24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਜੀ.ਐੱਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ ਵਿਖੇ ਸੱਭਿਆਚਾਰਕ ਸਮਾਗਮ

ਕੋਟਲੀ ਸੂਰਤ ਮੱਲ੍ਹੀ 24 ਅਗਸਤ (ਕੁਲਦੀਪ ਸਿੰਘ ਨਾਗਰਾ)-ਜੀ. ਐੱਸ.

Ad Position 21
No active advertisement
ਅਜੀਤ ਡੈਸਕ 25-08-2026
ਕੋਟਲੀ ਸੂਰਤ ਮੱਲ੍ਹੀ 24 ਅਗਸਤ (ਕੁਲਦੀਪ ਸਿੰਘ ਨਾਗਰਾ)-ਜੀ.ਐੱਸ.ਇੰਟਰਨੈਸ਼ਨਲ ਸੀਨੀ. ਸੈਕੰ. ਪਬਲਿਕ ਸਕੂਲ ਭਗਵਾਨਪੁਰ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਿੰਸੀਪਲ ਸੋਨੀਆ ਮਹਾਜਨ ਨੇ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਵਲੋਂ ਵਿਦਿਆਰਥਣਾਂ ਨੇ ਗਿੱਧਾ, ਭੰਗੜਾ, ਪੰਜਾਬੀ ਲੋਕ ਗੀਤ ਤੇ ਬੋਲੀਆਂ ਪੇਸ਼ਕਾਰੀ ਕੀਤੀ। ਇਸ ਮੌਕੇ ਨਰਸਰੀ ਤੇ ਐਲ.ਕੇ.ਜੀ. ਦੀਆਂ ਨੰਨ੍ਹੀਆਂ ਬੱਚੀਆਂ ਲਈ ਵਿਸ਼ੇਸ਼ ਤੌਰ ’ਤੇ ਮਹਿੰਦੀ ਤੇ ਚੂੜੀਆਂ ਦੇ ਸਟਾਲ ਲਗਾਏ ਗਏ ਜੋ ਬੱਚੀਆਂ ਨੇ ਬੜੇ ਉਤਸ਼ਾਹ ਨਾਲ ਮਹਿੰਦੀ ਲਗਵਾਈ ਤੇ ਰੰਗ-ਬਿਰੰਗੀਆਂ ਚੂੜੀਆਂ ਪਹਿਨ ਕੇ ਤੀਆਂ ਦੇ ਤਿਉਹਾਰ ਦੀ ਖੁਸ਼ੀ ਨੂੰ ਹੋਰ ਵਧਾਇਆ। ਚੇਅਰਪਰਸਨ ਬਲਜਿੰਦਰ ਕੌਰ ਅਤੇ ਮੈਡਮ ਰਾਜਬੀਰ ਕੌਰ ਵਿਸ਼ੇਸ਼ ਤੌਰ ’ਤੇ ਨੰਨ੍ਹੀਆਂ ਬੱਚੀਆਂ ਨੂੰ ਮਹਿੰਦੀ ਲਗਾਉਣ ਤੇ ਚੂੜੀਆਂ ਪਹਿਨਾਉਣ ਲਈ ਪਹੁੰਚੇ। ਸਕੂਲ ਪ੍ਰਿੰਸੀਪਲ ਸੋਨੀਆ ਮਹਾਜਨ, ਡਾਇਰੈਕਟਰ ਅਯੋਧ ਸਿੰਘ, ਐੱਮ.ਡੀ ਹਰਦਿਆਲ ਸਿੰਘ, ਚੇਅਰਪਰਸਨ ਬਲਜਿੰਦਰ ਕੌਰ ਤੇ ਸਮੂਹ ਸਟਾਫ਼ ਨੇ ਵਿਦਿਆਰਥਣਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ, ਵਿਰਸੇ ਤੇ ਰਵਾਇਤੀ ਕਦਰਾਂ-ਕੀਮਤਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਮੋਰਚੇ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਦੀ ਗੁਰਦਾਸਪੁਰ ਵਿਖੇ ਮੀਟਿੰਗ * ਪਿੰਡ-ਪਿੰਡ ਰੈਲੀਆਂ ਤੇ ਨੁੱਕੜ... ਅਗਲੀ ਖ਼ਬਰ ਵਿਆਹ ਪੁਰਬ ਸੰਬੰਧੀ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਮੀਟਿੰਗ ਅੱਜ : ਜਥੇਦਾਰ ਗੋਰਾ ਮਹਾਨ ਨਗਰ ਕੀਰਤਨ ਸੰਬੰਧੀ ਉਲੀ...
Ad Position 24