ਗੁਰੂ ਨਾਨਕ ਕਾਲਜ ਬਟਾਲਾ ਵਿਖੇ ਕਾਮਰਸ ਵਿਭਾਗ ਵਲੋ ਡਿਬੇਟ ਮੁਕਾਬਲਾ ਕਰਵਾਇਆ
ਬਟਾਲਾ, 24 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਵਿਖੇ ਵਿਦਿਆਰਥੀਆਂ ਦੇ ਬੌਧਿਕ ਵਿਕਾਸ, ਤਰਕਸ਼ੀਲ ਸੋਚ ਤੇ ਸੰਚਾਰ ਹੁਨਰਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਡਿਬੇਟ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ’ਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਦਿੱਤੇ ਗਏ ਵਿਸ਼ੇ ’ਤੇ ਆਪਣੇ ਵਿਚਾਰ ਤਰਕਪੂਰਨ ਢੰਗ ਨਾਲ ਪੇਸ਼ ਕੀਤੇ।
ਬਟਾਲਾ, 24 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਵਿਖੇ ਵਿਦਿਆਰਥੀਆਂ ਦੇ ਬੌਧਿਕ ਵਿਕਾਸ, ਤਰਕਸ਼ੀਲ ਸੋਚ ਤੇ ਸੰਚਾਰ ਹੁਨਰਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਡਿਬੇਟ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ’ਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਦਿੱਤੇ ਗਏ ਵਿਸ਼ੇ ’ਤੇ ਆਪਣੇ ਵਿਚਾਰ ਤਰਕਪੂਰਨ ਢੰਗ ਨਾਲ ਪੇਸ਼ ਕੀਤੇ। ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ’ਚ ਆਤਮ-ਵਿਸ਼ਵਾਸ, ਤਰਕਸ਼ੀਲ ਸੋਚ ਤੇ ਵਿਚਾਰ ਪ੍ਰਗਟਾਉਣ ਦੀ ਯੋਗਤਾ ਵਿਕਸਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਉਦੇਸ਼ ਕੇਵਲ ਪਾਠਕ੍ਰਮ ਤੱਕ ਸੀਮਤ ਨਹੀਂ, ਸਗੋਂ ਵਿਦਿਆਰਥੀਆਂ ਨੂੰ ਸਮਾਜਿਕ ਤੇ ਸਮਕਾਲੀ ਮੁੱਦਿਆਂ ਪ੍ਰਤੀ ਜਾਗਰੂਕ ਕਰਨਾ ਤੇ ਉਨ੍ਹਾਂ ਵਿਚ ਸਿਹਤਮੰਦ ਵਿਚਾਰ-ਵਟਾਂਦਰੇ ਦੀ ਭਾਵਨਾ ਪੈਦਾ ਕਰਨਾ ਵੀ ਹੈ। ਮੁਕਾਬਲੇ ’ਚ ਤਰਨਪ੍ਰੀਤ ਕੌਰ ਨੇ ਪਹਿਲਾ, ਪ੍ਰਭਜੋਤ ਕੌਰ ਨੇ ਦੂਜਾ ਤੇ ਜਸ਼ਨਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਨੇ ਵਿਸ਼ੇ ਦੇ ਹੱਕ ਅਤੇ ਵਿਰੋਧ ਵਿਚ ਆਪਣੇ ਵਿਚਾਰ ਪੇਸ਼ ਕਰਦਿਆਂ ਤੱਥਾਂ, ਤਰਕਾਂ ਤੇ ਢੁਕਵੀਆਂ ਉਦਾਹਰਨਾਂ ਦਾ ਸਹਾਰਾ ਲਿਆ। ਜੱਜਾਂ ਵਲੋਂ ਵਿਦਿਆਰਥੀਆਂ ਦੀ ਦਲੀਲ, ਪੇਸ਼ਕਾਰੀ, ਭਾਸ਼ਾ, ਵਿਸ਼ੇ ਦੀ ਸਮਝ ਤੇ ਤਰਕਸ਼ੀਲਤਾ ਦੇ ਆਧਾਰ ’ਤੇ ਮੁਲਾਂਕਣ ਕੀਤਾ ਗਿਆ। ਇਸ ਮੌਕੇ ਪ੍ਰੋ. ਰਾਜਬੀਰ ਕੌਰ ਮੁਖੀ ਕਾਮਰਸ ਵਿਭਾਗ, ਪ੍ਰੋ. ਸ਼ੁਭਦੀਪ ਕੌਰ, ਪ੍ਰੋ. ਨਰਿੰਦਰ ਕੌਰ ਤੇ ਪ੍ਰੋ. ਅਮਨਦੀਪ ਕੌਰ ਵਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਸਾਰੇ ਭਾਗੀਦਾਰਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।