ਗੋਲਡਨ ਗਰੁੱਪ ਵਿਖੇ ਨਵੇਂ ਵਿਦਿਆਰਥੀਆਂ ਲਈ ਇੰਡਕਸ਼ਨ ਸਮਾਗਮ ਕਰਵਾਇਆ
ਗੁਰਦਾਸਪੁਰ, 24 ਅਗਸਤ (ਪੰਕਜ ਸ਼ਰਮਾ)-ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਇੰਡਕਸ਼ਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਚੇਅਰਮੈਨ ਡਾ: ਮੋਹਿਤ ਮਹਾਜਨ, ਚੀਫ਼ ਐਡਮਿਨਿਸਟ੍ਰੇਟਰ ਟੀ.
ਗੁਰਦਾਸਪੁਰ, 24 ਅਗਸਤ (ਪੰਕਜ ਸ਼ਰਮਾ)-ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਇੰਡਕਸ਼ਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਚੇਅਰਮੈਨ ਡਾ: ਮੋਹਿਤ ਮਹਾਜਨ, ਚੀਫ਼ ਐਡਮਿਨਿਸਟ੍ਰੇਟਰ ਟੀ.ਆਰ ਸ਼ਰਮਾ, ਚੀਫ਼ ਮੈਨੇਜਿੰਗ ਡਾਇਰੈਕਟਰ ਡਾ: ਰਾਘਵ ਮਹਾਜਨ, ਮੈਨੇਜਿੰਗ ਡਾਇਰੈਕਟਰ ਵਿਨਾਇਕ ਮਹਾਜਨ ਤੋਂ ਇਲਾਵਾ ਪ੍ਰਿੰਸੀਪਲ, ਡੀਨ, ਐਚ.ਓ.ਡੀਜ਼ ਤੇ ਫੈਕਲਟੀ ਮੈਂਬਰ ਮੌਜੂਦ ਸਨ। ਪ੍ਰੋਗਰਾਮ ਦੀ ਸ਼ੁਰੂਆਤ ਜੋਤੀ ਜਗਾਉਣ ਨਾਲ ਕੀਤੀ ਗਈ। ਇਸ ਦੌਰਾਨ ਨਵੇਂ ਵਿਦਿਆਰਥੀਆਂ ਨੂੰ ਕਾਲਜ ਦੇ ਨਿਯਮਾਂ, ਅਨੁਸ਼ਾਸਨ, ਪੜ੍ਹਾਈ ਤੇ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਸਬੰਧੀ ਜਾਣਕਾਰੀ ਦਿੱਤੀ ਗਈ। ਚੀਫ਼ ਮੈਨੇਜਿੰਗ ਡਾਇਰੈਕਟਰ ਡਾ: ਰਾਘਵ ਮਹਾਜਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੋਲਡਨ ਗਰੁੱਪ ਵਿਖੇ ਉਨ੍ਹਾਂ ਦੇ ਅਕਾਦਮਿਕ ਵਿਕਾਸ ਦੇ ਨਾਲ-ਨਾਲ ਬੌਧਿਕ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਹਰ ਉਹ ਸਹੂਲਤ ਮੁਹੱਈਆ ਕਰਵਾਈ ਜਾਵੇਗੀ, ਜਿਸ ਨਾਲ ਉਹ ਆਪਣੇ ਭਵਿੱਖ ਨੂੰ ਬਿਹਤਰ ਬਣਾ ਸਕਣ। ਕਾਲਜ ਦੇ ਪ੍ਰਿੰਸੀਪਲ ਡਾ:ਆਰ.ਸੀ ਗੰਗਵਾਰ, ਡਾ: ਨਿਧੀ ਮਹਾਜਨ ਤੇ ਡਾ: ਦਿਲਜੀਤ ਮਸੀਹ ਨੇ ਵਿਦਿਆਰਥੀਆਂ ਦਾ ਹੌਂਸਲਾ ਵਧਾਉਂਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇੰਡਕਸ਼ਨ ਪ੍ਰੋਗਰਾਮ ਦਾ ਮੁੱਖ ਉਦੇਸ਼ ਨਵੇਂ ਵਿਦਿਆਰਥੀਆਂ ਨੂੰ ਕਾਲਜ ਦੇ ਵਾਤਾਵਰਨ, ਨਿਯਮਾਂ ਤੇ ਵੱਖ-ਵੱਖ ਗਤੀਵਿਧੀਆਂ ਨਾਲ ਜਾਣੂ ਕਰਵਾਉਣਾ ਤੇ ਉਨ੍ਹਾਂ ਦੇ ਨਵੇਂ ਅਕਾਦਮਿਕ ਸਫ਼ਰ ਦੀ ਚੰਗੀ ਸ਼ੁਰੂਆਤ ਕਰਵਾਉਣਾ ਸੀ। ਇਸ ਮੌਕੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਨਾਚ ਪੇਸ਼ ਕੀਤਾ ਗਿਆ, ਜਿਸ ਨੇ ਪ੍ਰੋਗਰਾਮ ਨੂੰ ਹੋਰ ਮਨੋਰੰਜਕ ਬਣਾ ਦਿੱਤਾ।