23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਹਲਕਾ ਫਤਹਿਗੜ੍ਹ ਚੂੜੀਆਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ- ਹਲਕਾ ਇੰਚਾਰਜ ਜੋਬਨ ਰੰਧਾਵਾ

ਬਟਾਲਾ, 23 ਅਗਸਤ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਜੋਬਨਜੀਤ ਸਿੰਘ ਰੰਧਾਵਾ ਨੇ ‘ਅਜੀਤ’ ਉਪ ਦਫ਼ਤਰ ਬਟਾਲਾ ਵਿਖੇ ਸਾਥੀਆਂ ਸਮੇਤ ਕੀਤਾ।

Ad Position 21
No active advertisement
‘ਅਜੀਤ’ ਉਪ ਦਫ਼ਤਰ ਬਟਾਲਾ ’ਚ ਪਹੁੰਚੇ ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਜੋਬਨਜੀਤ ਸਿੰਘ ਰੰਧਾਵਾ ਸਾਥੀਆਂ ਸਮੇਤ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰ 24-08-2026
ਬਟਾਲਾ, 23 ਅਗਸਤ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਜੋਬਨਜੀਤ ਸਿੰਘ ਰੰਧਾਵਾ ਨੇ ‘ਅਜੀਤ’ ਉਪ ਦਫ਼ਤਰ ਬਟਾਲਾ ਵਿਖੇ ਸਾਥੀਆਂ ਸਮੇਤ ਕੀਤਾ। ਜੋਬਨ ਰੰਧਾਵਾ ਨੇ ਕਿਹਾ ਕਿ ਹਲਕੇ ’ਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਰੁਜਗਾਰ ਦੇਣ ਦੀ ਦਿਸ਼ਾ ’ਚ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਮ ਘਰਾਂ ਦੇ ਨੌਜਵਾਨਾਂ ਨੂੰ ਅੱਗੇ ਲਿਆ ਕੇ ਸੂਬੇ ਦਾ ਭਵਿੱਖ ਬਣਾਉਣ ਦਾ ਜਿੰਮਾ ਸੌਂਪਿਆ ਹੈ, ਜਿਸ ਤਹਿਤ ਰੋਜ਼ਾਨਾ ਹੀ ਪਾਰਟੀ ਵਲੋਂ ਵੱਖ-ਵੱਖ ਹਲਕਿਆਂ ਦੇ ਨੌਜਵਾਨਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ। ਜੋਬਨ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦਾ ਇਕੋ-ਇਕ ਸੁਪਨਾ ਸਮੁੱਚੇ ਹਲਕਾ ਫਤਹਿਗੜ੍ਹ ਚੂੜੀਆਂ ਦਾ ਵਿਕਾਸ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਉਹ 4 ਮਹੀਨਿਆਂ ਦੇ ਵਿਚ-ਵਿਚ ਹਲਕੇ ਨੂੰ ਨਮੂਨੇ ਦੇ ਸ਼ਹਿਰਾਂ ਵਿਚ ਲਿਜਾ ਖੜ੍ਹਾ ਕਰਨਗੇ। ਇਸ ਮੌਕੇ ਮਾਰਕੀਟ ਕਮੇਟੀ ਫਤਹਿਗੜ੍ਹ ਚੂੜੀਆਂ ਦੇ ਚੇਅਰਮੈਨ ਰਜਿੰਦਰ ਸਿੰਘ ਜਾਂਗਲਾ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਂਬਰ ਪ੍ਰਿੰ. ਹਰਪਿੰਦਰਪਾਲ ਸਿੰਘ ਸੰਧੂ, ਬਾਬਾ ਨਾਮਧਾਰੀ ਕਿਲ੍ਹਾ ਦੇਸਾ ਸਿੰਘ ਸਮੇਤ ਹਲਕੇ ਦੇ ਪੰਚ-ਸਰਪੰਚ ਤੇ ਹੋਰ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਹਿਰ ਅੱਪਰਬਾਰੀ ਦੁਆਬ ਦੇ ਪੁਲ ਤੋਂ ਨਿਕਲਦੀ ਕਸੂਰ ਬਰਾਂਚ ਨਹਿਰ ਦੇ ਪੁਲ ਨਜ਼ਦੀਕ ਪਾਣੀ ਦੇ ਵਹਾਅ ਨਾਲ ਪਿਆ ਵੱਡਾ ਪਾੜ ਅਗਲੀ ਖ਼ਬਰ ਸਰਕਲ ਗੁਰਦਾਸਪੁਰ ਦੇ ਪੈਨਸ਼ਨਰਜ਼ 27 ਨੂੰ ਵੱਧ ਚੜ੍ਹ ਕੇ ਸ਼ਾਮਿਲ ਹੋਣਗੇ-ਸੁਰਿੰਦਰ ਪੱਪੂ
Ad Position 24