24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਬਟਾਲਾ ਫੋਕਲ ਪੁਆਇੰਟ ’ਚ ਭੇਦਭਰੀ ਹਾਲਕ ’ਚ ਨੌਜਵਾਨ ਦੀ ਲਾਸ਼ ਮਿਲੀ

ਬਟਾਲਾ, 24 ਅਗਸਤ (ਹਰਦੇਵ ਸਿੋਂਘ ਸੰਧੂ)- ਦੇਰ ਸ਼ਾਮ ਬਟਾਲਾ ਦੇ ਫੋਕਲ ਪੁਆਇੰਟ ਦੇ ਨੇੜੇ ਬਣੇ ਇਕ ਪਾਰਕ ’ਚ ਇਕ ਨੌਜਵਾਨ ਦੀ ਭੇਦਭਰੀ ਹਾਲਕ ’ਚ ਲਾਸ਼ ਮਿਲੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਵਲ ਲਾਇਨ ਦੀ ਪੁਲਿਸ ਮੌਕੇ ’ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਬਟਾਲਾ ਦੇ ਮੁਰਦਾ ਘਰ ’ ਚ ਰੱਖੀ ਗਈ ਹੈ।

Ad Position 21
No active advertisement
ਅਜੀਤ ਡੈਸਕ 25-08-2026
ਬਟਾਲਾ, 24 ਅਗਸਤ (ਹਰਦੇਵ ਸਿੋਂਘ ਸੰਧੂ)- ਦੇਰ ਸ਼ਾਮ ਬਟਾਲਾ ਦੇ ਫੋਕਲ ਪੁਆਇੰਟ ਦੇ ਨੇੜੇ ਬਣੇ ਇਕ ਪਾਰਕ ’ਚ ਇਕ ਨੌਜਵਾਨ ਦੀ ਭੇਦਭਰੀ ਹਾਲਕ ’ਚ ਲਾਸ਼ ਮਿਲੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਵਲ ਲਾਇਨ ਦੀ ਪੁਲਿਸ ਮੌਕੇ ’ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਬਟਾਲਾ ਦੇ ਮੁਰਦਾ ਘਰ ’ ਚ ਰੱਖੀ ਗਈ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਸਬ ਇੰਸਪੈਕਟਰ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਕੰਟਰੋਲ ਰੂਮ ’ਚੋਂ ਸੂਚਨਾ ਮਿਲੀ ਸੀ ਕਿ ਫੋਕਲ ਪੁਆਇੰਟ ਪਾਰਕ ਨਜ਼ਦੀਕ ਇਕ ਵਿਅਕਤੀ ਦੀ ਲਾਸ਼ ਪਈ ਹੈ। ਮੌਕੇ ’ਤੇ ਪਹੁੰਚ ਕੇ ਲਾਸ਼ ਦੀ ਜਾਂਚ ਕਰਨ ਉਪਰੰਤ ਆਸ ਪਾਸ ਤੋਂ ਸ਼ਨਾਖਤ ਕੀਤੀ ਪਰ ਉਕਤ ਨੌਜਵਾਨ ਦੀ ਪਹਿਚਾਣ ਨਹੀ ਹੋ ਸਕੀ। ਮ੍ਰਿਤਕ ਦੀ ਉਮਰ ਕਰੀਬ 30 ਤੋਂ 40 ਸਾਲ ਦੇ ਵਿਚਕਾਰ ਲਦਗਦੀ ਹੈ। ਉਸ ਨੇ ਕਾਲੇ ਰੰਗ ਦੀੇ ਪੈਂਟ ਤੇ ਟੀ ਸ਼ਰਟ ਪਾਈ ਹੋਈ ਹੈ ਤੇ ਪੈਰਾਂ ਵਿਚ ਚਿੱਟੇ ਬੂਟ ਪਹਿਣੇ ਹਨ। ਸਬ ਇੰਸਪੈਕਟਰ ਬਲਕਾਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰੱਖਿਆ ਗਿਆ ਹੈ ਤਾਂ ਕਿ ਉਸ ਦੀ ਸ਼ਨਾਖਤ ਹੋ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਵਿਖੇ ਸਿਹਤ ਤੇ ਤੰਦਰੁਸਤੀ ਸੰਬੰਧੀ ਬੱਚਿਆਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਲੰਬੀਢਾਬ ਵਿਖੇ ਸੈਮੀਨਾਰ ਕਰਵਾਇਆ
Ad Position 24