ਪਿੰਡ ਰਾਮਪੁਰ ਦੇ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ- ਸਰਪੰਚ ਕੈਪਟਨ ਨਰਿੰਦਰ ਸਿੰਘ
ਕਾਦੀਆ, 24 ਅਗਸਤ (ਹਰਦੀਪ ਸਿੰਘ ਸੰਧੂ)-ਹਲਕਾ ਬਟਾਲਾ ਦੇ ਪਿੰਡ ਰਾਮਪੁਰ ’ਚ ਵਿਕਾਸ ਕਾਰਜ ਲਗਾਤਾਰ ਜੰਗੀ ਪੱਧਰ ’ਤੇ ਜਾਰੀ ਹਨ। ਪਿੰਡ ਵਿਚ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਕਾਦੀਆ, 24 ਅਗਸਤ (ਹਰਦੀਪ ਸਿੰਘ ਸੰਧੂ)-ਹਲਕਾ ਬਟਾਲਾ ਦੇ ਪਿੰਡ ਰਾਮਪੁਰ ’ਚ ਵਿਕਾਸ ਕਾਰਜ ਲਗਾਤਾਰ ਜੰਗੀ ਪੱਧਰ ’ਤੇ ਜਾਰੀ ਹਨ। ਪਿੰਡ ਵਿਚ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਕੈਪਟਨ ਨਰਿੰਦਰ ਸਿੰਘ ਸ਼ਮਸ਼ੇਰ ਸਿੰਘ ਮੀਡੀਆ ਕੋਆਡੀਨੇਟਰ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਲਈ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਪਿੰਡ ਵਾਸੀਆਂ ਦੀਆਂ ਜਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਤੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਵਿਧਾਇਕ ਕਲਸੀ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਲਈ ਸਮੂਹ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਧੰਨਵਾਦ ਕੀਤਾ। ਸਰਪੰਚ ਕੈਪਟਨ ਨਰਿੰਦਰ ਸਿੰਘ ਨੇ ਕਿਹਾ ਕਿ ਪਿੰਡ ਦੇ ਵਿਕਾਸ ਲਈ ਪੰਚਾਇਤ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਤੇ ਆਉਣ ਵਾਲੇ ਸਮੇਂ ਵਿਚ ਵੀ ਪਿੰਡ ਨੂੰ ਹੋਰ ਬਿਹਤਰ ਬਣਾਉਣ ਲਈ ਵਿਕਾਸ ਕਾਰਜ ਜਾਰੀ ਰੱਖੇ ਜਾਣਗੇ। ਇਸ ਮੌਕੇ ਪੰਚ ਮਾ . ਮਹਿੰਦਰ ਸਿੰਘ, ਪੰਚ ਬਾਬਾ ਨਸੀਬ ਸਿੰਘ, ਪੰਚ ਅਰੂਪ ਸਿੰਘ, ਪੰਚ ਬਲਵਿੰਦਰ ਸਿੰਘ ਬਿੱਲਾ, ਸਕੱਤਰ ਸਿੰਘ, ਦਲਜੀਤ ਸਿੰਘ, ਅਰਜਨ ਸਿੰਘ, ਵਰਿੰਦਰ ਸਿੰਘ, ਗੁਰਮੀਤ ਸਿੰਘ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।