25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਯੂਨੀਵਰਸਲ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਵਿੱਦਿਅਕ ਪ੍ਰਦਰਸ਼ਨੀ ਨੇ ਬੱਚਿਆਂ ਦੀ ਸਿਰਜਣਾਤਮਕ ਉਡਾਣ ਨੂੰ ਦਿੱਤਾ ਮੰਚ

ਧਾਰੀਵਾਲ, 24 ਅਗਸਤ (ਸਵਰਨ ਸਿੰਘ)-ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲੇਹਲ ਵਿਖੇ ਮਾਪੇ-ਅਧਿਆਪਕ ਮਿਲਣੀ ਦੇ ਨਾਲ-ਨਾਲ ਇਕ ਸ਼ਾਨਦਾਰ ਵਿੱਦਿਅਕ ਪ੍ਰਦਰਸ਼ਨੀ ਲਗਾਈ ਗਈ। ਪ੍ਰਦਰਸ਼ਨੀ ’ਚ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਦਿਲਚਸਪ ਤੇ ਗਿਆਨਵਰਧਕ ਮਾਡਲ ਪੇਸ਼ ਕਰਕੇ ਆਪਣੀ ਸਿਰਜਣਾਤਮਕ ਸੋਚ , ਕਲਾਤਮਕ ਕਾਬਲੀਅਤ ਤੇ ਵਿਗਿਆਨਕ ਦਿ੍ਸ਼ਟੀ ਦਾ ਬੇਮਿਸਾਲ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 25-08-2026
ਧਾਰੀਵਾਲ, 24 ਅਗਸਤ (ਸਵਰਨ ਸਿੰਘ)-ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲੇਹਲ ਵਿਖੇ ਮਾਪੇ-ਅਧਿਆਪਕ ਮਿਲਣੀ ਦੇ ਨਾਲ-ਨਾਲ ਇਕ ਸ਼ਾਨਦਾਰ ਵਿੱਦਿਅਕ ਪ੍ਰਦਰਸ਼ਨੀ ਲਗਾਈ ਗਈ। ਪ੍ਰਦਰਸ਼ਨੀ ’ਚ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਦਿਲਚਸਪ ਤੇ ਗਿਆਨਵਰਧਕ ਮਾਡਲ ਪੇਸ਼ ਕਰਕੇ ਆਪਣੀ ਸਿਰਜਣਾਤਮਕ ਸੋਚ , ਕਲਾਤਮਕ ਕਾਬਲੀਅਤ ਤੇ ਵਿਗਿਆਨਕ ਦਿ੍ਸ਼ਟੀ ਦਾ ਬੇਮਿਸਾਲ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨੀ ’ਚ ਲੱਗਾ ਹਰ ਮਾਡਲ ਸਿਰਫ ਇਕ ਮਾਡਲ ਨਹੀਂ, ਸਗੋਂ ਬੱਚਿਆਂ ਦੀ ਮਿਹਨਤ, ਸੋਚ, ਕਲਪਨਾ ਤੇ ਸਿੱਖਣ ਦੀ ਲਗਨ ਦੀ ਜੀਵੰਤ ਤਸਵੀਰ ਬਣ ਕੇ ਸਾਹਮਣੇ ਆਇਆ। ਵਿਦਿਆਰਥੀਆਂ ਵਲੋਂ ਮਾਡਲਾਂ ਨੂੰ ਤਿਆਰ ਕਰਨ ’ਚ ਕੀਤੀ ਗਈ ਮਿਹਨਤ ਉਨ੍ਹਾਂ ਦੀ ਪੇਸ਼ਕਾਰੀ ਦੇ ਹਰ ਪੱਖ ਵਿਚ ਸਪੱਸ਼ਟ ਨਜ਼ਰ ਆਈ। ਮਾਪਿਆਂ ਤੇ ਆਏ ਮਹਿਮਾਨਾਂ ਨੇ ਬੱਚਿਆਂ ਦੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਪ੍ਰਦਰਸ਼ਨੀ ਮੌਕੇ ਮੁੱਖ ਮਹਿਮਾਨ ਵਜੋਂ ਰਾਜਦੀਪ ਕੌਰ ਐਮ.ਆਈ.ਐਸ. ਕੋਆਰਡੀਨੇਟਰ ਬਲਾਕ ਧਾਰੀਵਾਲ ਨੇ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਮਾਡਲਾਂ ਦਾ ਜਾਇਜ਼ਾ ਲੈਂਦਿਆਂ ਬੱਚਿਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀ ਸਿਰਜਣਾਤਮਕਤਾ ਤੇ ਮਿਹਨਤ ਦੀ ਪ੍ਰਸ਼ੰਸਾ ਕੀਤੀ। ਸਕੂਲ ਪ੍ਰਬੰਧਕ ਡਾ. ਸਰਬਜੀਤ ਸਿੰਘ ਛੀਨਾ ਤੇ ਪਿ੍ੰਸੀਪਲ ਜਤਿੰਦਰ ਕੌਰ ਸੋਹਲ ਨੇ ਵੀ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਵਿਖੇ ਵੋਟਰ ਜਾਗਰੂਕਤਾ ਰਜਿਸਟ੍ਰੇਸ਼ਨ ਕੈਂਪ ਦਾ ਆਗਾਜ਼ ਅਗਲੀ ਖ਼ਬਰ ਜਥੇਦਾਰ ਜੌਲੀ ਕਾਲਾ ਅਫਗਾਨਾ ਦੇ ਪਿਤਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਬਾਜਵਾ, ਲੋਧੀਨੰਗਲ, ਕਾਹਲੋਂ, ਸ਼...
Ad Position 24