ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਗੁਰਦਾਸਪੁਰ ਵਿਖੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
* ਅਨੁਸੂਚਿਤ ਜਾਤੀ ਵਰਗ ਦੀ ਭਲਾਈ ਤੇ ਨਿਆਂ ਲਈ ਕਮਿਸ਼ਨ ਵਚਨਬੱਧ-ਚੇਅਰਮੈਨ
ਗੁਰਦਾਸਪੁਰ, 24 ਅਗਸਤ (ਚੱਕਰਾਜਾ)-ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅੱਜ ਗੁਰਦਾਸਪੁਰ ਵਿਖੇ ਪਹੁੰਚੇ ਤੇ ਖੁੱਲ੍ਹੇ ਦਰਬਾਰ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਗੁਰਸਿਮਰਨ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ), ਗੁਰਲਾਲ ਸ਼ੈਲਾ ਡਾਇਰੈਕਟਰ ਇੰਫੋਟੈੱਕ ਪੰਜਾਬ, ਦਵਿੰਦਰ ਚੌਧਰੀ, ਐਸ.
ਲ
ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਤੇ ਹਾਜ਼ਰ ਅਧਿਕਾਰੀ। ਤਸਵੀਰ: ਵਿਸ਼ਾਲ ਮੁੰਨਾ
25-08-2026
ਗੁਰਦਾਸਪੁਰ, 24 ਅਗਸਤ (ਚੱਕਰਾਜਾ)-ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅੱਜ ਗੁਰਦਾਸਪੁਰ ਵਿਖੇ ਪਹੁੰਚੇ ਤੇ ਖੁੱਲ੍ਹੇ ਦਰਬਾਰ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਗੁਰਸਿਮਰਨ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ), ਗੁਰਲਾਲ ਸ਼ੈਲਾ ਡਾਇਰੈਕਟਰ ਇੰਫੋਟੈੱਕ ਪੰਜਾਬ, ਦਵਿੰਦਰ ਚੌਧਰੀ, ਐਸ.ਪੀ.(ਡੀ), ਮੈਡਮ ਖੁਸ਼ਬੂ ਕੌਰ ਐੱਸ.ਪੀ (ਐੱਚ) ਬਟਾਲਾ ਸਮੇਤ ਸਮੂਹ ਐੱਸ.ਡੀ.ਐੱਮਜ਼ ਸਮੇਤ ਵੱਖ -ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੀ ਭਲਾਈ ਤੇ ਉਨ੍ਹਾਂ ਨੂੰ ਨਿਆਂ ਦੇਣ ਲਈ, ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਵਚਨਬੱਧ ਹੈ ਤੇ ਕਮਿਸ਼ਨ ਖੁਦ ਲੋਕਾਂ ਤੱਕ ਪਹੁੰਚ ਕਰਕੇ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਿਹਾ ਹੈ। ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਐਸ.ਸੀ ਕਮਿਸ਼ਨ ਕੋਲ ਵੱਖ-ਵੱਖ ਸ਼ਿਕਾਇਤਾਂ ਪਹੁੰਚੀਆਂ ਸਨ, ਉਨ੍ਹਾਂ ਵਿਚੋਂ ਕਾਫੀ ਸ਼ਿਕਾਇਤਾਂ ਦਾ ਹੱਲ ਕਰਵਾਇਆ ਹੈ ਤੇ ਪੈਂਡਿੰਗ ਸਮੱਸਿਆਵਾਂ ਨੂੰ ਜਲਦ ਹੱਲ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ ਹਨ। ਇਸ ਮੌਕੇ ਕੁਝ ਨਵੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਸੁਣ ਕੇ ਹੱਲ ਕੀਤਾ ਹੈ। ਇਸ ਤੋਂ ਪਹਿਲਾਂ ਲੋਕਾਂ ਵਲੋਂ ਕੀਤੀਆਂ ਸ਼ਿਕਾਇਤਾਂ ਸੁਣੀਆਂ ਗਈਆਂ, ਜਿਨ੍ਹਾਂ ਦਾ ਮੌਕੇ ’ਤੇ ਸਬੰਧਿਤ ਵਿਭਾਗਾਂ ਰਾਹੀਂ ਹੱਲ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵਲੋਂ ਮਾਣਯੋਗ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਵਲੋਂ ਜੋ ਹਦਾਇਤਾਂ ਕੀਤੀਆਂ ਹਨ, ਉਨ੍ਹਾਂ ਦੀ ਇੰਨ੍ਹ ਬਿੰਨ੍ਹ ਪਾਲਣਾ ਕੀਤੀ ਜਾਵੇਗੀ। ਗੁਰਦਾਸਪੁਰ ਪਹੁੰਚਣ ’ਤੇ ਪੰਜਾਬ ਪੁਲਿਸ ਵਲੋਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਚੇਅਰਮੈਨ ਰੁਪਿੰਦਰ ਸਿੰਘ ਰੋਮੀ, ਚੇਅਰਮੈਨ ਰਾਜੀਵ ਸ਼ਰਮਾ, ਐੱਸ.ਡੀ.ਐੱਮ ਅਸ਼ੋਕ ਕੁਮਾਰ, ਐੱਸ.ਡੀ.ਐੱਮ ਬਟਾਲਾ ਸਾਰੰਗਪ੍ਰੀਤ ਸਿੰਘ, ਐੱਸ.ਡੀ.ਐੱਮ ਦੀਨਾਨਗਰ ਗਗਨਦੀਪ ਸਿੰਘ, ਐੱਸ.ਡੀ.ਐੱਮ ਫਤਿਹਗੜ੍ਹ ਚੂੜੀਆਂ ਸੁਖਜਿੰਦਰ ਸਿੰਘ ਟਿਵਾਣਾ, ਰੋਬਨਜੀਤ ਕੌਰ, ਅਰਜਨ ਸਿੰਘ ਗਰੇਵਾਲ ਤਹਿਸੀਲਦਾਰ ਬਟਾਲਾ, ਡੀ.ਡੀ.ਪੀ.ਓ. ਹਰਪ੍ਰੀਤ ਸਿੰਘ, ਡਾ: ਸ਼ਾਹਬਾਜ ਸਿੰਘ ਚੀਮਾ ਮੁੱਖ ਖੇਤੀਬਾੜੀ ਅਫਸਰ, ਜ਼ਿਲ੍ਹਾ ਸਿੱਖਿਆ ਅਫਸਰ (ਸ) ਰਾਜੇਸ਼ ਕੁਮਾਰ ਸ਼ਰਮਾ, ਪਰਮਜੀਤ ਕੌਰ ਜ਼ਿਲ੍ਹਾ ਸਿੱਖਿਆ ਅਫਸਰ (ਪ) ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।