਦੇ ਖ਼ਾਤਿਆਂ ’ਚ ਪਾਉਣ ਲਈ ਵਧਾਈ ਦਿੱਤੀ ਤੇ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਉਪਰੰਤ ਬਲਵਿੰਦਰ ਸਿੰਘ ਲਾਡੀ ਨੇ ‘ਮੇਲਾ ਸਖੀਆ’ ਵਿਚ ਇੱਕਤਰ ਹੋਈਆਂ ਵੱਡੀ ਗਿਣਤੀ ’ਚ ਬੀਬੀਆਂ, ਭੈਣਾਂ ਦਾ ਧੰਨਵਾਦ ਕੀਤਾ ਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਿਚ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਯੋਜਨਾਵਾਂ ਦੌਰਾਨ ਲੋਕਾਂ ਨੂੰ ਮਿਲ ਰਹੇ ਲਾਭ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ‘ਆਪ’ ਸਰਕਾਰ ਵਲੋਂ ਕੀਤੇ ਜਾ ਰਹੇ ਕੰਮ ਸਦਕਾ 2027 ’ਚ ਦੁਬਾਰਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਬਣੇਗੀ, ਜਿਸ ਦੇ ਪਿੱਛੇ ਵੱਡਾ ਹੱਥ ਪੰਜਾਬ ਦੀਆਂ ਔਰਤਾਂ ਦਾ ਹੋਵੇਗਾ। ਇਸ ਸਮੇਂ ਬੈਂਕ ਸਖੀਆ ਨੂੰ ਉਨ੍ਹਾਂ ਦੇ ਮੋਬਾਇਲਾਂ ਫ਼ੋਨਾਂ ’ਤੇ 5-5 ਹਜ਼ਾਰ ਰੁਪਏ ਆਉਣ ਦੀ ਐਪ ਦਾ ਲਿੰਕ ਨੂੰ ਚਲਾਉਣ ਬਾਰੇ ਜਾਣਕਾਰੀ ਜ਼ਿਲ੍ਹਾ ਪ੍ਰਧਾਨ ਨੀਲਮ ਘੁਮਾਣ ਵਲੋਂ ਦਿੱਤੀ ਗਈ। ਇਸ ਮੌਕੇ ਮੁੱਖ ਮਹਿਮਾਨ ਬਲਵਿੰਦਰ ਸਿੰਘ ਲਾਡੀ, ਸਰਬਜੀਤ ਕੌਰ ਤੋਂ ਇਲਾਵਾ ਆਏ ਹੋਰ ਮੁੱਖ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਮੰਗਤ ਸਿੰਘ ਮੱਲ੍ਹੀ ਖੁਜ਼ਾਲਾ, ਹਰਵਿੰਦਰ ਸਿੰਘ ਹੈਰੀ, ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਸ੍ਰੀ ਹਰਿਗੋਬਿੰਦਪੁਰ, ਵਰਿੰਦਰ ਸਿੰਘ ਸ਼ਾਹੀ ਗਾਲੋਵਾਲ, ਕਰਨ ਕਾਲੀਆ, ਗੁਰਮੁੱਖ ਸਿੰਘ ਪਨੂੰ ਪੱਤੀ ਲੱਖਪੁਰ, ਐੱਮ.ਸੀ. ਗੁਰਮੁੱਖ ਸਿੰਘ, ਗੁਰਪ੍ਰੀਤ ਸਿੰਘ ਸੈਣੀ, ਮਾ. ਸੁਖਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਬੀਬੀਆਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿਸਤੌਲ ਤੇ ਚਾਰ ਰੌਂਦਾਂ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਮੁਖਦੇਵ ਸਿੰਘ ਆਲੋਵਾਲ ਨੂੰ ਪੰਜਾਬ ਸਰਕਾਰ ਨੇ ਮਾਰਕਿਟ ਕਮੇਟੀ ਧਾਰੀਵਾਲ ਦਾ ਚੇਅਰਮੈਨ ਬਣਾਇਆ ਨਵ-ਨਿਯੁਕਤ ਚੇਅਰਮੈਨ ਆਲੋਵਾ...
Ad Position 24