23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਫ਼ਤਹਿਗੜ੍ਹ ਚੂੜੀਆਂ ਵਿਚ 2027 ਦੀਆਂ ਚੋਣਾਂ ’ਚ ਸਰਗਰਰਮੀ ਤੇਜ਼

ਫ਼ਤਹਿਗੜ੍ਹ ਚੂੜੀਆਂ, 23 ਅਗਸਤ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 24-08-2026
ਫ਼ਤਹਿਗੜ੍ਹ ਚੂੜੀਆਂ, 23 ਅਗਸਤ (ਐੱਮ.ਐੱਸ. ਫੁੱਲ)-ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਆਰੰਭ ਦਿੱਤੀਆਂ ਗਈਆਂ ਹਨ। ਇਸੇ ਸਿਲਸਿਲੇ ਤਹਿਤ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਮਾਸਟਰ ਸੁੱਚਾ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੇ ਦਾਅਵਾ ਕੀਤਾ ਹੈ ਕਿ ਸਾਲ 2027 ’ਚ ਸੂਬੇ ਵਿਚ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਹਲਕੇ ਵਿਚ ਸ਼ਕਤੀ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਹਰ ਵਾਰਡ ਵਿਚ 10-10 ਮੈਂਬਰੀ ਕਮੇਟੀਆਂ ਦਾ ਗਠਨ ਕੀਤਾ ਜਾਵੇ ਤਾਂ ਜੋ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਵਰਕਰਾਂ ਦੀ ਮਿਹਨਤ ਸਦਕਾ 2027 ਦੀਆਂ ਚੋਣਾਂ ਦੌਰਾਨ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ। ਉਨ੍ਹਾਂ ਸਮੂਹ ਵਰਕਰਾਂ ਨੂੰ ਤਕੜੇ ਹੋ ਕੇ ਤੇ ਪੂਰੀ ਤਨਦੇਹੀ ਨਾਲ ਚੋਣ ਤਿਆਰੀਆਂ ਵਿਚ ਜੁੱਟ ਜਾਣ ਦਾ ਸੱਦਾ ਦਿੱਤਾ। ਇਸ ਮੌਕੇ ਆਮ ਆਦਮੀ ਦੀ ਸਰਕਾਰ ਨੂੰ ਘੇਰਦਿਆਂ ਸਾ. ਵਿਧਾਇਕ ਲੋਧੀਨੰਗਲ ਨੇ ਕਿਹਾ ਕਿ ਮੌਜ਼ੂਦਾ ਸ਼ਾਸਨ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਗੈਂਗਸਟਰਵਾਦ ਤੋਂ ਇਲਾਵਾ ਸੂਬੇ ਵਿਚ ਲੁੱਟਾਂ-ਖੋਹਾਂ, ਫ਼ਿਰੌਤੀਆਂ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ ਅਤੇ ਨਸ਼ਾ ਵੀ ਲੋੜ ਤੋਂ ਵੱਧ ਵਿਕ ਰਿਹਾ ਹੈ, ਜਿਸ ਕਾਰਨ ਆਮ ਲੋਕ ਤੇ ਵਪਾਰੀ ਵਰਗ ਬਹੁਤ ਜ਼ਿਆਦਾ ਪ੍ਰੇਸ਼ਾਨ ਹੈ। ਪਛਾਣ ਪੱਤਰਾਂ ਤੇ ਵੋਟਿੰਗ ਪ੍ਰਣਾਲੀ ’ਤੇ ਸਵਾਲ ਬੈਠਕ ਦੇ ਅੰਤ ਵਿਚ ਉਨ੍ਹਾਂ ਵੋਟਿੰਗ ਪ੍ਰਣਾਲੀ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਵਿਚ ਹਰ ਸਰਕਾਰੀ ਅਤੇ ਗੈਰ-ਸਰਕਾਰੀ ਕੰਮ ਲਈ ਆਧਾਰ ਕਾਰਡ ਨੂੰ ਮੁੱਖ ਪਛਾਣ ਪੱਤਰ ਮੰਨਿਆਂ ਜਾਂਦਾ ਹੈ, ਤਾਂ ਵੋਟਾਂ ਪਾਉਣ ਦੇ ਸਮੇਂ ਇਸ ਦੀ ਵਰਤੋਂ ਨੂੰ ਲੈ ਕੇ ਵੱਖਰੇ ਨਿਯਮ ਕਿਉਂ ਰੱਖੇ ਜਾਂਦੇ ਹਨ। ਇਸ ਮੌਕੇ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਮਾਸਟਰ ਸੁੱਚਾ ਸਿੰਘ ਰੰਧਾਵਾ, ਮਨਦੀਪ ਸਿੰਘ ਪ੍ਰਿੰਸ, ਸਾ. ਪ੍ਰਧਾਨ ਲਖਵਿੰਦਰ ਸਿੰਘ ਬੱਲ, ਹਰਦਵਿੰਦਰ ਸਿੰਘ ਮਿੰਟੂ ਭੱਟੀਆ, ਗੁਰਜਿੰਦਰ ਸਿੰਘ ਮੱਲੀ, ਨਰਿੰਦਰ ਸਿੰਘ ਮਿੰਟਾ ਰੰਧਾਵਾ, ਸਵਰਨਜੀਤ ਸਿੰਘ ਰੰਧਾਵਾ, ਮਨਜਿੰਦਰ ਸਿੰਘ ਰਾਣਾ ਭਿੰਡਰ, ਸਾ. ਸਰਪੰਚ ਮਾਸਟਰ ਤਰਸੇਮ ਸਿੰਘ ਰੰਧਾਵਾ, ਸਾ. ਸਰਪੰਚ ਜਸਵੰਤ ਸਿੰਘ ਅਜਨਾਲਾ ਰੋਡ, ਸੁਖਦੇਵ ਸਿੰਘ ਹਵੇਲੀਆਂ, ਕਸ਼ਮੀਰ ਸਿੰਘ ਪੰਨੂੰ, ਸੁਖਦੇਵ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਗਿੱਲ ਨੂੰ ਉਪ ਚੇਅਰਮੈਨ ਸੰਧੂ ਨੇ ਸਨਮਾਨਿਤ ਕੀਤਾ ਅਗਲੀ ਖ਼ਬਰ ਛੱਪੜ ਦੀ ਸੰਭਾਲ ਲਈ ਲੱਖਾਂ ਦੀ ਲਾਗਤ ਨਾਲ ਬਣਾਏ ਚੁਬੱਚੇ ਅਤੇ ਮੋਟਰ ਨੂੰ ਨੁਕਸਾਨ ਪਹੁੰਚਾਇਆ ਧਿਆਨਪੁਰ ਦੇ ਸਰਪੰਚ ਨੇ ਕੀਤ...
Ad Position 24