25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਪੰਡਤ ਮੋਹਨ ਲਾਲ ਕਾਲਜ ਦੀ ਸਾਬਕਾ ਵਿਦਿਆਰਥਣ ਦੀ ਹਵਾਈ ਸੈਨਾ ’ਚ ਚੋਣ

ਫ਼ਤਹਿਗੜ੍ਹ ਚੂੜੀਆਂ, 24 ਅਗਸਤ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 25-08-2026
ਫ਼ਤਹਿਗੜ੍ਹ ਚੂੜੀਆਂ, 24 ਅਗਸਤ (ਐੱਮ.ਐੱਸ. ਫੁੱਲ)-ਪੰਡਤ ਮੋਹਨ ਲਾਲ ਐੱਸ.ਡੀ. ਕਾਲਜ ਫਾਰ ਗਰਲਜ਼ ਫ਼ਤਹਿਗੜ੍ਹ ਚੂੜੀਆਂ ਲਈ ਇਹ ਬਹੁਤ ਮਾਣ ਤੇ ਖੁਸ਼ੀ ਦਾ ਮੌਕਾ ਹੈ ਕਿ ਕਾਲਜ ਦੀ ਸਾਬਕਾ ਮਿਹਨਤੀ ਵਿਦਿਆਰਥਣ ਸੁਖਬੀਰ ਕੌਰ ਦੀ ਭਾਰਤੀ ਹਵਾਈ ਸੈਨਾ ਵਿਚ ਚੋਣ ਹੋਈ ਹੈ। ਇਸ ਉਪਲਬਧੀ ਦੇ ਸਨਮਾਨ ’ਚ ਕਾਲਜ ਪ੍ਰਿੰਸੀਪਲ ਡਾ. ਮ੍ਰਿਣਾਲ ਗੁਪਤਾ ਨੇ ਸੁਖਬੀਰ ਕੌਰ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਉਸ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਆਪਣੇ ਸੰਬੋਧਨ ਵਿਚ ਡਾ. ਮ੍ਰਿਣਾਲ ਗੁਪਤਾ ਨੇ ਕਿਹਾ ਕਿ ਸੁਖਬੀਰ ਦੀ ਇਹ ਸਫ਼ਲਤਾ ਉਸ ਦੀ ਲਗਨ, ਮਿਹਨਤ ਤੇ ਦੇਸ਼ ਸੇਵਾ ਦੇ ਜਜ਼ਬੇ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਵਰਗੀਆਂ ਵਿਦਿਆਰਥਣਾਂ ਹੋਰ ਕੁੜੀਆਂ ਲਈ ਪ੍ਰੇਰਨਾ ਸਰੋਤ ਬਣਨਗੀਆਂ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰਨਗੀਆਂ। ਇਸ ਮੌਕੇ ’ਤੇ ਫੈਕਲਟੀ ਮੈਂਬਰਾਂ ਤੇ ਵਿਦਿਆਰਥੀਆਂ ਨੇ ਵੀ ਸੁਖਬੀਰ ਨੂੰ ਵਧਾਈ ਦਿੱਤੀ ਤੇ ਉਸ ਦੇ ਭਾਰਤੀ ਹਵਾਈ ਸੈਨਾ ਵਿਚ ਸਫ਼ਲ ਕੈਰੀਅਰ ਦੀ ਕਾਮਨਾ ਕੀਤੀ। ਕਾਲਜ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਰਾਸ਼ਟਰ ਸੇਵਾ ਵੱਲ ਅੱਗੇ ਆਉਣ ਲਈ ਪ੍ਰੇਰਿਤ ਕਰਨ ਦਾ ਸੰਕਲਪ ਵੀ ਦੁਹਰਾਇਆ। ਸਮੁੱਚੇ ਕਾਲਜ ਪਰਿਵਾਰ ਨੇ ਸੁਖਬੀਰ ਕੌਰ ਅਤੇ ਉਸ ਦੇ ਮਾਪਿਆਂ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਕਾਦੀਆਂ ਦਾ ਬੀ.ਏ/ ਬੀ.ਐੱਸ.ਸੀ/ ਬੀ.ਕਾਮ ਦਾ ਨਤੀਜਾ ਰਿਹਾ ਸ਼ਾਨਦਾਰ ਕਾਲਜ ਦੀਆਂ 5 ਵਿਦਿਆਰਥਣਾਂ ਨੇ ਯੂ... ਅਗਲੀ ਖ਼ਬਰ ਪਿੰਡ ਰਾਮਪੁਰ ਦੇ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ- ਸਰਪੰਚ ਕੈਪਟਨ ਨਰਿੰਦਰ ਸਿੰਘ
Ad Position 24