ਚੰਡੀਗੜ੍ਹ ਮੋਰਚੇ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਦੀ ਗੁਰਦਾਸਪੁਰ ਵਿਖੇ ਮੀਟਿੰਗ
* ਪਿੰਡ-ਪਿੰਡ ਰੈਲੀਆਂ ਤੇ ਨੁੱਕੜ ਮੀਟਿੰਗਾਂ ਕਰਨ ਦਾ ਐਲਾਨ
ਗੁਰਦਾਸਪੁਰ, 24 ਅਗਸਤ (ਗੁਰਪ੍ਰਤਾਪ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਮੋਰਚੇ ਦੀ ਤਿਆਰੀ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਤਰਲੋਕ ਸਿੰਘ ਬਹਿਰਾਮਪੁਰ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਉਪਰੰਤ ਸੂਬਾ ਮੀਤ ਪ੍ਰਧਾਨ ਸਤਬੀਰ ਸਿੰਘ ਸੁਲਤਾਨੀ ਨੇ ਦੱਸਿਆ ਕਿ ਇਹ ਮੋਰਚਾ ਪੰਜਾਬ ਦੇ ਹੱਕਾਂ ਅਤੇ ਕਿਸਾਨੀ ਮੰਗਾਂ ਲਈ ਲਗਾਇਆ ਜਾ ਰਿਹਾ ਹੈ ।
ਗੁਰਦਾਸਪੁਰ, 24 ਅਗਸਤ (ਗੁਰਪ੍ਰਤਾਪ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਮੋਰਚੇ ਦੀ ਤਿਆਰੀ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਤਰਲੋਕ ਸਿੰਘ ਬਹਿਰਾਮਪੁਰ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਉਪਰੰਤ ਸੂਬਾ ਮੀਤ ਪ੍ਰਧਾਨ ਸਤਬੀਰ ਸਿੰਘ ਸੁਲਤਾਨੀ ਨੇ ਦੱਸਿਆ ਕਿ ਇਹ ਮੋਰਚਾ ਪੰਜਾਬ ਦੇ ਹੱਕਾਂ ਅਤੇ ਕਿਸਾਨੀ ਮੰਗਾਂ ਲਈ ਲਗਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਇਸ ਮੋਰਚੇ ’ਚ ਬੀ.ਬੀ.ਐਮ.ਬੀ. ਵਿਚ ਪੰਜਾਬ ਦੀ ਸਥਾਈ ਮੈਂਬਰਸ਼ਿਪ ਬਹਾਲ ਕਰਨਾ, ਦਰਿਆਈ ਪਾਣੀਆਂ ਦਾ ਮਸਲਾ ਰਿਪੇਰੀਅਨ ਸਿਧਾਂਤ ਮੁਤਾਬਿਕ ਹੱਲ ਕਰਨਾ, ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78-79-80, ਡੈਮ ਸੇਫਟੀ ਐਕਟ ਤੇ ਜਲ ਪ੍ਰਦੂਸ਼ਣ ਸੋਧ ਐਕਟ 2024 ਰੱਦ ਕਰਨਾ, ਸੀ2+ 50 ਫੀਸਦੀ ਫਾਰਮੂਲੇ ਨਾਲ ਸਾਰੀਆਂ ਫ਼ਸਲਾਂ, ਫਲਾਂ, ਸਬਜ਼ੀਆਂ ਅਤੇ ਬਾਸਮਤੀ ਦੀ ਖ਼ਰੀਦ ਨੂੰ ਐਮ.ਐਸ.ਪੀ. ਦੀ ਕਾਨੂੰਨੀ ਗਰੰਟੀ ਦੇਣਾ, ਵਪਾਰ ਲਈ ਅਟਾਰੀ-ਵਾਹਘਾ ਤੇ ਹੁਸੈਨੀਵਾਲਾ ਲਾਂਘੇ ਖੋਲ੍ਹਣਾ ਤੇ ਸਰਹੱਦੀ ਖੇਤਰ ਦੇ ਆਬਾਦਕਾਰਾਂ ਤੇ ਕਿਸਾਨਾਂ ਨੂੰ ਉਨ੍ਹਾਂ ਦੇ ਬਣਦੇ ਦੇਣਾ ਆਦਿ ਮੁੱਖ ਮੰਗਾਂ ਹੋਣਗੀਆਂ । ਜ਼ਿਲ੍ਹਾ ਸਕੱਤਰ ਅਨੋਖ ਸਿੰਘ ਘੋੜੇਵਾਹ ਨੇ ਦੱਸਿਆ ਕਿ ਕਿਸਾਨਾਂ ਨੂੰ ਚੰਡੀਗੜ੍ਹ ਮੋਰਚੇ ’ਚ ਵੱਡੀ ਗਿਣਤੀ ‘ਚ ਸ਼ਾਮਿਲ ਕਰਨ ਲਈ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਵਿਚ ਨੁੱਕੜ ਮੀਟਿੰਗਾਂ, ਰੈਲੀਆਂ ਤੇ ਮਾਰਚ ਕੀਤੇ ਜਾਣਗੇ । ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਜ਼ਿਲ੍ਹਾ ਗੁਰਦਾਸਪੁਰ ਤੋਂ ਕਿਸਾਨਾਂ ਦਾ ਵੱਡਾ ਕਾਫ਼ਲਾ ਚੰਡੀਗੜ੍ਹ ਕੂਚ ਕਰੇਗਾ । ਇਸ ਮੌਕੇ ਵਿੱਤ ਸਕੱਤਰ ਅਜੀਤ ਸਿੰਘ ਮੱਲ੍ਹੀਆਂ, ਮਨਜੀਤ ਸਿੰਘ ਖੁਸ਼ਹਾਲਪੁਰ ਅਤੇ ਜਰਨੈਲ ਸਿੰਘ ਝਬਕਰਾ ਸਮੇਤ ਹੋਰ ਆਗੂ ਵੀ ਮੌਜੂਦ ਸਨ ।